ਫਿਰੋਜ਼ਪੁਰ (ਕੁਮਾਰ, ਪਰਮਜੀਤ, ਖੁੱਲਰ, ਆਨੰਦ, ਰਾਜੇਸ਼ ਢੰਡ) : ਕੇਂਦਰੀ ਜੇਲ੍ਹ ਫਿਰੋਜ਼ਪੁਰ ਦੇ ਸੁਪਰਡੈਂਟ ਮਨਜੀਤ ਸਿੰਘ ਸਿੱਧੂ ਅਤੇ ਡਿਪਟੀ ਸੁਪਰਡੈਂਟ ਯੋਗੇਸ਼ ਜੈਨ ਦੇ ਨਿਰਦੇਸ਼ਾਂ ਅਨੁਸਾਰ ਜੇਲ੍ਹ ਪ੍ਰਸ਼ਾਸਨ ਵੱਲੋਂ ਕੇਂਦਰੀ ਜੇਲ੍ਹ ਫਿਰੋਜ਼ਪੁਰ 'ਚ ਵੱਖ-ਵੱਖ ਸਮੇਂ ’ਤੇ ਤਲਾਸ਼ੀ ਮੁਹਿੰਮ ਚਲਾਈ ਗਈ। ਇਸ ਕਾਰਵਾਈ ਦੌਰਾਨ ਫਿਰੋਜ਼ਪੁਰ ਜੇਲ੍ਹ ’ਚ ਬੰਦ ਹਵਾਲਾਤੀਆਂ ਅਤੇ ਕੈਦੀਆਂ ਤੋਂ 5 ਟੱਚ ਸਕਰੀਨ ਅਤੇ 5 ਕੀਪੈਡ ਮੋਬਾਇਲ ਫੋਨ ਅਤੇ ਤੰਬਾਕੂ ਦੀ ਇਕ ਪੁੜੀ ਬਰਾਮਦ ਹੋਈ ਹੈ। ਇਹ ਜਾਣਕਾਰੀ ਦਿੰਦੇ ਹੋਏ ਥਾਣਾ ਸਿਟੀ ਫਿਰੋਜ਼ਪੁਰ ਦੇ ਸਬ-ਇੰਸਪੈਕਟਰ ਸੁਖਦੇਵ ਸਿੰਘ ਨੇ ਦੱਸਿਆ ਕਿ ਜੇਲ੍ਹ ਦੇ ਸਹਾਇਕ ਸੁਪਰਡੈਂਟ ਵੱਲੋਂ ਪੁਲਸ ਨੂੰ ਭੇਜੇ ਗਏ ਲਿਖ਼ਤੀ ਪੱਤਰ ’ਚ ਦੱਸਿਆ ਗਿਆ ਹੈ ਕਿ ਜੇਲ੍ਹ ’ਚ ਕੀਤੀ ਗਈ ਤਲਾਸ਼ੀ ਮੁਹਿੰਮ ਦੌਰਾਨ ਕੈਦੀ ਸੰਦੀਪ ਸਿੰਘ ਉਰਫ਼ ਸੀਪਾ ਵਾਸੀ ਜ਼ਿਲ੍ਹਾ ਕਪੂਰਥਲਾ, ਕੈਦੀ ਪਵਨ ਕੁਮਾਰ ਅਬੋਹਰ, ਕੈਦੀ ਗੁਰਪ੍ਰੀਤ ਸਿੰਘ ਫਿਰੋਜ਼ਪੁਰ, ਕੈਦੀ ਜਸਵੀਰ ਸਿੰਘ ਉਰਫ਼ ਗੱਗੂ ਜ਼ਿਲ੍ਹਾ ਫਾਜ਼ਿਲਕਾ, ਕੈਦੀ ਅਮਰੀਕ ਸਿੰਘ ਜ਼ਿਲ੍ਹਾ ਲੁਧਿਆਣਾ, ਕਰਨਦੀਪ ਸਿੰਘ ਜ਼ਿਲ੍ਹਾ ਫਾਜ਼ਿਲਕਾ, ਕੈਦੀ ਵਰਿੰਦਰ ਦੀਪ ਸਿੰਘ ਜ਼ਿਲ੍ਹਾ ਫਾਜ਼ਿਲਕਾ, ਕੈਦੀ ਵਰਿੰਦਰ ਸਿੰਘ ਫਿਰੋਜ਼ਪੁਰ, ਕੈਦੀ ਗੁਰਪ੍ਰੀਤ ਸਿੰਘ ਜ਼ਿਲ੍ਹਾ ਤਰਨਤਾਰਨ, ਕੈਦੀ ਅਵਨੀਸ਼ ਕੁਮਾਰ ਕੋਟਕਪੂਰਾ ਅਤੇ ਕੈਦੀ ਗੁਲਸ਼ਨ ਸਿੰਘ ਉਰਫ਼ ਵਿੱਕੀ ਵਾਸੀ ਜੰਮੂ ਤੋਂ 5 ਟੱਚ ਸਕਰੀਨ ਅਤੇ 5 ਕੀਪੈਡ ਮੋਬਾਇਲ ਫੋਨ ਅਤੇ ਤੰਬਾਕੂ ਦੀ ਇਕ ਪੁੜੀ ਬਰਾਮਦ ਹੋਈ ਹੈ।
ਦੂਜੇ ਪਾਸੇ ਸਬ-ਇੰਸਪੈਕਟਰ ਸੁਖਦੇਵ ਸਿੰਘ ਨੇ ਫਿਰੋਜ਼ਪੁਰ ਜੇਲ੍ਹ ’ਚ ਬੰਦ ਤਿੰਨ ਕੈਦੀਆਂ ਤੋਂ ਨਸ਼ੀਲਾ ਪਦਾਰਥ, ਨਸ਼ੇ ਵਾਲੀਆਂ ਗੋਲੀਆਂ ਅਤੇ ਚਿੱਟੇ ਰੰਗ ਦਾ ਨਸ਼ੀਲਾ ਪਾਊਡਰ ਬਰਾਮਦ ਹੋਇਆ ਹੈ। ਉਨ੍ਹਾਂ ਦੱਸਿਆ ਕਿ ਜੇਲ੍ਹ ਦੇ ਸਹਾਇਕ ਸੁਪਰਡੈਂਟ ਨੇ ਪੁਲਸ ਨੂੰ ਵੱਖ-ਵੱਖ ਪੱਤਰਾਂ ’ਚ ਸੂਚਿਤ ਕੀਤਾ ਹੈ ਕਿ ਬਰੌਣੀ ਪੰਜੇ ’ਤੇ ਕੰਮ ਕਰਦੇ ਕੈਦੀ ਕ੍ਰਿਸ਼ਨ ਸਿੰਘ ਦੀ ਤਲਾਸ਼ੀ ਲੈਣ ’ਤੇ ਉਸ ਕੋਲੋਂ ਛੋਟੇ-ਛੋਟੇ ਪੈਕੇਟਾਂ ’ਚੋਂ 80/80 ਗ੍ਰਾਮ (ਕੁੱਲ 160 ਗ੍ਰਾਮ) ਨਸ਼ੀਲਾ ਪਦਾਰਥ ਬਰਾਮਦ ਹੋਇਆ ਹੈ ਅਤੇ ਕੈਦੀ ਰਾਜ ਕੁਮਾਰ ਉਰਫ਼ ਰਾਜਾ ਤੋਂ 94 ਸਫ਼ੈਦ ਰੰਗ ਦੀਆਂ ਨਸ਼ੇ ਵਾਲੀਆਂ ਗੋਲੀਆਂ ਅਤੇ ਕੈਦੀ ਬਲਦੇਵ ਸਿੰਘ ਤੋਂ 103 ਗ੍ਰਾਮ ਚਿੱਟੇ ਰੰਗ ਦਾ ਨਸ਼ੀਲਾ ਪਾਊਡਰ ਬਰਾਮਦ ਕੀਤਾ ਹੋਇਆ। ਉਨ੍ਹਾਂ ਦੱਸਿਆ ਕਿ ਇਨ੍ਹਾਂ ਨਾਮਜ਼ਦ ਕੈਦੀਆਂ ਅਤੇ ਹਵਾਲਾਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।
ਵੱਡੀ ਖਬਰ: ਅਟਾਰੀ-ਵਾਹਘਾ ਸਰਹੱਦ ‘ਤੇ ਰੋਕੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂ
NEXT STORY