ਜਲੰਧਰ, (ਪ੍ਰੀਤ)— ਥਾਣਾ ਨੰਬਰ 8 ਦੀ ਪੁਲਸ ਨੇ 10 ਗ੍ਰਾਮ ਹੈਰੋਇਨ ਸਣੇ ਸਮੱਗਲਰ ਨੂੰ ਗ੍ਰਿਫਤਾਰ ਕੀਤਾ ਹੈ। ਐੱਸ. ਐੱਚ. ਓ. ਨਿਰਮਲ ਸਿੰਘ ਨੇ ਦੱਸਿਆ ਕਿ ਏ. ਐੱਸ. ਆਈ. ਜਸਵਿੰਦਰ ਸਿੰਘ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਪਰਸਰਾਮ ਨਗਰ ਚੌਕ ਨੇੜਿਓਂ ਪੁੰਨੂ ਮੇਹਰ ਚੰਦ ਵਾਸੀ ਪਿੰਡ ਜਾਜਾ ਟਾਂਡਾ ਹੁਸ਼ਿਆਰਪੁਰ ਨੂੰ ਗ੍ਰਿਫਤਾਰ ਕੀਤਾ। ਮੁਲਜ਼ਮ ਕੋਲੋਂ 10 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਇੰਸ. ਨਿਰਮਲ ਸਿੰਘ ਨੇ ਦੱਸਿਆ ਕਿ ਮੁਲਜ਼ਮ ਖੁਦ ਵੀ ਨਸ਼ਾ ਕਰਦਾ ਹੈ ਤੇ ਨਸ਼ਾ ਵੇਚਦਾ ਵੀ ਹੈ। ਉਸਦੇ ਖਿਲਾਫ ਕੇਸ ਦਰਜ ਕਰ ਲਿਆ ਗਿਆ ਹੈ ਤੇ ਪੁੱਛਗਿੱਛ ਲਈ ਪੁਲਸ ਰਿਮਾਂਡ ਲਿਆ ਗਿਆ ਹੈ।
ਤਨਖਾਹ ਨਾ ਵਧਾਉਣ ਦੇ ਵਿਰੋਧ 'ਚ ਧਰਨਾ
NEXT STORY