ਪੱਟੀ, (ਪਾਠਕ, ਸੌਰਭ, ਲਵਲੀ)- ਬੀਤੀ ਰਾਤ ਪੱਟੀ ਵਿਖੇ ਦੋ ਮੋਟਰਸਾਈਕਲਾਂ ਦੀ ਟੱਕਰ 'ਚ ਇਕ ਵਿਅਕਤੀ ਦੀ ਮੌਤ ਤੇ ਦੋ ਵਿਅਕਤੀਆਂ ਦੇ ਗੰਭੀਰ ਰੂਪ 'ਚ ਜ਼ਖਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ ਪਵਨ ਕੁਮਾਰ ਬੌਬੀ ਅਤੇ ਉਸਦਾ ਪਿਤਾ ਪ੍ਰੀਤਮ ਦਾਸ ਵਾਸੀ ਪੱਟੀ ਜੋ ਕਿ ਪਿੰਡ ਬੁਰਜ ਵਿਖੇ ਕਰਿਆਨੇ ਦੀ ਦੁਕਾਨ ਕਰਦੇ ਹਨ, ਰਾਤ ਨੂੰ ਦੁਕਾਨ ਬੰਦ ਕਰ ਕੇ ਪੱਟੀ ਨੂੰ ਆਪਣੇ ਘਰ ਆ ਰਹੇ ਸਨ। ਇਸ ਦੌਰਾਨ ਜਦੋਂ ਉਹ ਪੱਟੀ ਦੇ ਨਦੋਹਰ ਚੌਕ ਨੇੜੇ ਪਹੁੰਚੇ ਤਾਂ ਸਾਹਮਣੇ ਤੋਂ ਆ ਰਹੇ ਇਕ ਮੋਟਰਸਾਈਕਲ, ਜਿਸ ਨੂੰ ਰਣਯੋਧ ਸਿੰਘ ਪੁੱਤਰ ਰਵੇਲ ਸਿੰਘ ਚਲਾ ਰਿਹਾ ਸੀ, ਨੇ ਉਨ੍ਹਾਂ ਨੂੰ ਸਿੱਧੀ ਟੱਕਰ ਮਾਰ ਦਿੱਤੀ। ਇਸ ਘਟਨਾ 'ਚ ਪਵਨ ਕੁਮਾਰ ਬੌਬੀ ਦੀ ਮੌਕੇ ਮੌਤ ਹੋ ਗਈ ਅਤੇ ਉਸਦਾ ਪਿਤਾ ਪ੍ਰੀਤਮ ਸਿੰਘ ਤੇ ਰਣਯੋਧ ਸਿੰਘ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਅੰਮ੍ਰਿਤਸਰ ਵਿਖੇ ਰੈਫਰ ਕਰ ਦਿੱਤਾ ਗਿਆ। ਮੌਕੇ 'ਤੇ ਪੁੱਜੇ ਏ. ਐੱਸ. ਆਈ. ਪੰਨਾ ਲਾਲ ਅਤੇ ਸਵਿੰਦਰਪਾਲ ਸਿੰਘ ਨੇ ਦੱਸਿਆ ਕਿ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੱਟੀ ਹਸਪਤਾਲ ਤੋਂ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ।
ਨਸ਼ੀਲੇ ਪਦਾਰਥਾਂ ਸਮੇਤ 2 ਕਾਬੂ
NEXT STORY