ਸੁਜਾਨਪੁਰ (ਜੋਤੀ) : ਪਠਾਨਕੋਟ-ਜੰਮੂ ਨੈਸ਼ਨਲ ਹਾਈਵੇਅ ’ਤੇ ਪਿੰਡ ਮਿਰਜ਼ਾਪੁਰ ਨੇੜੇ ਸੜਕ ਹਾਦਸਾ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਹਾਦਸੇ 'ਚ ਕਾਰ ਅਤੇ ਟਰਾਲੀ ਦੇ ਵਿਚਾਲੇ ਟੱਕਰ ਹੋ ਜਾਣ ਕਾਰਨ ਤਿੰਨ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਲਿਜਾਇਆ ਗਿਆ ਹੈ, ਜਿਥੇ ਪਹੁੰਚਦਿਆਂ ਹੀ ਇਕ ਨੌਜਵਾਨ ਦੀ ਮੌਤ ਹੋ ਗਈ, ਜਿਸ ਦੀ ਪਹਿਚਾਣ ਕੌਸ਼ਲ ਪੁੱਤਰ ਸੁਰਿੰਦਰਾ ਵਾਸੀ ਪਠਾਨਕੋਟ ਵਜੋਂ ਹੋਈ ਹੈ। ਜਦਕਿ 2 ਹੋਰ ਜ਼ਖ਼ਮੀਆਂ ਦੀ ਪਛਾਣ ਵਰਿੰਦਰਾ ਵਾਸੀ ਪਠਾਨਕੋਟ ਅਤੇ ਨੀਰਜ ਸੈਣੀ ਵਾਸੀ ਦੀਨਾਨਗਰ ਵਜੋਂ ਹੋਈ ਹੈ। ਜਦਕਿ ਟਰਾਲੀ ਚਾਲਕ ਦੀ ਪਛਾਣ ਸ਼ਾਂਤ ਪੁੱਤਰ ਨੰਦ ਕਿਸ਼ੋਰ ਵਾਸੀ ਰਾਜਪੁਰ ਛੱਤੀਸਗੜ੍ਹ ਵਜੋਂ ਹੋਈ ਹੈ।
ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਸ਼ਰੇਆਮ ਗੁੰਡਾਗਰਦੀ, ਦੁਕਾਨਦਾਰ ਨੂੰ ਨੰਗਾ ਕਰ ਕੇ ਮਾਰੇ ਬੇਸਬਾਲ, ਵੀਡੀਓ ਵਾਇਰਲ
ਇਸ ਸਬੰਧੀ ਥਾਣਾ ਇੰਚਾਰਜ ਅਨਿਲ ਪਵਾਰ ਨੇ ਦੱਸਿਆ ਕਿ ਟਰਾਲੀ ਸ੍ਰੀਨਗਰ ਤੋਂ ਜਲੰਧਰ ਵੱਲ ਜਾ ਰਹੀ ਸੀ ਤਾਂ ਪਿੱਛੇ ਤੋਂ ਆ ਰਹੀ ਇਕ ਕਾਰ ਨੇ ਟਰਾਲੀ ਨੂੰ ਟੱਕਰ ਮਾਰ ਦਿੱਤੀ। ਜਿਸ ਕਾਰਨ ਪੁਲਸ ਨੇ ਦੋਵੇਂ ਵਾਹਨਾਂ ਨੂੰ ਕਬਜ਼ੇ 'ਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਅੰਮ੍ਰਿਤਸਰ ਦੇ ਹੋਟਲਾਂ ’ਚ ਦੇਹ ਵਪਾਰ ਦਾ ਧੰਦਾ ਜ਼ੋਰਾਂ ’ਤੇ, ਵੀਡੀਓ ਵਾਇਰਲ ਕਰ ਵਿਅਕਤੀ ਨੇ ਕੀਤਾ ਖ਼ੁਲਾਸਾ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।
ਜਲੰਧਰ ਸ਼ਹਿਰ 'ਚ ਹੋਵੇਗਾ 2 ਲੱਖ ਘਰਾਂ ਦਾ ਸਰਵੇ, ਫਿਰ ਲੱਗਣਗੀਆਂ UID ਨੰਬਰ ਵਾਲੀਆਂ ਪਲੇਟਾਂ, ਜਾਣੋ ਕਿਉਂ
NEXT STORY