ਕੱਥੂਨੰਗਲ, (ਕੰਬੋ,ਬਲਜੀਤ)- ਕੱਥੂਨੰਗਲ-ਚਵਿੰਡਾ ਦੇਵੀ ਰੋਡ 'ਤੇ ਸਥਿਤ ਵੈਗਲ ਪੈਲੇਸ ਦੇ ਨਜ਼ਦੀਕ ਮੋਟਰਸਾਈਕਲ ਸਵਾਰਾਂ ਨੂੰ ਅਣਪਛਾਤੇ ਵਾਹਨ ਵੱਲੋਂ ਟੱਕਰ ਮਾਰਨ 'ਤੇ ਇਕ ਨੌਜਵਾਨ ਦੀ ਮੌਕੇ 'ਤੇ ਹੀ ਮੌਤ ਤੇ ਦੂਜੇ ਨੌਜਵਾਨਾਂ ਦੇ ਜ਼ਖਮੀ ਹੋਣ ਦੀ ਖਬਰ ਮਿਲੀ ਹੈ।
ਪ੍ਰਾਪਤ ਵੇਰਵਿਆਂ ਅਨੁਸਾਰ ਮੋਟਰਸਾਈਕਲ 'ਤੇ 3 ਨੌਜਵਾਨ ਕੱਥੂਨੰਗਲ ਤੋਂ ਚਵਿੰਡਾ ਦੇਵੀ ਨੂੰ ਕਿਸੇ ਨਿੱਜੀ ਕੰਮ ਲਈ ਜਾ ਰਹੇ ਸਨ, ਜਿਨ੍ਹਾਂ ਨੂੰ ਅਣਪਛਾਤੇ ਵਾਹਨ ਨੇ ਟੱਕਰ ਮਾਰ ਦਿੱਤੀ। ਮੋਟਰਸਾਈਕਲ ਨੂੰ ਦਵਿੰਦਰ ਸਿੰਘ ਪੁੱਤਰ ਪਾਲ ਸਿੰਘ ਵਾਸੀ ਮਾਨ ਚਲਾ ਰਿਹਾ ਸੀ, ਸਿਰ 'ਤੇ ਸੱਟ ਲੱਗਣ ਕਾਰਨ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦ ਕਿ ਦੂਸਰੇ ਨੌਜਵਾਨਾਂ 'ਚੋਂ ਇਕ ਜ਼ਖਮੀ ਹੋ ਗਿਆ, ਜਿਸ ਨੂੰ ਐਂਬੂਲੈਂਸ 108 ਦੀ ਸਹਾਇਤਾ ਨਾਲ ਹਸਪਤਾਲ ਪਹੁੰਚਾਇਆ ਗਿਆ। ਥਾਣਾ ਕੱਥੂਨੰਗਲ ਦੀ ਪੁਲਸ ਨੇ ਅਣਪਛਾਤੇ ਵਾਹਨ ਚਾਲਕ ਵਿਰੁੱਧ ਕੇਸ ਦਰਜ ਕਰ ਕੇ ਲਾਸ਼ ਨੂੰ ਪੋਸਟਮਾਰਟਮ ਲਈ ਅੰਮ੍ਰਿਤਸਰ ਭੇਜ ਦਿੱਤਾ।
ਜ਼ਿਆਦਾਤਰ ਇਲਾਕੇ ਵਿਕਾਸ ਪੱਖੋਂ ਪੱਛੜੇ
NEXT STORY