ਅਜਨਾਲਾ (ਗੁਰਜੰਟ)-ਪੁਲਸ ਥਾਣਾ ਅਜਨਾਲਾ ਦੇ ਮੁੱਖ ਅਫ਼ਸਰ ਇੰਸਪੈਕਟਰ ਮੁਖ਼ਤਿਆਰ ਸਿੰਘ ਵੱਲੋਂ ਚਮਿਆਰੀ ਪਿੰਡ ’ਚ ਚਲਾਏ ਗਏ ਆਪ੍ਰੇਸ਼ਨ ਦੌਰਾਨ 1 ਕਿਲੋ ਹੈਰੋਇਨ, ਇਕ ਪਿਸਟਲ, 8 ਜ਼ਿੰਦਾ ਰੌਂਦ ਅਤੇ ਦੋ ਮੋਟਰਸਾਈਕਲ ਬੁਲਟ ਤੇ ਪੈਸ਼ਨ ਪਲੱਸ ਨਾਲ 4 ਵਿਅਕਤੀਆਂ ਨੂੰ ਮੌਕੇ ’ਤੇ ਕਾਬੂ ਕੀਤਾ ਗਿਆ।
ਇਹ ਖ਼ਬਰ ਵੀ ਪੜ੍ਹੋ : ਹੜ੍ਹ ਪ੍ਰਭਾਵਿਤ ਕਿਸਾਨਾਂ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਨੇ ਲਿਆ ਵੱਡਾ ਫ਼ੈਸਲਾ
ਇਸ ਸਬੰਧੀ ਸਬ-ਡਵੀਜ਼ਨ ਅਜਨਾਲਾ ਦੇ ਡੀ. ਐੱਸ. ਪੀ. ਬਲਜਿੰਦਰ ਸਿੰਘ ਚਾਹਲ ਅਤੇ ਮੁੱਖ ਅਫ਼ਸਰ ਇੰਸਪੈਕਟਰ ਮੁਖ਼ਤਿਆਰ ਸਿੰਘ ਨੇ ਪ੍ਰੈੱਸ ਕਾਨਫਰੰਸ ਦੌਰਾਨ ਦੱਸਿਆ ਕਿ ਪਿੰਡ ਚਮਿਆਰੀ ਵਿਖੇ ਚਲਾਏ ਆਪ੍ਰੇਸ਼ਨ ਦੌਰਾਨ ਸੁਖਦਿਆਲ ਸਿੰਘ ਉਰਫ ਸੁੱਖਾ ਪੁੱਤਰ ਜਸਵੀਰ ਸਿੰਘ ਕੋਲੋਂ 315 ਗ੍ਰਾਮ ਹੈਰੋਇਨ, ਇਕ ਪਿਸਟਲ 32 ਬੋਰ, 8 ਜ਼ਿੰਦਾ ਰੌਂਦ, ਪੈਸ਼ਨ ਪਲੱਸ ਮੋਟਰਸਾਈਕਲ, ਹਰਪਾਲ ਸਿੰਘ ਉਰਫ ਭਾਲਾ ਪੁੱਤਰ ਸਤਨਾਮ ਸਿੰਘ ਕੋਲੋਂ 287 ਗ੍ਰਾਮ ਹੈਰੋਇਨ, ਇਕ ਬੁਲੇਟ ਮੋਟਰਸਾਈਕਲ, ਦਵਿੰਦਰ ਸਿੰਘ ਪੁੱਤਰ ਸਤਨਾਮ ਸਿੰਘ ਕੋਲੋਂ 310 ਗ੍ਰਾਮ ਹੈਰੋਇਨ ਅਤੇ ਸਰਵਣ ਸਿੰਘ ਗੋਲਾ ਪੁੱਤਰ ਗੁਰਦੇਵ ਸਿੰਘ ਕੋਲੋਂ 88 ਗ੍ਰਾਮ ਹੈਰੋਇਨ ਬਰਾਮਦ ਕਰਕੇ ਦੋਸ਼ੀਆਂ ਨੂੰ ਮੌਕੇ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਇਹ ਖ਼ਬਰ ਵੀ ਪੜ੍ਹੋ : ਰਾਜਪਾਲ ਪੁਰੋਹਿਤ ਵੱਲੋਂ ਪੰਜਾਬ ਸਰਕਾਰ ਨੂੰ ਭੇਜੇ ਜਵਾਬ ’ਤੇ ਐਡਵੋਕੇਟ ਧਾਮੀ ਨੇ ਦਿੱਤੀ ਇਹ ਪ੍ਰਤੀਕਿਰਿਆ
ਉਨ੍ਹਾਂ ਕਿਹਾ ਕਿ ਉਕਤ ਦੋਸ਼ੀ ਪਹਿਲਾਂ ਤੋਂ ਹੀ ਗ਼ੈਰ-ਕਾਨੂੰਨੀ ਧੰਦੇ ਨੂੰ ਅੰਜਾਮ ਦਿੰਦੇ ਸਨ, ਜਿਨ੍ਹਾਂ ਨੂੰ ਅੱਜ ਗ੍ਰਿਫ਼ਤਾਰ ਕਰ ਕੇ ਮਾਮਲਾ ਦਰਜ ਕਰਨ ਤੋਂ ਬਾਅਦ ਅਜਨਾਲਾ ਦੀ ਮਾਣਯੋਗ ਅਦਾਲਤ ਵਿਚ ਪੇਸ਼ ਕਰਕੇ ਰਿਮਾਂਡ ਹਾਸਿਲ ਕੀਤਾ ਗਿਆ ਹੈ।
ਹੜ੍ਹ ਪ੍ਰਭਾਵਿਤ ਕਿਸਾਨਾਂ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਨੇ ਲਿਆ ਵੱਡਾ ਫ਼ੈਸਲਾ
NEXT STORY