ਗੜ੍ਹਦੀਵਾਲਾ, (ਜਤਿੰਦਰ)- ਸਥਾਨਕ ਪੁਲਸ ਨੇ ਇਕ ਵਿਅਕਤੀ ਨੂੰ 1 ਕਿਲੋਗ੍ਰਾਮ ਚੂਰਾ-ਪੋਸਤ ਸਣੇ ਗ੍ਰਿਫਤਾਰ ਕੀਤਾ ਹੈ।
ਥਾਣਾ ਮੁਖੀ ਜਸਕੰਵਲ ਸਿੰਘ ਸਹੋਤਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੁਲਸ ਪਾਰਟੀ ਪਿੰਡ ਬਡਿਆਲ, ਕੁੱਲੀਆਂ, ਮਾਂਗਾ ਤੇ ਡੱਫਰ ਵੱਲ ਨੂੰ ਗਸ਼ਤ ਕਰ ਰਹੀ ਸੀ। ਜਦੋਂ ਪੁਲਸ ਪਾਰਟੀ ਮਾਂਗਾ ਚੌਕ ਦੇ ਕੋਲ ਪਹੁੰਚੀ ਤਾਂ ਉਥੇ ਇਕ ਵਿਅਕਤੀ ਪੁਲਸ ਪਾਰਟੀ ਨੂੰ ਦੇਖ ਕੇ ਭੱਜਣ ਲੱਗਾ, ਜਿਸ 'ਤੇ ਸ਼ੱਕ ਪੈਣ 'ਤੇ ਪੁਲਸ ਨੇ ਉਸ ਨੂੰ ਕਾਬੂ ਕਰ ਲਿਆ, ਜਿਸ ਦੀ ਪਹਿਚਾਣ ਗੋਪਾਲ ਸਿੰਘ ਪੁੱਤਰ ਬਸੰਤ ਸਿੰਘ ਵਾਸੀ ਪਿੰਡ ਕੁੱਲੀਆਂ ਥਾਣਾ ਦਸੂਹਾ ਵਜੋਂ ਹੋਈ ਹੈ। ਉਕਤ ਵਿਅਕਤੀ ਦੀ ਤਲਾਸ਼ੀ ਲੈਣ 'ਤੇ ਉਸ ਕੋਲੋਂ 1 ਕਿਲੋਗ੍ਰਾਮ ਡੋਡੇ, ਚੂਰਾ-ਪੋਸਤ ਬਰਾਮਦ ਹੋਇਆ। ਦੋਸ਼ੀ ਦੇ ਖਿਲਾਫ ਮੁਕੱਦਮਾ ਨੰਬਰ-70 ਧਾਰਾ 15-61-85 ਐੱਨ. ਡੀ. ਪੀ. ਐੱਸ. ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ।
ਪੁਲਸ ਨੇ ਨਸ਼ੀਲੇ ਪਦਾਰਥਾਂ ਸਣੇ ਕਈਆਂ ਨੂੰ ਕੀਤਾ ਗ੍ਰਿਫਤਾਰ
NEXT STORY