ਬਠਿੰਡਾ, (ਸੁਖਵਿੰਦਰ)- ਮੌੜ ਪੁਲਸ ਨੇ 10 ਪੇਟੀਆਂ ਹਰਿਆਣਾ ਸ਼ਰਾਬ ਬਰਾਮਦ ਕਰ ਕੇ 2 ਲੋਕਾਂ ਖਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਅਨੁਸਾਰ ਪੁਲਸ ਨੂੰ ਸੂਚਨਾ ਮਿਲੀ ਸੀ ਕਿ ਕੁਝ ਵਿਅਕਤੀ ਹਰਿਆਣਾ ਤੋਂ ਸਸਤੇ ਰੇਟਾਂ 'ਤੇ ਸ਼ਰਾਬ ਲਿਆ ਕੇ ਵੇਚ ਰਹੇ ਹਨ। ਸੂਚਨਾ ਦੇ ਆਧਾਰ 'ਤੇ ਏ. ਐੱਸ. ਆਈ. ਦੇਸਰਾਜ ਸਿੰਘ ਨੇ ਪਿੰਡ ਰਾਮਗੜ੍ਹ ਭੂੰਦੜ ਵਿਖੇ ਨਾਕਾਬੰਦੀ ਕੀਤੀ ਹੋਈ ਸੀ।
ਇਸ ਦੌਰਾਨ ਪੁਲਸ ਨੇ ਸ਼ੱਕ ਦੇ ਆਧਾਰ 'ਤੇ ਇਕ ਕਾਰ ਨੂੰ ਰੋਕ ਕੇ ਤਲਾਸ਼ੀ ਦੌਰਾਨ ਕਾਰ 'ਚੋਂ 10 ਪੇਟੀਆਂ ਹਰਿਆਣਾ ਸ਼ਰਾਬ ਦੀਆਂ ਬਰਾਮਦ ਕੀਤੀਆਂ ਹਨ। ਪੁਲਸ ਨੇ ਕਾਰ ਸਵਾਰ ਬਲਵਿੰਦਰ ਸਿੰਘ ਵਾਸੀ ਨੱਤ ਨੂੰ ਮੌਕੇ 'ਤੇ ਗ੍ਰਿਫ਼ਤਾਰ ਕਰ ਲਿਆ ਜਦਕਿ ਜਸਵੀਰ ਸਿੰਘ ਪੁਲਸ ਦੇ ਹੱਥ ਨਹੀਂ ਲੱਗ ਸਕਿਆ। ਪੁਲਸ ਨੇ ਦੋਵੇਂ ਮੁਲਜ਼ਮਾਂ ਖਿਲਾਫ਼ ਐਕਸਾਈਜ਼ ਐਕਟ ਤਹਿਤ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਵਾਟਰ ਵਰਕਸ ਦਾ ਪਾਣੀ ਨਾ ਆਉਣ ਕਾਰਨ ਲੋਕਾਂ ਕੀਤਾ ਪ੍ਰਦਰਸ਼ਨ
NEXT STORY