ਤਰਨਤਾਰਨ, (ਰਾਜੂ, ਰਮਨ)- ਜ਼ਿਲਾ ਪੁਲਸ ਨੇ ਵੱਖ-ਵੱਖ ਥਾਣਿਆਂ ਅਧੀਨ ਆਉਂਦੇ ਖੇਤਰਾਂ 'ਚ ਛਾਪੇ ਮਾਰ ਕੇ ਨਸ਼ੀਲੇ ਪਦਾਰਥਾਂ ਸਮੇਤ 10 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ।
ਜਾਣਕਾਰੀ ਅਨੁਸਾਰ ਗੋਇੰਦਵਾਲ ਸਾਹਿਬ ਦੇ ਏ. ਐੱਸ. ਆਈ. ਗੁਰਦੀਪ ਸਿੰਘ ਨੇ ਦੱਸਿਆ ਕਿ ਉਹ ਸਮੇਤ ਸਾਥੀ ਕਰਮਚਾਰੀਆਂ ਨਾਲ ਗਸ਼ਤ ਦੇ ਸਬੰਧ 'ਚ ਹਰੀਅੰਤ ਫੈਕਟਰੀ ਗੋਇੰਦਵਾਲ ਸਾਹਿਬ ਨਜ਼ਦੀਕ ਪੁੱਜੇ ਤਾਂ ਸਾਹਮਣਿਓਂ ਆ ਰਹੇ ਇਕ ਮੋਟਰਸਾਈਕਲ ਨੂੰ ਸ਼ੱਕ ਦੇ ਆਧਾਰ 'ਤੇ ਰੋਕ ਕੇ ਨਾਮ, ਪਤਾ ਪੁੱਛਿਆ ਤਾਂ ਉਕਤ ਨੇ ਆਪਣਾ ਨਾਮ ਰਵਿੰਦਰ ਸਿੰਘ ਪੁੱਤਰ ਜਗਤਾਰ ਸਿੰਘ ਵਾਸੀ ਗੋਇੰਦਵਾਲ ਸਾਹਿਬ ਦੱਸਿਆ, ਦੀ ਤਲਾਸ਼ੀ ਲੈਣ 'ਤੇ ਉਸ ਕੋਲੋਂ 200 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ ਅਤੇ ਮੋਟਰਸਾਈਕਲ ਵੀ ਚੋਰੀ ਦਾ ਪਾਇਆ ਗਿਆ।
ਇਸੇ ਤਰ੍ਹਾਂ ਥਾਣਾ ਸਰਹਾਲੀ ਦੇ ਏ. ਐੱਸ. ਆਈ. ਲਖਵਿੰਦਰ ਸਿੰਘ ਨੇ ਦੱਸਿਆ ਕਿ ਸਮੇਤ ਸਾਥੀ ਕਰਮਚਾਰੀਆਂ ਨਾਲ ਦੌਰਾਨੇ ਗਸ਼ਤ ਮੋੜ ਪਿੰਡ ਢੋਟੀਆਂ ਨੌਸ਼ਹਿਰਾ ਪੰਨੂੰਆ ਤੋਂ ਸਾਜਨ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਮੱਲੀਆਂ ਤੋਂ 30 ਗ੍ਰਾਮ ਹੈਰੋਇਨ ਅਤੇ ਗੁਰਵਿੰਦਰ ਸਿੰਘ ਪੁੱਤਰ ਨਰਿੰਦਰ ਸਿੰਘ ਵਾਸੀ ਜੱਲੇਵਾਲ ਤੋਂ 220 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ।
ਇਕ ਹੋਰ ਮਾਮਲੇ 'ਚ ਥਾਣਾ ਚੋਹਲਾ ਸਾਹਿਬ ਦੇ ਐੱਸ. ਆਈ. ਸੁਖਰਾਜ ਸਿੰਘ ਨੇ ਦੱਸਿਆ ਕਿ ਉਹ ਸਮੇਤ ਸਾਥੀ ਕਰਮਚਾਰੀਆਂ ਨਾਲ ਦੌਰਾਨੇ ਗਸ਼ਤ ਭੈੜੇ ਪੁਰਸ਼ਾਂ ਦੀ ਤਲਾਸ਼ ਦੇ ਸਬੰਧ 'ਚ ਚੋਹਲਾ ਸਾਹਿਬ ਮੌਜੂਦ ਸੀ ਕਿ ਕਿਸੇ ਖਾਸ ਮੁਖਬਰ ਨੇ ਇਤਲਾਹ ਦਿੱਤੀ ਕਿ ਅਜੇਪਾਲ ਸਿੰਘ ਉਰਫ ਅਜੇ ਪੁੱਤਰ ਜਸਪਾਲ ਸਿੰਘ ਵਾਸੀ ਚੋਹਲਾ ਸਾਹਿਬ ਆਪਣੇ ਘਰ 'ਚ ਭਾਰੀ ਮਾਤਰਾ 'ਚ ਟੀਕੇ ਤੇ ਨਸ਼ੀਲੀਆਂ ਗੋਲੀਆਂ ਬਣਾ ਕੇ ਵੇਚਣ ਦਾ ਧੰਦਾ ਕਰਦਾ ਹੈ, ਜਿਸ 'ਤੇ ਡੀ. ਐੱਸ. ਪੀ. ਸਬ ਡਵੀਜ਼ਨ ਗੋਇੰਦਵਾਲ ਸਾਹਿਬ ਦੀ ਹਾਜ਼ਰੀ 'ਚ ਉਕਤ ਦੋਸ਼ੀ ਦੇ ਘਰ ਰੇਡ ਮਾਰ ਕੇ ਦੋਸ਼ੀ ਕੋਲੋਂ 7000 ਨਸ਼ੀਲੀਆਂ ਗੋਲੀਆਂ ਅਤੇ 2400 ਨਸ਼ੀਲੇ ਟੀਕੇ ਬਰਾਮਦ ਕੀਤੇ।
