ਅੰਮ੍ਰਿਤਸਰ, (ਸੰਜੀਵ)- ਵਰਕ ਪਰਮਿਟ 'ਤੇ ਦੁਬਈ ਭੇਜਣ ਦੇ ਨਾਂ 'ਤੇ ਠੱਗੀ ਮਾਰਨ ਦੇ ਦੋਸ਼ 'ਚ ਥਾਣਾ ਸੁਲਤਾਨਵਿੰਡ ਦੀ ਪੁਲਸ ਨੇ ਯੋਗਰਾਜ ਸਿੰਘ ਤੇ ਉਸ ਦੀ ਪਤਨੀ ਨੀਤੂ ਨਿਵਾਸੀ ਮਹਿਤਾ ਰੋਡ ਵਿਰੁੱਧ ਧੋਖਾਦੇਹੀ ਦਾ ਕੇਸ ਦਰਜ ਕੀਤਾ ਹੈ। ਮਨਪ੍ਰੀਤ ਸਿੰਘ ਨੇ ਦੱਸਿਆ ਕਿ ਉਕਤ ਜੋੜੇ ਨੇ ਉਸ ਨੂੰ ਆਪਣੀਆਂ ਗੱਲਾਂ ਦੇ ਝਾਂਸੇ ਵਿਚ ਲਿਆ ਤੇ ਵਰਕ ਪਰਮਿਟ ਦਿਵਾ ਕੇ ਦੁਬਈ ਭੇਜਣ ਦਾ ਵਾਅਦਾ ਕਰ ਕੇ 1 ਲੱਖ ਰੁਪਏ ਦੀ ਰਾਸ਼ੀ ਠੱਗ ਲਈ, ਨਾ ਤਾਂ ਦੋਸ਼ੀਆਂ ਨੇ ਉਸ ਨੂੰ ਦੁਬਈ ਭੇਜਿਆ ਤੇ ਨਾ ਹੀ ਉਸ ਦੇ ਪੈਸੇ ਵਾਪਸ ਕੀਤੇ। ਪੁਲਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਖੰਨਾ : ਨਕਲੀ ਨੋਟ ਤਿਆਰ ਕਰਨ ਵਾਲੇ ਗਿਰੋਹ ਦੇ 7 ਮੈਂਬਰ ਨਾਮਜ਼ਦ
NEXT STORY