ਅਬੋਹਰ(ਸੁਨੀਲ)- ਬੀਤੇ ਦਿਨੀਂ ਸੜਕ ਹਾਦਸੇ 'ਚ ਫੱਟੜ ਹੋਈ ਮਹਿਲਾ ਨੇ ਬੀਤੀ ਰਾਤ ਦਮ ਤੋੜ ਦਿੱਤਾ।ਜਾਣਕਾਰੀ ਅਨੁਸਾਰ ਕਰੀਬ 70 ਸਾਲਾ ਸਦਾ ਕੌਰ ਪਤਨੀ ਮਹਿੰਦਰ ਸਿੰਘ ਵਾਸੀ ਕਿੱਕਰਖੇੜਾ ਬੀਤੇ ਦਿਨੀਂ ਆਪਣੇ ਕਿਸੇ ਰਿਸ਼ਤੇਦਾਰ ਨਾਲ ਮੋਟਰਸਾਈਕਲ 'ਤੇ ਸ਼ਹਿਰ ਆ ਰਹੀ ਸੀ ਕਿ ਰਸਤੇ ਵਿਚ ਮੋਰਟਸਾਈਕਲ ਬੇਕਾਬੂ ਹੋਣ ਨਾਲ ਉਹ ਡਿੱਗ ਕੇ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਈ। ਨੇੜੇ-ਤੇੜੇ ਦੇ ਲੋਕਾਂ ਨੇ ਉਸਨੂੰ ਇਲਾਜ ਲਈ ਸਰਕਾਰੀ ਹਸਪਤਾਲ ਵਿਚ ਦਾਖਲ ਕਰਵਾਇਆ, ਜਿਥੇ ਦੇਰ ਰਾਤ ਉਸਨੇ ਦਮ ਤੋੜ ਦਿੱਤਾ। ਥਾਣਾ ਬਹਾਵਵਾਲਾ ਪੁਲਸ ਨੇ ਮ੍ਰਿਤਕਾ ਦੀ ਲਾਸ਼ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਵਿਚ ਰਖਵਾਈ ਹੈ।
ਜ਼ਮੀਨ ਵਿਕਰੀ ਦੇ ਮਾਮਲੇ 'ਚ 18 ਲੱਖ ਦੀ ਠੱਗੀ
NEXT STORY