ਖਾਲੜਾ (ਭਾਟੀਆ)- ਯੂ.ਬੀ.ਡੀ.ਸੀ ਡੀਫੈਸ ਡਰੇਨ ’ਤੇ ਕੰਮ ਕਰ ਰਹੇ ਮਜ਼ਦੂਰਾਂ ’ਤੇ ਮਿੱਟੀ ਡਿੱਗਣ ਨਾਲ 4 ਮਜ਼ਦੂਰ ਜ਼ਖ਼ਮੀ ਹੋ ਗਏ, ਜਦਕਿ 1 ਮਜ਼ਦੂਰ ਦੀ ਮੌਤ ਹੋ ਜਾਣ ਦੀ ਸੂਚਨਾ ਮਿਲੀ ਹੈ। ਮਿਲੀ ਜਾਣਕਾਰੀ ਅਨੁਸਾਰ ਯੂ.ਬੀ.ਡੀ.ਸੀ ਡੀਫੈਸ ਡਰੇਣ ਕਲਸੀਆਂ ਖੁਰਦ ਵਿਖੇ ਅੱਜ ਗ੍ਰਿਫ ਮਹਿਕਮੇ ਵੱਲੋਂ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਦੌਰਾਨ ਮਿੱਟੀ ਦੀ ਢਿੱਗ ਡਿੱਗਣ ਨਾਲ 5 ਮਜ਼ਦੂਰ ਮਿੱਟੀ ਹੇਠਾਂ ਆ ਗਏ। ਚਾਰ ਮਜ਼ਦੂਰਾਂ ਨੂੰ ਮਿੱਟੀ ਵਿੱਚੋਂ ਬਾਹਰ ਕੱਢ ਲਿਆ ਗਿਆ, ਜਿਨ੍ਹਾਂ ਨੂੰ ਭਿੱਖੀਵਿੰਡ ਦੇ ਪ੍ਰਾਈਵੇਟ ਹਸਪਤਾਲ ਦਾਖਲ ਕਰਵਾਇਆ ਗਿਆ ਹੈ।
ਪੜ੍ਹੋ ਇਹ ਵੀ ਖ਼ਬਰ : ਗੁਰਦਾਸਪੁਰ ’ਚ ਵਾਪਰਿਆ ਭਿਆਨਕ ਹਾਦਸਾ, ਕਾਰ ਸਵਾਰ 5 ਨੌਜਵਾਨਾਂ ’ਚੋਂ 2 ਦੀ ਮੌਤ, ਕਾਰ ਦੇ ਉੱਡੇ ਪਰਖੱਚੇ
ਦੇਸ ਦੇਈਏ ਕਿ ਚਾਨਣ ਸਿੰਘ ਪੁੱਤਰ ਬਲਕਾਰ ਸਿੰਘ ਵਾਸੀ ਡੱਲ ਨੂੰ ਕਾਫ਼ੀ ਮੁਸ਼ੱਕਤ ਕਰਨ ਤੋਂ ਬਾਅਦ ਬਾਹਰ ਕੱਢਿਆ ਗਿਆ। ਉਕਤ ਮਜ਼ਦੂਰ ਨੂੰ ਜਦੋਂ ਖਾਲੜਾ ਦੇ ਹਸਪਤਾਲ ਵਿਖੇ ਲੈ ਕੇ ਗਏ ਤਾਂ ਡਾਕਟਰਾਂ ਨੇ ਉਸਨੂੰ ਮ੍ਰਿਤਕ ਕਰਾਰ ਦੇ ਦਿੱਤਾ। ਇਸ ਸਬੰਧੀ ਲੋਕਾਂ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਦੱਸਿਆ ਕਿ ਅੱਜ ਰੋਜ਼ਾਨਾਂ ਦੀ ਤਰਾਂ ਯੂ.ਪੀ. ਡੀ.