ਤਰਨਤਾਰਨ, (ਰਾਜੂ)- ਸੜਕ ਹਾਦਸੇ 'ਚ ਇਕ ਵਿਅਕਤੀ ਦੀ ਮੌਤ, ਜਦ ਕਿ ਉਸ ਦੇ 3 ਸਾਥੀਆਂ ਦੇ ਜ਼ਖਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਥਾਣਾ ਸਦਰ ਪੱਟੀ ਦੀ ਪੁਲਸ ਨੂੰ ਜਾਣਕਾਰੀ ਦਿੰਦੇ ਹੋਏ ਕੁਲਵੰਤ ਸਿੰਘ ਨੇ ਦੱਸਿਆ ਕਿ ਉਸ ਦਾ ਭਾਣਜਾ ਅੰਗਰੇਜ਼ ਸਿੰਘ ਪੁੱਤਰ ਕਮਾਲਾ ਵਾਸੀ ਰਾਏਪੁਰ ਕਲਾਂ ਜੋ ਉਸ ਕੋਲ ਹੀ ਰਹਿੰਦਾ ਹੈ, ਬੀਤੇ ਦਿਨ ਆਪਣੇ ਸਾਥੀਆਂ ਨਿਰਵੈਲ ਸਿੰਘ, ਨਿਰਭੈ ਸਿੰਘ ਤੇ ਗੂਰਨੂਰ ਸਿੰਘ ਨਾਲ ਘਰੋਂ ਦੌੜ ਲਾਉਣ ਲਈ ਗਿਆ ਸੀ। ਜਦੋਂ ਉਹ ਦੌੜ ਲਾ ਕੇ ਵਾਪਸ ਆ ਰਹੇ ਸੀ ਤਾਂ ਚੌਕ ਚੂਸਲੇਵੜ ਵੱਲੋਂ ਆ ਰਹੀ ਇਕ ਤੇਜ਼ ਰਫਤਾਰ ਬਲੈਰੋ ਗੱਡੀ ਨੇ ਉਨ੍ਹਾਂ ਨੂੰ ਮਾਰ ਦਿੱਤੀ, ਜਿਸ ਕਾਰਨ ਉਹ ਗੰਭੀਰ ਰੂਪ 'ਚ ਜ਼ਖਮੀ ਹੋ ਗਏ। ਉਸ ਦੇ ਭਾਣਜੇ ਅੰਗਰੇਜ਼ ਸਿੰਘ ਦੇ ਸੱਟਾਂ ਜ਼ਿਆਦਾ ਲੱਗਣ ਕਾਰਨ ਉਸ ਦੀ ਹਸਪਤਾਲ ਲਿਜਾਂਦੇ ਸਮੇਂ ਮੌਤ ਹੋ ਗਈ, ਜਦਕਿ ਉਸ ਦੇ ਸਾਥੀ ਗੰਭੀਰ ਜ਼ਖਮੀ ਹੋ ਗਏ ਸਨ। ਉਨ੍ਹਾਂ ਦੱਸਿਆ ਕਿ ਉਕਤ ਤੇਜ਼ ਰਫਤਾਰ ਬਲੈਰੋ ਗੱਡੀ ਨੂੰ ਸਰਵਨ ਸਿੰਘ ਪੁੱਤਰ ਬਲਬੀਰ ਸਿੰਘ ਵਾਸੀ ਬੋਪਾਰਾਏ ਚਲਾ ਰਿਹਾ ਸੀ। ਓਧਰ ਇਸ ਸਬੰਧੀ ਮਾਮਲੇ ਦੀ ਜਾਂਚ ਕਰ ਰਹੇ ਪੁਲਸ ਅਧਿਕਾਰੀ ਸਵਿੰਦਰ ਸਿੰਘ ਨੇ ਦੱਸਿਆ ਕਿ ਪੁਲਸ ਵੱਲੋਂ ਕੁਲਵੰਤ ਦੇ ਬਿਆਨਾਂ ਦੇ ਆਧਾਰ 'ਤੇ ਉਕਤ ਦੋਸ਼ੀ ਖਿਲਾਫ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਫੂਡ ਸਪਲਾਈ ਵਿਭਾਗ ਵੱਲੋਂ ਛਾਪੇਮਾਰੀ
NEXT STORY