ਜਲੰਧਰ (ਸੁਧੀਰ)–ਸੀ. ਆਈ. ਏ. ਸਟਾਫ ਦੀ ਪੁਲਸ ਨੇ ਸਵਿਫਟ ਡਿਜ਼ਾਇਰ ਕਾਰ ਸਵਾਰ 2 ਨੌਜਵਾਨਾਂ ਤੋਂ ਇਕ ਕਿਲੋ 100 ਗ੍ਰਾਮ ਹੈਰੋਇਨ ਬਰਾਮਦ ਕਰ ਕੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ’ਚ ਸਫ਼ਲਤਾ ਹਾਸਲ ਕੀਤੀ ਹੈ। ਡੀ. ਸੀ. ਪੀ. ਇਨਵੈਸਟੀਗੇਸ਼ਨ ਜਸਕਿਰਨਜੀਤ ਸਿੰਘ ਤੇਜਾ ਨੇ ਦੱਸਿਆ ਕਿ ਸੀ. ਆਈ. ਏ. ਸਟਾਫ ਦੀ ਪੁਲਸ ਲੱਧੇਵਾਲੀ ਯੂਨੀਵਰਸਿਟੀ ਤੋਂ ਜੰਡੂਸਿੰਘਾ ਰੋਡ ਨੇੜੇ ਮੌਜੂਦ ਸੀ। ਇਸ ਦੌਰਾਨ ਪੁਲਸ ਪਾਰਟੀ ਨੇ ਸੁੱਚੀ ਪਿੰਡ ਵੱਲੋਂ ਆ ਰਹੀ ਇਕ ਚਿੱਟੇ ਰੰਗ ਦੀ ਸਵਿਫਟ ਡਿਜ਼ਾਇਰ ਕਾਰ ਨੂੰ ਸ਼ੱਕ ਦੇ ਆਧਾਰ ’ਤੇ ਰੋਕਿਆ।
ਇਹ ਖ਼ਬਰ ਵੀ ਪੜ੍ਹੋ : ਵੱਡੀ ਖ਼ਬਰ : ਬੋਨੀ ਅਜਨਾਲਾ ਨੇ ਅਕਾਲੀ ਦਲ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ
ਤਲਾਸ਼ੀ ਲੈਣ ’ਤੇ ਪੁਲਸ ਨੂੰ ਕਾਰ ਸਵਾਰ ਨੌਜਵਾਨਾਂ ਕੋਲੋਂ 1 ਕਿਲੋ 100 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਸ ਨੇ ਤੁਰੰਤ ਕਾਰਵਾਈ ਕਰਦਿਆਂ ਕਾਰ ਸਵਾਰ ਤਰਸੇਮ ਸਿੰਘ (31) ਅਤੇ ਹਰਪਾਲ ਸਿੰਘ ਉਰਫ ਭਾਲੂ (34) ਨਿਵਾਸੀ ਲੋਪੋਕੇ (ਅੰਮ੍ਰਿਤਸਰ) ਖ਼ਿਲਾਫ਼ ਮਾਮਲਾ ਦਰਜ ਕਰ ਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ। ਡੀ. ਸੀ. ਪੀ. ਤੇਜਾ ਨੇ ਦੱਸਿਆ ਕਿ ਫਿਲਹਾਲ ਪੁਲਸ ਜਾਂਚ ’ਚ ਪਤਾ ਲੱਗਾ ਹੈ ਕਿ ਕਾਬੂ ਕੀਤੇ ਨੌਜਵਾਨਾਂ ਖ਼ਿਲਾਫ਼ ਪਹਿਲਾਂ ਕੋਈ ਮਾਮਲਾ ਦਰਜ ਨਹੀਂ ਹੈ। ਫਿਲਹਾਲ ਪੁਲਸ ਨੌਜਵਾਨਾਂ ਤੋਂ ਪੁੱਛਗਿੱਛ ਕਰ ਰਹੀ ਹੈ, ਜਿਸ ਦੌਰਾਨ ਅਹਿਮ ਖ਼ੁਲਾਸੇ ਹੋਣ ਦੀ ਸੰਭਾਵਨਾ ਹੈ।
ਇਹ ਖ਼ਬਰ ਵੀ ਪੜ੍ਹੋ : ਬਹਿਬਲ ਕਲਾਂ ਇਨਸਾਫ਼ ਮੋਰਚੇ ਦੇ ਫ਼ੈਸਲੇ ਦਾ CM ਮਾਨ ਨੇ ਕੀਤਾ ਸਵਾਗਤ, ਟਵੀਟ ਕਰ ਕਹੀ ਇਹ ਗੱਲ
ਗੈਂਗਸਟਰ ਸੁੱਖਾ ਕਾਹਲਵਾਂ ਗੈਂਗ ਦੇ 3 ਮੈਂਬਰ ਚੜ੍ਹੇ ਪੁਲਸ ਅੜਿੱਕੇ, ਵੱਡੀ ਵਾਰਦਾਤ ਨੂੰ ਦੇਣਾ ਸੀ ਅੰਜਾਮ
NEXT STORY