ਘੱਲਖੁਰਦ (ਦਲਜੀਤ)– ਥਾਣਾ ਘੱਲਖੁਰਦ ਅਧੀਨ ਪੈਂਦੇ ਫਿਰੋਜ਼ਸ਼ਾਹ ਕਾਲਜ ਤੋਂ ਘਰ ਜਾ ਰਹੀਆਂ ਤਿੰਨ ਔਰਤਾਂ ਨੂੰ ਬਿਨਾਂ ਨੰਬਰੀ ਕਾਰ ਚਾਲਕਾਂ ਵੱਲੋਂ ਬੀਤੇ ਦਿਨ ਕੁਚਲੇ ਜਾਣ ਕਾਰਨ ਇਕ ਔਰਤ ਦੀ ਮੌਤ ਹੋ ਗਈ, ਜਦਕਿ ਦੋ ਔਰਤਾਂ ਗੰਭੀਰ ਰੂਪ 'ਚ ਜ਼ਖਮੀ ਹੋ ਗਈਆਂ। ਜ਼ਖ਼ਮੀਆਂ ਨੂੰ ਨੂੰ ਇਲਾਜ ਲਈ ਫਿਰੋਜ਼ਪੁਰ ਦੇ ਹਸਪਤਾਲ ’ਚ ਦਾਖਲ ਕਰਾਇਆ ਗਿਆ ਹੈ। ਇਸ ਘਟਨਾ ਦੀ ਸੂਚਨਾ ਮਿਲਣ ’ਤੇ ਥਾਣਾ ਘੱਲਖੁਰਦ ਦੀ ਪੁਲਸ ਨੇ ਮੌਕੇ ’ਤੇ ਪਹੁੰਚ ਕੇ ਔਰਤ ਦੀ ਲਾਸ਼ ਨੂੰ ਕਬਜ਼ੇ ’ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਵੱਡੀ ਵਾਰਦਾਤ, ਗੁਰਦੁਆਰਾ ਸਾਹਿਬ 'ਚ ਹੋਈ ਬੇਅਦਬੀ, ਸੰਗਤਾਂ ਨੇ ਦੋਸ਼ੀ ਦਾ ਰੱਜ ਕੇ ਚਾੜ੍ਹਿਆ ਕੁਟਾਪਾ
ਜਾਣਕਾਰੀ ਅਨੁਸਾਰ ਹਾਦਸੇ ਦਾ ਸ਼ਿਕਾਰ ਹੋਈਆਂ ਤਿੰਨੇ ਔਰਤਾਂ ਫਿਰੋਜ਼ਸ਼ਾਹ ਕਾਲਜ ’ਚ ਰਸੋਈਏ ਦਾ ਕੰਮ ਕਰਦੀਆਂ ਸਨ ਤੇ ਉਹ ਕਾਲਜ ’ਚ ਆਪਣਾ ਕੰਮ ਨਿਪਟਾ ਕੇ ਫਿਰੋਜ਼ਸ਼ਾਹ ਬੱਸ ਸਟੈਂਡ ਤੋਂ ਆਪਣੇ ਪਿੰਡ ਠੇਠਰ ਕਲਾਂ ਨੂੰ ਪੈਦਲ ਜਾ ਰਹੀਆਂ ਸਨ। ਇਸ ਦੌਰਾਨ ਕਾਲਜ ਤੋਂ ਕੁਝ ਹੀ ਦੂਰੀ ’ਤੇ ਬਿਨਾਂ ਨੰਬਰੀ ਕਾਰ ਸਵਾਰਾਂ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਦੋ ਔਰਤਾਂ ਗੰਭੀਰ ਜ਼ਖਮੀ ਹੋ ਗਈਆਂ ਅਤੇ ਇਕ ਔਰਤ ਦੀ ਮੌਕੇ ’ਤੇ ਹੀ ਮੌਤ ਹੋ ਗਈ ਸੀ। ਉਕਤ ਘਟਨਾ ਤੋਂ ਬਾਅਦ ਕਾਰ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਜਿਨ੍ਹਾਂ ਦੀ ਪੁਲਸ ਵੱਲੋਂ ਭਾਲ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ- ਪੁਲਸ ਮੁਲਾਜ਼ਮਾਂ ਨੇ ਸਿਵਲ ਸਰਜਨ ਨੂੰ ਆਜ਼ਾਦੀ ਸਮਾਗਮ 'ਚ ਜਾਣ ਤੋਂ ਰੋਕਿਆ, ਕਮਿਸ਼ਨਰ ਨੇ ਕੀਤਾ ਸਸਪੈਂਡ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੁਲਸ ਮੁਲਾਜ਼ਮਾਂ ਨੇ ਸਿਵਲ ਸਰਜਨ ਨੂੰ ਆਜ਼ਾਦੀ ਸਮਾਗਮ 'ਚ ਜਾਣ ਤੋਂ ਰੋਕਿਆ, ਕਮਿਸ਼ਨਰ ਨੇ ਕੀਤਾ ਸਸਪੈਂਡ
NEXT STORY