ਬਠਿੰਡਾ (ਮੁਨੀਸ਼) — ਇਥੇ ਡੱਬਵਾਲੀ ਰੋਡ 'ਤੇ ਸਥਿਤ ਗ੍ਰਾਮ ਪਥਰਾਲਾ 'ਚ ਇਕ 50 ਸਾਲਾ ਵਿਅਕਤੀ ਦੀ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਉਕਤ ਵਿਅਕਤੀ ਇਕ ਵਿਆਹ ਸਮਾਗਮ 'ਚ ਗਿਆ ਸੀ ਜਿਥੇ ਡੀ. ਜੇ 'ਤੇ ਨੱਚਣ ਨੂੰ ਲੈ ਕੇ ਹੋਈ ਲੜਾਈ 'ਚ ਉਸ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਬਲਦੇਵ ਸਿੰਘ ਵਜੋਂ ਹੋਈ ਹੈ। ਇਸ ਸੰਬੰਧੀ ਜਦ ਪੁਲਸ ਨੂੰ ਸੂਚਨਾ ਮਿਲੀ ਤਾਂ ਸਥਾਨਕ ਪੁਲਸ ਨੇ 8 ਵਿਅਕਤੀਆਂ 'ਤੇ ਮਾਮਲਾ ਦਰਜ ਕਰ ਲਿਆ ਹੈ ਪਰ ਮ੍ਰਿਤਕ ਦੇ ਪਰਿਵਾਰ ਨੇ ਦੋਸ਼ ਲਗਾਉਂਦੇ ਹੋਏ ਕਿਹਾ ਕਿ ਪੁਲਸ ਨੇ ਅਸਲੀ ਦੋਸ਼ੀਆਂ ਨੂੰ ਨਾ ਤਾਂ ਗ੍ਰਿਫਤਾਰ ਕੀਤਾ ਤੇ ਨਾ ਹੀ ਉਨ੍ਹ ਦੇ ਨਾਂ ਪਰਚੇ 'ਚ ਦਰਜ ਨਹੀਂ ਕੀਤੇ ਹਨ।
ਮ੍ਰਿਤਕ ਦੇ ਪਰਿਵਾਰ ਨੇ ਪੁਲਸ ਦੀ ਕਾਰਵਾਈ ਦੇ ਖਿਲਾਫ ਬਠਿੰਡਾ ਡੱਬਵਾਲੀ ਰੋਡ 'ਤੇ ਮ੍ਰਿਤਕ ਦੀ ਲਾਸ਼ ਰੱਖ ਕੇ ਰੋਸ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ ਹੈ।
ਪਾਰਟੀ ਨੇ ਗੁਰਦਾਸਪੁਰ 'ਚ ਤਾਕਤ ਲਾਈ, ਸੂਬਾ ਪ੍ਰਧਾਨ ਰਾਮਲੀਲਾ ਕਰਨ 'ਚ ਰੁੱਝੇ
NEXT STORY