ਇਸ ਤੋਂ ਇਲਾਵਾ ਥਾਣਾ ਖਾਲੜਾ ਦੇ ਏ. ਐੱਸ. ਆਈ. ਭਗਵੰਤ ਸਿੰਘ ਨੇ ਦੱਸਿਆ ਕਿ ਉਹ ਸਮੇਤ ਸਾਥੀ ਕਰਮਚਾਰੀਆਂ ਨਾਲ ਗਸ਼ਤ ਦੇ ਸਬੰਧ 'ਚ ਟੀ-ਪੁਆਇੰਟ ਮਾੜੀ ਮੇਘਾ ਮੌਜੂਦ ਸੀ ਕਿ ਗੁਰਬਿੰਦਰ ਸਿੰਘ ਪੁੱਤਰ ਬਲਕਾਰ ਸਿੰਘ ਵਾਸੀ ਮਾੜੀ ਮੇਘਾ ਨੂੰ ਸ਼ੱਕ ਦੀ ਆਧਾਰ 'ਤੇ ਕਾਬੂ ਕਰ ਕੇ ਉਸ ਕੋਲੋਂ 57 ਨਸ਼ੀਲੀਆਂ ਗੋਲੀਆਂ ਅਤੇ 63 ਨਸ਼ੀਲੇ ਕੈਪਸੂਲ ਬਰਾਮਦ ਕੀਤੇ। ਇਸੇ ਤਰ੍ਹਾਂ ਥਾਣਾ ਸਿਟੀ ਪੱਟੀ ਦੇ ਐੱਸ. ਆਈ. ਅਮਰੀਕ ਸਿੰਘ ਨੇ ਦੱਸਿਆ ਕਿ ਉਹ ਸਮੇਤ ਪੁਲਸ ਪਾਰਟੀ ਗਸ਼ਤ ਦੇ ਸਬੰਧ 'ਚ ਪੁਲ ਡਰੇਨ ਪੁੱਜੇ ਤਾਂ ਕੁਝ ਵਿਅਕਤੀ ਪੰਨੀ ਸਿਲਵਰ ਅਤੇ ਲਾਈਟਰ ਦੀ ਮਦਦ ਨਾਲ ਹੈਰੋਇਨ ਪੀ ਰਹੇ ਸਨ, ਜਿਨ੍ਹਾਂ ਪਾਸੋਂ ਪੰਨੀ ਸਿਲਵਰ ਹੈਰੋਇਨ ਨਾਲ ਲਿਬੜਿਆ ਅਤੇ ਤਿੰਨ ਨੋਟ ਬੱਤੀ ਵੱਟੇ ਹੋਏ ਬਰਾਮਦ ਕੀਤੇ, ਜਿਨ੍ਹਾਂ ਦੀ ਪਛਾਣ ਹਰਪ੍ਰੀਤ ਸਿੰਘ ਪੁੱਤਰ ਮਲਕੀਤ ਸਿੰਘ ਵਾਸੀ ਧਾਰੀਵਾਲ, ਬੂਟਾ ਸਿੰਘ ਪੁੱਤਰ ਸਵਰਨ ਸਿੰਘ ਵਾਸੀ ਧਾਰੀਵਾਲ, ਸੁਖਦਿਆਲ ਸਿੰਘ ਪੁੱਤਰ ਜਗਤ ਸਿੰਘ ਵਾਸੀ ਚੂਸਲੇਵੜ ਅਤੇ ਗੁਰਬਿੰਦਰ ਸਿੰਘ ਪੁੱਤਰ ਅਮਰੀਕ ਸਿੰਘ ਵਾਸੀ ਚੂਸਲੇਵੜ ਵਜੋਂ ਹੋਈ।
ਥਾਣਾ ਸਿਟੀ ਪੱਟੀ ਦੇ ਏ. ਐੱਸ. ਆਈ. ਗੁਰਮੁਖ ਸਿੰਘ ਨੇ ਦੱਸਿਆ ਕਿ ਉਹ ਸਮੇਤ ਸਾਥੀ ਕਰਮਚਾਰੀਆਂ ਨਾਲ ਗਸ਼ਤ ਦੇ ਸਬੰਧ 'ਚ ਨਦੋਹਰ ਚੌਕ ਨੂੰ ਜਾ ਰਹੇ ਸੀ ਤਾਂ ਦੋਸ਼ੀ ਪਰਗਟ ਸਿੰਘ ਪੁੱਤਰ ਮਹਿਲ ਸਿੰਘ ਵਾਸੀ ਪ੍ਰੰਗਿੜੀ ਰੋਡ ਪੱਟੀ ਨੂੰ ਸ਼ੱਕ ਦੀ ਆਧਾਰ 'ਤੇ ਕਾਬੂ ਕਰ ਕੇ ਉਸ ਦੀ ਤਲਾਸ਼ੀ ਲਈ ਗਈ ਤਾਂ ਉਸ ਤੋਂ 80 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਇਸ ਸਬੰਧੀ ਤਫਤੀਸ਼ੀ ਅਫਸਰ ਨੇ ਉਕਤ ਦੋਸ਼ੀਆਂ ਖਿਲਾਫ ਮੁਕੱਦਮਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਮਰੀਜ਼ਾਂ ਲਈ ਡਾਕਟਰ ਓਹੀ ਦਵਾਈਆਂ ਲਿਖਣ, ਜੋ ਹਸਪਤਾਲ 'ਚ ਹੋਣ
NEXT STORY