ਮਮਦੋਟ (ਸੰਜੀਵ) - ਪੰਜਾਬ 'ਚ ਵਗ ਰਹੇ ਨਸ਼ਿਆਂ ਦੇ ਛੇਵੇਂ ਦਰਿਆ ਕਾਰਨ ਪੰਜਾਬ ਦੀ ਜਵਾਨੀ ਬਰਬਾਦ ਹੁੰਦੀ ਜਾ ਰਹੀ ਹੈ। ਇਨ੍ਹਾਂ ਨਸ਼ਿਆਂ ਦੀ ਭੈੜੀ ਆਦਤ ਕਾਰਨ ਕਈ ਨੌਜਵਾਨ ਨਸ਼ਿਆਂ ਦੀ ਭੇਟ ਚੜ੍ਹ ਚੁੱਕੇ ਹਨ। ਬੀਤੀ ਰਾਤ ਪਿੰਡ ਚੱਕ ਘੁਬਾਈ 'ਚ ਨਸ਼ੇ ਦੀ ਵਰਤੋਂ ਕਰਨ ਨਾਲ ਇਕ ਨੌਜਵਾਨ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਹਰਜਿੰਦਰ ਸਿੰਘ ਉਮਰ 21 ਸਾਲ ਪੁੱਤਰ ਪਾਲਾ ਸਿੰਘ, ਜੋ ਬੀਤੇ ਕੁਝ ਸਮੇਂ ਤੋਂ ਨਸ਼ਿਆਂ ਦੀ ਭੈੜੀ ਆਦਤ ਦਾ ਸ਼ਿਕਾਰ ਹੋ ਚੁੱਕਾ ਸੀ, ਨੂੰ 2-3 ਦਿਨ ਪਹਿਲਾਂ ਸਿਹਤ ਖਰਾਬ ਹੋਣ ਕਾਰਨ ਇਲਾਜ ਲਈ ਹਸਪਤਾਲ ਦਾਖਲ ਕਰਵਾ ਦਿੱਤਾ ਗਿਆ ਸੀ। ਇਲਾਜ ਦੌਰਾਨ ਉਕਤ ਨੌਜਵਾਨ ਦੀ ਬੀਤੀ ਰਾਤ ਮੌਤ ਹੋ ਗਈ ।
ਵਰਣਨਯੋਗ ਹੈ ਕਿ ਮਮਦੋਟ ਇਲਾਕੇ ਵਿਚ ਹੁਣ ਤੋਂ ਪਹਿਲਾਂ ਵੀ ਨਸ਼ਿਆਂ ਕਾਰਨ 3 ਨੌਜਵਾਨਾਂ ਦੀ ਮੌਤ ਹੋ ਚੁੱਕੀ ਹੈ ਪਰ ਪ੍ਰਸ਼ਾਸਨ ਹਾਲੇ ਤੱਕ ਨਸ਼ਿਆਂ ਦੇ ਵਧ ਰਹੇ ਕਹਿਰ ਨੂੰ ਰੋਕਣ 'ਚ ਕੋਈ ਵੱਡਾ ਮਾਰਕਾ ਨਹੀਂ ਮਾਰ ਸਕਿਆ। ਇਲਾਕੇ 'ਚ ਦਿਨੋ-ਦਿਨ ਵਧ ਰਹੇ ਨਸ਼ਿਆਂ ਦੇ ਪ੍ਰਭਾਵ ਨੂੰ ਰੋਕਣ ਲਈ ਸਮਾਜ-ਸੇਵੀ ਸੰਸਥਾਵਾਂ, ਧਾਰਮਿਕ ਜਥੇਬੰਦੀਆਂ, ਯੂਥ ਕਲੱਬਾਂ ਅਤੇ ਪੰਚਾਂ-ਸਰਪੰਚਾਂ ਵੱਲੋਂ ਰੋਸ ਮਾਰਚ ਕੀਤੇ ਗਏ ਹਨ। ਲੋਕਾਂ ਦੀ ਪੰਜਾਬ ਸਰਕਾਰ ਅਤੇ ਪੁਲਸ ਵਿਭਾਗ ਤੋਂ ਪੁਰਜੋਰ ਮੰਗ ਹੈ ਕਿ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਨਸ਼ਾ ਰੋਕਣ ਦੇ ਉਪਰਾਲੇ ਕੀਤੇ ਜਾਣ ।
ਵੱਖ-ਵੱਖ ਦੇਸ਼ਾਂ ਦੇ ਨੋਟ ਇਕੱਠੇ ਕਰਨ ਦਾ ਸ਼ੌਕੀਨ ਹੈ ਅਨਮੋਲ (ਵੀਡੀਓ)
NEXT STORY