ਨਿਹਾਲ ਸਿੰਘ ਵਾਲਾ/ਬਿਲਾਸਪੁਰ(ਬਾਵਾ)- ਥਾਣਾ ਨਿਹਾਲ ਸਿੰਘ ਵਾਲਾ ਦੀ ਪੁਲਸ ਨੇ ਚੋਰੀ ਅਤੇ ਲੁੱਟਾਂ ਖੋਹਾਂ ਕਰਨ ਵਾਲੇ ਵੱਡੇ ਗਿਰੋਹ ਦਾ ਪਰਦਾਫਾਸ਼ ਕਰਦਿਆਂ ਕੁਝ ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ ਹੈ। ਅੱਜ ਥਾਣਾ ਨਿਹਾਲ ਸਿੰਘ ਵਾਲਾ ਵਿਖੇ ਪ੍ਰੈੱਸ ਕਾਨਫਰੰਸ ਦੌਰਾਨ ਡੀ. ਐੱਸ. ਪੀ. ਨਿਹਾਲ ਸਿੰਘ ਵਾਲਾ ਪਰਸਨ ਸਿੰਘ ਅਤੇ ਥਾਣਾ ਮੁਖੀ ਨਿਹਾਲ ਸਿੰਘ ਵਾਲਾ ਨਿਰਮਲ ਸਿੰਘ ਸੰਧੂ ਨੇ ਦੱਸਿਆ ਕਿ ਪੁਲਸ ਨੂੰ ਮੁਖਬਰ ਦੀ ਇਤਲਾਹ ਮਿਲਣ ’ਤੇ ਸਬ-ਇੰਸਪੈਕਟਰ ਮੱਘਰ ਸਿੰਘ ਦੀ ਅਗਵਾਈ ਵਿਚ ਪੁਲਸ ਪਾਰਟੀ ਨੇ ਕੁਲਵਿੰਦਰ ਸਿੰਘ ਉਰਫ ਸੋਨੀ ਪੁੱਤਰ ਅਮਰ ਸਿੰਘ ਵਾਸੀ ਰੂਪ ਵਾਲੀ ਬਸਤੀ ਨਿਹਾਲ ਸਿੰਘ ਵਾਲਾ, ਲਵਪ੍ਰੀਤ ਸਿੰਘ ਪੁੱਤਰ ਭੁਪਿੰਦਰ ਸਿੰਘ ਵਾਸੀ ਨਿਹਾਲ ਸਿੰਘ ਵਾਲਾ, ਸੁਨੀਲ ਕੁਮਾਰ ਉਰਫ ਸੰਨੀ ਪੁੱਤਰ ਅਮਨਜੀਤ ਸਿੰਘ ਵਾਸੀ ਕੋਟਕਪੂਰਾ, ਗੁਰਪ੍ਰੀਤ ਸਿੰਘ ਉਰਫ਼ ਗੋਲੀ ਪੁੱਤਰ ਜਸਬੀਰ ਸਿੰਘ ਵਾਸੀ ਸਲਾਵਤਪੁਰਾ, ਕਰਨਪ੍ਰੀਤ ਸਿੰਘ ਉਰਫ ਕਰਨ ਪੁੱਤਰ ਸਤਨਾਮ ਸਿੰਘ ਵਾਸੀ ਆਦਮਪੁਰਾ ਜ਼ਿਲ੍ਹਾ ਬਠਿੰਡਾ ਨੂੰ ਕਾਬੂ ਕੀਤਾ ਹੈ, ਇਨ੍ਹਾਂ ਵਿਅਕਤੀਆਂ ਤੋਂ ਦੋ ਮੋਟਰਸਾਈਕਲ ਅਤੇ ਦੋ ਮੋਬਾਇਲ ਫੋਨ ਬਰਾਮਦ ਕੀਤੇ ਹਨ।
ਦੋਸ਼ੀਆਂ ਨੇ ਪੁੱਛਗਿੱਛ ਦੌਰਾਨ ਮੰਨਿਆ ਕਿ ਉਹ ਮੇਜਰ ਸਿੰਘ ਪੁੱਤਰ ਸੋਹਣ ਸਿੰਘ ਵਾਸੀ ਸੈਦੋਕੇ, ਜਗਜੀਤ ਸਿੰਘ ਉਰਫ ਖੰਨਾ ਪੁੱਤਰ ਕੇਵਲ ਸਿੰਘ ਵਾਸੀ ਸੈਦੋਕੇ, ਸਿਮਰਨਜੀਤ ਸਿੰਘ ਉਰਫ ਬਿੱਟੂ ਪੁੱਤਰ ਗੁਰਜੰਟ ਸਿੰਘ ਵਾਸੀ ਤਖਤੂਪੁਰਾ, ਨਵਜੀਤ ਸਿੰਘ ਉਰਫ ਲਾਡੀ ਪੁੱਤਰ ਮਲਕੀਤ ਸਿੰਘ ਵਾਸੀ ਸੈਦੋਕੇ ਰੋਡ ਤਖਤੂਪੁਰਾ, ਗੁਰਭੇਜ ਸਿੰਘ ਉਰਫ ਭੇਜਾ ਪੁੱਤਰ ਰੇਸ਼ਮ ਸਿੰਘ ਉਰਫ ਮੋਹਣ ਸਿੰਘ ਵਾਸੀ ਕਾਂਗੜ ਨਾਲ ਮਿਲ ਕੇ ਲੁੱਟਾਂ ਖੋਹਾਂ ਦੀਆਂ ਵਾਰਦਾਤਾਂ ਕਰਦੇ ਹਨ।
ਉਨ੍ਹਾਂ ਦੀ ਸ਼ਨਾਖਤ ’ਤੇ ਉਕਤ ਦੋਸ਼ੀਆਂ ਨੂੰ ਵੀ ਗ੍ਰਿਫਤਾਰ ਕਰ ਕੇ ਉਨ੍ਹਾਂ ਪਾਸੋਂ ਵੀ 8 ਹੋਰ ਚੋਰੀ ਕੀਤੇ ਮੋਟਰਸਾਈਕਲ ਅਤੇ ਪੰਜ ਚੋਰੀ ਕੀਤੇ ਮੋਬਾਇਲ ਫੋਨ ਬਰਾਮਦ ਕੀਤੇ ਗਏ ਹਨ। ਦੋਸ਼ੀਆਂ ਨੂੰ ਮਾਣਯੋਗ ਅਦਾਲਤ ਵਿਚ ਪੇਸ਼ ਕਰ ਕੇ ਦੋ ਦਿਨ ਦਾ ਪੁਲਸ ਰਿਮਾਂਡ ਹਾਸਲ ਕੀਤਾ ਗਿਆ ਹੈ, ਜਿਨ੍ਹਾਂ ਤੋਂ ਪੁੱਛ-ਗਿੱਛ ਦੌਰਾਨ ਹੋਰ ਵੱਡੇ ਮਾਮਲੇ ਸਾਹਮਣੇ ਆਉਣ ਦੀ ਉਮੀਦ ਹੈ।
ਜੰਡਿਆਲਾ ਗੁਰੂ ਕਣਕ ਘਪਲਾ : ਜ਼ਿੰਮੇਵਾਰ ਅਧਿਕਾਰੀਆਂ-ਕਰਮਚਾਰੀਆਂ ਵਿਰੁੱਧ ਸਖਤ ਕਾਰਵਾਈ ਦੇ ਹੁਕਮ
NEXT STORY