ਸੀ. ਡਰੇਨ ਵਿੱਚ ਕੰਮ ਚੱਲ ਰਿਹਾ ਸੀ। ਇਸ ਦੌਰਾਨ 22 ਦੇ ਕਰੀਬ ਮਜ਼ਦੂਰ ਕੰਮ ਕਰ ਰਹੇ ਸਨ। ਅਚਾਨਕ ਮਿੱਟੀ ਡਿੱਗ ਜਾਣ ਨਾਲ 5 ਮਜ਼ਦੂਰ ਮਿੱਟੀ ਦੇ ਹੇਠਾਂ ਆ ਗਏ, ਜਿਨਾ ਨੂੰ ਮੁਸ਼ਕਲ ਨਾਲ ਮਿੱਟੀ ਵਿੱਚੋਂ ਬਾਹਰ ਕੱਢਿਆ ਗਿਆ। ਮਜ਼ਦੂਰ ਚਾਨਣ ਸਿੰਘ ਦੀ ਜ਼ਿਆਦਾ ਦੇਰ ਮਿੱਟੀ ਵਿੱਚ ਰਹਿਣ ਕਾਰਨ ਮੌਤ ਹੋ ਗਈ।
ਪੜ੍ਹੋ ਇਹ ਵੀ ਖ਼ਬਰ : ਪਰਿਵਾਰ ਲਈ ਆਈ 'ਕਾਲੀ ਦੀਵਾਲੀ', ਧੀ ਨੇ ਸਹੁਰੇ ਘਰ ਲਿਆ ਫਾਹਾ, 2 ਸਾਲ ਪਹਿਲਾਂ ਹੋਇਆ ਸੀ ਵਿਆਹ
ਮ੍ਰਿਤਕ ਮਜ਼ਦੂਰ ਪਿੰਡ ਡੱਲ ਜ਼ਿਲ੍ਹਾ ਤਰਨਤਾਰਨ ਦਾ ਰਹਿਣ ਵਾਲਾ ਹੈ, ਜੋ ਬੇਹੱਦ ਗ਼ਰੀਬ ਪਰਿਵਾਰ ਨਾਲ ਸਬੰਧਤ ਹੈ। ਜ਼ਖ਼ਮੀਆਂ ਵਿੱਚ ਹਰਚੰਦ ਸਿੰਘ ਪੁੱਤਰ ਬਲਵਿੰਦਰ ਸਿੰਘ, ਸ਼ੇਰ ਸਿੰਘ ਪੁੱਤਰ ਜੱਸਾ ਸਿੰਘ, ਸੁਖਵਿੰਦਰ ਸਿੰਘ ਪੁੱਤਰ ਕਰਨੈਲ ਸਿੰਘ, ਰਣਜੀਤ ਸਿੰਘ ਪੁੱਤਰ ਮਹਿੰਦਰ ਸਿੰਘ ਪਿੰਡ ਵਾ ਦੇ ਨਿਵਾਸੀ ਹਨ। ਮ੍ਰਿਤਕ ਦੇ ਪਰਿਵਾਰ ਨੇ ਸਰਕਾਰ ਪਾਸੋਂ ਮਦਦ ਦੀ ਗੁਹਾਰ ਲਗਾਈ ਹੈ। ਇਸ ਸਬੰਧੀ ਥਾਣਾ ਖਾਲੜਾ ਦੇ ਐੱਸ.ਐੱਚ.ਓ. ਲਖਵਿੰਦਰ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਧਾਰਾ 174 ਸੀ.ਆਰ.ਪੀ.ਸੀ ਤਹਿਤ ਕਾਰਵਾਈ ਕਰਦੇ ਹੋਏ ਪੋਸਟ ਮਾਰਟਮ ਲਈ ਭੇਜਿਆ ਜਾ ਰਿਹਾ ਹੈ।
ਪੜ੍ਹੋ ਇਹ ਵੀ ਖ਼ਬਰ : ਕਾਦੀਆਂ : ਨਸ਼ੇ ਦੀ ਓਵਰਡੋਜ਼ ਕਾਰਨ ਬੁਝਿਆ ਇਕ ਹੋਰ ਘਰ ਦਾ ਚਿਰਾਗ, ਪਿਆ ਚੀਕ ਚਿਹਾੜਾ
ਨਵਜੋਤ ਸਿੱਧੂ ਨੂੰ ਹਾਈਕੋਰਟ ਤੋਂ ਮਿਲੀ ਵੱਡੀ ਰਾਹਤ, ਅਦਾਲਤ ਨੇ ਇਹ ਪਟੀਸ਼ਨ ਕੀਤੀ ਮਨਜ਼ੂਰ
NEXT STORY