ਸੰਗਰੂਰ (ਵਿਜੈ ਕੁਮਾਰ ਸਿੰਗਲਾ)-ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਤੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵੱਲੋਂ ਅੱਜ ਟਵੀਟ ਕਰ ਕੇ ਜਾਣਕਾਰੀ ਦਿੱਤੀ ਗਈ ਹੈ ਕਿ ਪੰਜਾਬ ਦੀ ਕੈਬਨਿਟ ’ਚ 10 ਕੈਬਨਿਟ ਮੰਤਰੀਆਂ ਨੂੰ ਸ਼ਾਮਲ ਕੀਤਾ ਗਿਆ ਹੈ। ਕੈਬਨਿਟ ਵਿਚ ਲਏ ਗਏ ਇਨ੍ਹਾਂ 10 ਵਿਧਾਇਕਾਂ ਨੂੰ 19 ਮਾਰਚ ਨੂੰ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਕੈਬਨਿਟ ਮੰਤਰੀ ਵਜੋਂ ਸਹੁੰ ਚੁਕਵਾਉਣਗੇ। ਭਗਵੰਤ ਮਾਨ ਨੇ ਟਵੀਟ ਕਰ ਕੇ ਲਿਖਿਆ ਹੈ ਕਿ ‘‘ਪੰਜਾਬ ਦਾ ਨਵਾਂ ਮੰਤਰੀ ਮੰਡਲ ਕੱਲ੍ਹ ਸਹੁੰ ਚੁੱਕੇਗਾ। ਪੰਜਾਬ ਦੇ ਹੋਣ ਵਾਲੇ ਸਾਰੇ ਮੰਤਰੀਆਂ ਨੂੰ ਬਹੁਤ-ਬਹੁਤ ਮੁਬਾਰਕਾਂ। ਪੰਜਾਬ ਦੇ ਲੋਕਾਂ ਨੇ ਸਾਨੂੰ ਸਾਰਿਆਂ ਨੂੰ ਬਹੁਤ ਵੱਡੀ ਜ਼ਿੰਮੇਵਾਰੀ ਦਿੱਤੀ ਹੈ, ਸਾਨੂੰ ਦਿਨ-ਰਾਤ ਮਿਹਨਤ ਕਰਕੇ ਲੋਕਾਂ ਦੀ ਸੇਵਾ ਕਰਨੀ ਹੈ ਅਤੇ ਇਕ ਈਮਾਨਦਾਰ ਸਰਕਾਰ ਦੇਣੀ ਹੈ। ਅਸੀਂ ਇਕ ਰੰਗਲਾ ਪੰਜਾਬ ਬਣਾਉਣਾ ਹੈ।’’
![PunjabKesari](https://static.jagbani.com/multimedia/20_01_239724476sandeep nangal ambiandddd-ll.jpg)
ਇਹ ਵੀ ਪੜ੍ਹੋ : ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਦਾ ਭਲਕੇ ਹੋਵੇਗਾ ਅੰਤਿਮ ਸੰਸਕਾਰ
ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਜਿਨ੍ਹਾਂ 10 ਵਿਧਾਇਕਾਂ ਦੇ ਨਾਂ ਜਾਰੀ ਕੀਤੇ ਹਨ, ਉਨ੍ਹਾਂ ’ਚ ਹਰਪਾਲ ਸਿੰਘ ਚੀਮਾ ਵਿਧਾਨ ਸਭਾ ਹਲਕਾ ਦਿੜ੍ਹਬਾ, ਡਾ. ਬਲਜੀਤ ਕੌਰ ਵਿਧਾਨ ਸਭਾ ਹਲਕਾ ਮਲੋਟ, ਹਰਭਜਨ ਸਿੰਘ ਈ. ਟੀ. ਓ. ਵਿਧਾਨ ਸਭਾ ਹਲਕਾ ਜੰਡਿਆਲਾ, ਡਾ. ਵਿਜੈ ਸਿੰਗਲਾ ਵਿਧਾਨ ਸਭਾ ਹਲਕਾ ਮਾਨਸਾ, ਲਾਲ ਚੰਦ ਕਟਾਰੂਚੱਕ ਵਿਧਾਨ ਸਭਾ ਹਲਕਾ ਬੋਹਾ, ਗੁਰਮੀਤ ਸਿੰਘ ਮੀਤ ਹੇਅਰ ਵਿਧਾਨ ਸਭਾ ਹਲਕਾ ਬਰਨਾਲਾ, ਕੁਲਦੀਪ ਸਿੰਘ ਧਾਲੀਵਾਲ ਵਿਧਾਨ ਸਭਾ ਹਲਕਾ ਅਜਨਾਲਾ, ਲਾਲਜੀਤ ਸਿੰਘ ਭੁੱਲਰ ਵਿਧਾਨ ਸਭਾ ਹਲਕਾ ਪੱਟੀ, ਬ੍ਰਹਮ ਸ਼ੰਕਰ ਜਿੰਪਾ ਵਿਧਾਨ ਸਭਾ ਹਲਕਾ ਹੁਸ਼ਿਆਰਪੁਰ ਅਤੇ ਹਰਜੋਤ ਸਿੰਘ ਬੈਂਸ ਵਿਧਾਨ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਵਿਧਾਇਕ ਕੈਬਨਿਟ ਮੰਤਰੀ ਵਜੋਂ ਸਹੁੰ ਚੁੱਕਣਗੇ। ਜ਼ਿਕਰਯੋਗ ਹੈ ਕਿ 16 ਮਾਰਚ ਨੂੰ ਭਗਵੰਤ ਮਾਨ ਨੇ ਸ਼ਹੀਦ ਭਗਤ ਸਿੰਘ ਦੇ ਪਿੰਡ ਖਟਕੜ ਕਲਾਂ ਵਿਖੇ ਪੰਜਾਬ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ ਸੀ।
ਫਗਵਾੜਾ : ਗੱਡੀ ਦੀ ਰਿਪੇਅਰ ਕਰ ਰਹੇ 3 ਵਿਅਕਤੀਆਂ ’ਤੇ ਚੜ੍ਹੀ ਤੇਜ਼ ਰਫ਼ਤਾਰ ਕਾਰ, 2 ਦੀ ਮੌਤ
NEXT STORY