ਸੁਲਤਾਨਪੁਰ ਲੋਧੀ, (ਸੋਢੀ,ਧੀਰ)- ਥਾਣਾ ਤਲਵੰਡੀ ਚੌਧਰੀਆਂ ਦੇ ਏ. ਐੱਸ. ਆਈ. ਪਰਮਜੀਤ ਸਿੰਘ ਨੇ ਨਸ਼ੀਲੇ ਪਦਾਰਥਾਂ ਵਿਰੁੱਧ ਚਲਾਈ ਮੁਹਿੰਮ ਤਹਿਤ ਕਾਲੋਨੀ ਤਲਵੰਡੀ ਚੌਧਰੀਆਂ ਤੋਂ ਇਕ ਕਿਲੋ 500 ਗ੍ਰਾਮ (ਡੇਢ ਕਿਲੋਗ੍ਰਾਮ) ਡੋਡੇ, ਚੂਰਾ-ਪੋਸਤ ਸਮੇਤ ਇਕ ਵਿਅਕਤੀ ਜਰਮਲ ਸਿੰਘ ਪੁੱਤਰ ਕਾਬਲ ਸਿੰਘ ਨਿਵਾਸੀ ਪਿੰਡ ਤਲਵੰਡੀ ਚੌਧਰੀਆਂ ਨੂੰ ਗ੍ਰਿਫਤਾਰ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਤਲਵੰਡੀ ਚੌਧਰੀਆਂ ਦੇ ਮੁਖੀ ਇੰਸਪੈਕਟਰ ਨਰਿੰਦਰ ਸਿੰਘ ਔਜਲਾ ਨੇ ਦੱਸਿਆ ਕਿ ਗ੍ਰਿਫਤਾਰ ਮੁਲਜ਼ਮ ਖਿਲਾਫ ਮੁਕੱਦਮਾ ਨੰਬਰ 67 ਦਰਜ ਕਰਕੇ ਹੋਰ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਜਰਮਲ ਸਿੰਘ ਨੂੰ ਕੱਲ ਅਦਾਲਤ 'ਚ ਪੇਸ਼ ਕੀਤਾ ਜਾਵੇਗਾ। ਇਸ ਸਮੇਂ ਉਨ੍ਹਾਂ ਨਾਲ ਏ. ਐੱਸ. ਆਈ. ਪਰਮਜੀਤ ਸਿੰਘ ਤੇ ਹੋਰਨਾਂ ਨੇ ਵੀ ਸ਼ਿਰਕਤ ਕੀਤੀ।
ਦੇਹ ਵਪਾਰ ਦੇ ਅੱਡੇ ਦਾ ਪਰਦਾਫਾਸ਼ ਔਰਤ ਸਮੇਤ 2 ਜੋੜੇ ਕਾਬੂ ਕੀਤੇ
NEXT STORY