ਤਰਨਤਾਰਨ, (ਰਾਜੂ)- ਥਾਣਾ ਸਿਟੀ ਤਰਨਤਾਰਨ ਦੀ ਪੁਲਸ ਨੇ ਕਾਰ ਤੇ ਮੋਟਰਸਾਈਕਲ ਦੀ ਟੱਕਰ 'ਚ ਇਕ ਵਿਅਕਤੀ ਦੀ ਮੌਤ ਹੋ ਜਾਣ ਦੇ ਦੋਸ਼ ਹੇਠ ਕਾਰ ਚਾਲਕ ਖਿਲਾਫ ਮੁਕੱਦਮਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਜਾਣਕਾਰੀ ਅਨੁਸਾਰ ਸ਼ਿਕਾਇਤਕਰਤਾ ਕੇਵਲ ਸਿੰਘ ਪੁੱਤਰ ਬੰਤਾ ਸਿੰਘ ਵਾਸੀ ਅਲਾਦੀਨਪੁਰ ਨੇ ਆਪਣੇ ਬਿਆਨਾਂ 'ਚ ਦੱਸਿਆ ਕਿ ਉਸ ਦਾ ਭਤੀਜਾ ਜਸਬੀਰ ਸਿੰਘ ਘਰੋਂ ਆਪਣੇ ਮੋਟਰਸਾਈਕਲ 'ਤੇ ਤਰਨਤਾਰਨ ਦੁੱਧ ਪਾਉਣ ਜਾ ਰਿਹਾ ਸੀ। ਇਸ ਦੌਰਾਨ ਜਦੋਂ ਉਹ ਮੌਲਸਰੀ ਪੈਲੇਸ ਦੇ ਨੇੜੇ ਪੁੱਜਾ ਤਾਂ ਪਿੱਛੋਂ ਆ ਰਹੀ ਇਕ ਤੇਜ਼ ਰਫਤਾਰ ਕਾਰ ਨੇ ਉਸ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਉਸ ਦੀ ਮੌਕੇ 'ਤੇ ਮੌਤ ਹੋ ਗਈ। ਇਸ ਸਬੰਧੀ ਜਾਂਚ ਅਫਸਰ ਨੇ ਉਕਤ ਕਾਰ ਚਾਲਕ ਖਿਲਾਫ ਮੁਕੱਦਮਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਵਿਦਿਆਰਥੀਆਂ ਨੇ ਪਾਸ ਕੀਤੀ ਯੂ. ਜੀ. ਸੀ. ਨੈੱਟ ਦੀ ਪ੍ਰੀਖਿਆ
NEXT STORY