ਗੁਰਦਾਸਪੁਰ (ਹਰਮਨ,ਵਿਨੋਦ)- ਸਿਟੀ ਪੁਲਸ ਗੁਰਦਾਸਪੁਰ ਅਤੇ ਸਪੈਸ਼ਲ ਸੈੱਲ ਗੁਰਦਾਸਪੁਰ ਨੇ ਹੋਟਲ ਕਮ ਢਾਬੇ ਵਿਚ ਜੂਆ ਖੇਡਦੇ ਹੋਏ ਹੋਟਲ ਮਾਲਕ ਸਮੇਤ 10 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਤੋਂ 2.50 ਲੱਖ ਰੁਪਏ ਤੋਂ ਵੱਧ ਦੀ ਨਕਦੀ ਬਰਾਮਦ ਕੀਤੀ।
ਇਹ ਵੀ ਪੜ੍ਹੋ- ਪੰਜਾਬ 'ਚ ਮੌਸਮ ਨੂੰ ਲੈ ਕੇ ਵੱਡੀ ਭਵਿੱਖਬਾਣੀ, ਜਾਣੋ ਆਉਣ ਵਾਲੇ ਦਿਨਾਂ ਦੀ ਨਵੀਂ ਅਪਡੇਟ
ਇਸ ਸਬੰਧੀ ਸਿਟੀ ਪੁਲਸ ਸਟੇਸ਼ਨ ਇੰਚਾਰਜ ਦਵਿੰਦਰ ਪ੍ਰਕਾਸ਼ ਨੇ ਦੱਸਿਆ ਕਿ ਸਾਨੂੰ ਇਕ ਮੁਖਬਰ ਵੱਲੋਂ ਸੂਚਨਾ ਮਿਲੀ ਸੀ ਕਿ ਸਦਰ ਬਾਜ਼ਾਰ ਵਿਚ ਸਥਿਤ ਇਕ ਮਸ਼ਹੂਰ ਢਾਬਾ ਕਮ ਹੋਟਲ ਵਿਚ ਵੱਡਾ ਜੂਆ ਖੇਡਿਆ ਜਾ ਰਿਹਾ ਹੈ। ਜਿਸ ਦੇ ਸਬੰਧ ’ਚ ਸਪੈਸ਼ਲ ਸੈੱਲ ਦੇ ਸਹਿਯੋਗ ਨਾਲ ਉੱਥੇ ਛਾਪਾ ਮਾਰਿਆ ਗਿਆ ਅਤੇ ਢਾਬਾ ਮਾਲਕ ਸਮੇਤ 10 ਮੁਲਜ਼ਮਾਂ ਨੂੰ ਆਧੁਨਿਕ ਢੰਗ ਨਾਲ ਇਕ ਕਮਰੇ ਵਿੱਚ ਜੂਆ ਖੇਡਦੇ ਹੋਏ ਗ੍ਰਿਫ਼ਤਾਰ ਕੀਤਾ ਗਿਆ। ਮੌਕੇ ’ਤੇ ਉਨ੍ਹਾਂ ਤੋਂ 2.50 ਲੱਖ ਰੁਪਏ ਤੋਂ ਵੱਧ ਦੀ ਨਕਦੀ ਬਰਾਮਦ ਕੀਤੀ ਗਈ। ਪੁਲਸ ਅਧਿਕਾਰੀ ਨੇ ਦੱਸਿਆ ਕਿ ਇਨ੍ਹਾਂ ਸਾਰਿਆਂ ਵਿਰੁੱਧ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਫ਼ੜੀ ਗਈ ਟਰਾਮਾਡੋਲ ਦੀ ਫੈਕਟਰੀ ! 325 ਕਿੱਲੋ ਤੋਂ ਵੱਧ...
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਦੇ ਪੈਨਸ਼ਨ ਧਾਰਕਾਂ ਲਈ ਅਹਿਮ ਖਬਰ, ਜਾਰੀ ਹੋਏ ਨਵੇਂ ਹੁਕਮ
NEXT STORY