ਜਲੰਧਰ/ਚੰਡੀਗੜ੍ਹ (ਧਵਨ)- ਪੰਜਾਬ ਵਿਜੀਲੈਂਸ ਬਿਊਰੋ ਨੇ ਭੂਰਾ ਕੋਹਨਾ ਬਹੁ-ਮੰਤਵੀ ਸਹਿਕਾਰੀ ਸਭਾ ’ਚ ਤਾਇਨਾਤ ਸਹਿਕਾਰਤਾ ਇੰਸਪੈਕਟਰ ਗੁਰਿੰਦਰ ਸਿੰਘ ਕੋਲੋਂ 1,90, 000 ਰੁਪਏ ਦੀ ਬੇਹਿਸਾਬੀ ਰਕਮ ਬਰਾਮਦ ਕੀਤੀ ਹੈ। ਇਸ ਮੁਲਾਜ਼ਮ ਨੂੰ ਬੀਤੇ ਦਿਨ 15,000 ਰੁਪਏ ਦੀ ਰਕਮ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫਤਾਰ ਕੀਤਾ ਗਿਆ ਸੀ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸੂਬਾ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਨੂੰ ਅੱਜ ਅਦਾਲਤ ’ਚ ਪੇਸ਼ ਕੀਤਾ ਗਿਆ ਅਤੇ ਅਦਾਲਤ ਨੇ ਅੱਗੇ ਦੀ ਪੁੱਛਗਿੱਛ ਲਈ ਉਸ ਨੂੰ ਦੋ ਦਿਨ ਦੇ ਪੁਲਸ ਰਿਮਾਂਡ ’ਤੇ ਭੇਜ ਦਿੱਤਾ ਹੈ।
ਇਹ ਖ਼ਬਰ ਵੀ ਪੜ੍ਹੋ - ਅੱਤਵਾਦੀ ਗੁਰਪਤਵੰਤ ਪੰਨੂ ਦੀ ਮੁੱਖ ਮੰਤਰੀ ਭਗਵੰਤ ਮਾਨ ਨੂੰ ਧਮਕੀ
ਉਨ੍ਹਾਂ ਅੱਗੇ ਕਿਹਾ ਕਿ ਦੋਸ਼ੀ ਦੀ ਤਲਾਸ਼ੀ ਦੌਰਾਨ ਵਿਜੀਲੈਂਸ ਬਿਊਰੋ ਦੀ ਟੀਮ ਵੱਲੋਂ 1,90, 000 ਰੁਪਏ ਬਰਾਮਦ ਕੀਤੇ ਗਏ ਪਰ ਉਹ ਇਸ ਰਕਮ ਦੇ ਸਰੋਤ ਨੂੰ ਜਾਇਜ਼ ਨਹੀਂ ਠਹਿਰਾ ਸਕਿਆ। ਦੱਸਣਯੋਗ ਹੈ ਕਿ ਉਕਤ ਇੰਸਪੈਕਟਰ ਨੇ ਸ਼ਿਕਾਇਤਕਰਤਾ ਵਰਿੰਦਰ ਸਿੰਘ ਵਾਸੀ ਤਰਨਤਾਰਨ ਤੋਂ ਸਹਿਕਾਰੀ ਸਭਾ ਨੂੰ ਬਹਾਲ ਕਰਨ ਲਈ ਡੇਢ ਲੱਖ ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ, ਜਿਸ ਨੂੰ ਸਰਕਾਰੀ ਫੰਡਾਂ ਦੀ ਦੁਰਵਰਤੋਂ ਦੇ ਦੋਸ਼ਾਂ ਦੇ ਕਾਰਨ ਭੰਗ ਕਰ ਦਿੱਤਾ ਗਿਆ ਸੀ। ਇਸ ਤੋਂ ਇਲਾਵਾ ਦੋਸ਼ੀ ਨੇ ਇਸ ਸਬੰਧ ’ਚ ਜਲੰਧਰ ਸਥਿਤ ਸੰਯੁਕਤ ਰਜਿਸਟ੍ਰਾਰ ਸਹਿਕਾਰੀ ਸਭਾਵਾਂ ਨੂੰ ਮਿਲਣ ਦੇ ਬਹਾਨੇ 15,00 ਰੁਪਏ ਦੀ ਮੰਗ ਕੀਤੀ ਸੀ। ਇਸ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਉਸ ਨੂੰ 15,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਮੌਕੇ ’ਤੇ ਹੀ ਰੰਗੇ ਹੱਥੀਂ ਫੜ ਲਿਆ ਸੀ।
ਇਹ ਖ਼ਬਰ ਵੀ ਪੜ੍ਹੋ - ਹੁਣ ATM ਤੋਂ ਮਿਲਿਆ ਕਰੇਗੀ ਸਰਕਾਰੀ ਕਣਕ! ਨਹੀਂ ਪਵੇਗੀ ਡੀਪੂ ਦੀਆਂ ਲੰਮੀਆਂ ਲਾਈਨਾਂ 'ਚ ਲੱਗਣ ਦੀ ਲੋੜ
ਇਸ ਸਬੰਧ ’ਚ ਉਸ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ’ਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਇਸ ਮਾਮਲੇ ਦੀ ਅੱਗੇ ਦੀ ਜਾਂਚ ਜਾਰੀ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਅੱਤਵਾਦੀ ਗੁਰਪਤਵੰਤ ਪੰਨੂ ਦੀ ਮੁੱਖ ਮੰਤਰੀ ਭਗਵੰਤ ਮਾਨ ਨੂੰ ਧਮਕੀ
NEXT STORY