ਗਿੱਦੜਬਾਹਾ (ਕੁਲਭੂਸ਼ਨ) - ਅੱਜ ਦੇਰ ਸ਼ਾਮ ਵਾਪਰੇ ਦੋ ਵੱਖ-ਵੱਖ ਸੜਕ ਹਾਦਸਿਆਂ 'ਚ ਇਕ ਵਿਅਕਤੀ ਦੀ ਮੌਤ, ਜਦਕਿ 2 ਜ਼ਖ਼ਮੀ ਹੋ ਗਏ। ਪਹਿਲਾ ਹਾਦਸਾ ਗਿੱਦੜਬਾਹਾ-ਮਲੋਟ ਰੋਡ 'ਤੇ ਸਥਿਤ ਮਾਰਕਫੈੱਡ ਪਲਾਂਟ ਨੇੜੇ ਉਸ ਸਮੇਂ ਵਾਪਰਿਆ, ਜਦੋਂ ਜਸਪ੍ਰੀਤ ਸਿੰਘ ਪੁੱਤਰ ਗੁਰਨਾਮ ਸਿੰਘ ਵਾਸੀ ਵਾੜਾ ਭਾਈਕਾ ਆਪਣੇ ਸਾਥੀ ਰਾਜੂ ਸਿੰਘ ਪੁੱਤਰ ਧੀਰਾ ਸਿੰਘ ਵਾਸੀ ਪਿੰਡ ਬੁਬਾਣੀਆਂ ਨਾਲ ਆਪਣੇ ਮੋਟਰਸਾਈਕਲ 'ਤੇ ਮਲੋਟ ਤੋਂ ਗਿੱਦੜਬਾਹਾ ਵੱਲ ਨੂੰ ਆ ਰਹੇ ਸਨ ਕਿ ਮਾਰਕਫੈੱਡ ਪਲਾਂਟ ਨੇੜੇ ਉਨ੍ਹਾਂ ਦੇ ਮੋਟਰਸਾਈਕਲ ਅੱਗੇ ਇਕ ਆਵਾਰਾ ਪਸ਼ੂ ਆ ਗਿਆ, ਜਿਸ ਕਾਰਨ ਦੋਵੇਂ ਮੋਟਰਸਾਈਕਲ ਸਵਾਰ ਡਿੱਗ ਕੇ ਗੰਭੀਰ ਜ਼ਖ਼ਮੀ ਹੋ ਗਏ।
ਇਸ ਸਬੰਧੀ ਸੂਚਨਾ ਮਿਲਣ 'ਤੇ ਜ਼ਖ਼ਮੀਆਂ ਨੂੰ ਸਮਾਜ ਸੇਵੀ ਸੰਸਥਾ ਰਾਹਤ ਫਾਊਂਡੇਸ਼ਨ ਦੇ ਮੈਂਬਰਾਂ ਨੇ ਜ਼ਖ਼ਮੀਆਂ ਨੂੰ ਤੁਰੰਤ ਸਿਵਲ ਹਸਪਤਾਲ ਪਹੁੰਚਾਇਆ, ਜਿੱਥੇ ਡਾ. ਨਿਤਿਸ਼ ਗੋਇਲ ਨੇ ਜ਼ਖ਼ਮੀਆਂ ਨੂੰ ਮੁੱਢਲੀ ਸਹਾਇਤਾ ਦਿੱਤੀ, ਜਦਕਿ ਰਾਜੂ ਸਿੰਘ ਨੂੰ ਬਠਿੰਡਾ ਵਿਖੇ ਰੈਫਰ ਕਰ ਦਿੱਤਾ।
ਦੂਜਾ ਹਾਦਸੇ 'ਚ ਗਿੱਦੜਬਾਹਾ ਤੋਂ ਮੋਟਰਸਾਈਕਲ 'ਤੇ ਆ ਰਹੇ ਸੁਖਦੇਵ ਸਿੰਘ ਪੁੱਤਰ ਜੰਗੀਰ ਸਿੰਘ ਵਾਸੀ ਪਿੰਡ ਚੰਨੂੰ ਦੀ ਗਿੱਦੜਬਾਹਾ ਤੋਂ ਲੰਬੀ ਵੱਲ ਜਾ ਰਹੀ ਇਕ ਕਾਰ ਨਾਲ ਸਿੱਧੀ ਟੱਕਰ ਹੋ ਗਈ, ਜਿਸ ਕਾਰਨ ਮੋਟਰਸਾਈਕਲ ਚਾਲਕ ਸੁਖਦੇਵ ਸਿੰਘ ਗੰਭੀਰ ਜ਼ਖ਼ਮੀ ਹੋ ਗਿਆ। ਰਾਹਗੀਰਾਂ ਨੇ ਉਸ ਨੂੰ ਸਿਵਲ ਹਸਪਤਾਲ ਪਹੁੰਚਾਇਆ ਤਾਂ ਡਾਕਟਰ ਨੇ ਸੁਖਦੇਵ ਸਿੰਘ ਨੂੰ ਮ੍ਰਿਤਕ ਐਲਾਨ ਕਰ ਦਿੱਤਾ।
ਭਰੂਣ ਮਿਲਣ ਨਾਲ ਲੋਕਾਂ 'ਚ ਦਹਿਸ਼ਤ
NEXT STORY