ਪੱਟੀ, (ਬੇਅੰਤ)- ਕਾਰ ਦਰੱਖਤ 'ਚ ਵੱਜਣ ਕਾਰਨ ਕਾਰ ਸਵਾਰ ਔਰਤ ਦੀ ਮੌਤ ਹੋਣ ਤੇ ਉਸ ਦੇ ਪਤੀ ਦੇ ਗੰਭੀਰ ਜ਼ਖਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ ਭੁਪਿੰਦਰ ਸਿੰਘ ਲਾਲੀ ਵਾਸੀ ਪੱਟੀ ਆਪਣੀ ਪਤਨੀ ਕਿਰਨਦੀਪ ਕੌਰ ਨਾਲ ਆਪਣੀ ਕਾਰ 'ਤੇ ਸਵਾਰ ਹੋ ਕੇ ਦਵਾਈ ਲੈਣ ਹਸਪਤਾਲ ਜਾ ਰਹੇ ਸਨ। ਇਸ ਦੌਰਾਨ ਪੱਟੀ ਮੋੜ ਨੇੜੇ ਕਾਰ ਦਾ ਸੰਤੁਲਨ ਵਿਗੜ ਗਿਆ ਤੇ ਕਾਰ ਸੜਕ ਕਿਨਾਰੇ ਦਰੱਖਤ ਵਿਚ ਜਾ ਵੱਜੀ, ਜਿਸ ਕਾਰਨ ਕਿਰਨਦੀਪ ਕੌਰ (36) ਦੀ ਮੌਕੇ 'ਤੇ ਮੌਤ ਹੋ ਗਈ, ਜਦਕਿ ਭੁਪਿੰਦਰ ਸਿੰਘ ਲਾਲੀ ਨੂੰ ਗੰਭੀਰ ਜ਼ਖਮੀ ਹੋਣ ਕਰ ਕੇ ਤਰਨਤਾਰਨ ਰੈਫਰ ਕਰ ਦਿੱਤਾ ਗਿਆ। ਘਟਨਾ ਦੀ ਸੂਚਨਾ ਮਿਲਣ 'ਤੇ ਥਾਣਾ ਸਦਰ ਪੱਟੀ ਦੇ ਮੁਖੀ ਪ੍ਰੀਤਇੰਦਰ ਸਿੰਘ ਪੁਲਸ ਪਾਰਟੀ ਸਮੇਤ ਮੌਕੇ 'ਤੇ ਪਹੁੰਚੇ ਤੇ ਲਾਸ਼ ਕਬਜ਼ੇ 'ਚ ਲੈ ਕੇ ਸਿਵਲ ਹਸਪਤਾਲ ਪੱਟੀ ਵਿਖੇ ਪੋਸਟਮਾਰਟਮ ਕਰਵਾ ਕੇ ਵਾਰਿਸਾਂ ਹਵਾਲੇ ਕਰ ਦਿੱਤੀ।
ਮੋਟਰਸਾਈਕਲ ਚੋਰੀ ਕਰਨ ਵਾਲੇ ਨਾਬਾਲਗ ਸਮੇਤ 3 ਕਾਬੂ
NEXT STORY