ਫ਼ਰੀਦਕੋਟ,(ਰਾਜਨ)- ਸੜਕ ਹਾਦਸੇ ਵਿਚ ਇਕ ਵਿਅਕਤੀ ਦੀ ਮੌਤ ਹੋ ਗਈ। ਥਾਣਾ ਸਦਰ ਦੇ ਮੁਨਸ਼ੀ ਗੁਰਬਖਸ਼ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਪਛਾਣ ਰਵੀ ਸਿੰਘ ਵਾਸੀ ਦਸਮੇਸ਼ ਨਗਰ ਫ਼ਰੀਦਕੋਟ ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਮ੍ਰਿਤਕ ਦੇ ਪੁੱਤਰ ਅਸਮਾਨੀ ਸਿੰਘ ਦੇ ਬਿਆਨਾਂ 'ਤੇ ਮੁਕੱਦਮਾ ਦਰਜ ਕੀਤਾ ਗਿਆ ਹੈ। ਬਿਆਨਕਰਤਾ ਅਨੁਸਾਰ ਉਸ ਦਾ ਪਿਤਾ ਕੰਮਕਾਜ ਦੇ ਸਿਲਸਿਲੇ ਵਿਚ ਗੋਲੇਵਾਲਾ ਵਿਖੇ ਗਿਆ ਸੀ, ਜਿਸ ਵੇਲੇ ਇਹ ਹਾਦਸਾ ਵਾਪਰਿਆ।
ਕਾਊਂਟਿੰਗ ਸੈਂਟਰਾਂ ਤੇ ਸਟਰਾਂਗ ਰੂਮਾਂ ਦਾ ਦੌਰਾ
NEXT STORY