ਤਰਨਤਾਰਨ (ਰਮਨ)-ਕੇਂਦਰੀ ਜੇਲ੍ਹ ਸ੍ਰੀ ਗੋਇੰਦਵਾਲ ਸਾਹਿਬ ਆਏ ਦਿਨ ਸੁਰਖੀਆਂ ਵਿਚ ਨਜ਼ਰ ਆ ਰਹੀ ਹੈ, ਜਿਸ ਕਾਰਨ ਜੇਲ੍ਹ ਪ੍ਰਸ਼ਾਸਨ ਵੱਲੋਂ ਚਲਾਏ ਗਏ ਤਲਾਸ਼ੀ ਅਭਿਆਨ ਦੌਰਾਨ ਉਸ ਵਿਚੋਂ 10 ਮੋਬਾਈਲ ਫੋਨ, 4 ਚਾਰਜਰ, 4 ਈਅਰ ਪੌਡ, 50 ਪੱਤਾ ਸ਼ਾਪ ਤੰਬਾਕੂ ਪੁਡ਼ੀਆਂ, 59 ਬੀੜੀਆਂ, 10 ਹੀਟਰ ਦੇ ਸਪਰਿੰਗ ਬਰਾਮਦ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਗਈ ਹੈ, ਇਸ ਸਬੰਧੀ ਥਾਣਾ ਗੋਇੰਦਵਾਲ ਸਾਹਿਬ ਵਿਖੇ ਇਕ ਵਿਅਕਤੀ ਨੂੰ ਨਾਮਜ਼ਦ ਕਰਦੇ ਹੋਏ ਮਾਮਲਾ ਦਰਜ ਕਰ ਲਿਆ ਗਿਆ ਹੈ।
ਇਹ ਵੀ ਪੜ੍ਹੋ- ਵੱਡੀ ਵਾਰਦਾਤ ਨਾਲ ਦਹਿਲਿਆ ਪੰਜਾਬ, ਆੜ੍ਹਤੀ ਦਾ ਸ਼ਰੇਆਮ ਗੋਲ਼ੀਆਂ ਮਾਰ ਕੇ ਕਤਲ
ਪ੍ਰਾਪਤ ਜਾਣਕਾਰੀ ਅਨੁਸਾਰ ਕੇਂਦਰੀ ਜੇਲ੍ਹ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਸਹਾਇਕ ਸੁਪਰਡੈਂਟ ਪਿਆਰਾ ਰਾਮ ਅਤੇ ਸੁਸ਼ੀਲ ਕੁਮਾਰ ਵੱਲੋਂ ਚਲਾਏ ਗਏ ਤਲਾਸ਼ੀ ਅਭਿਆਨ ਦੌਰਾਨ ਵਾਰਡ ਨੰਬਰ 2 ਦੀ ਬੈਰਕ, ਨੰਬਰ 7 ਅਤੇ ਵਾਰਡ ਨੰਬਰ 5 ਜੋ ਬੰਦ ਹੈ, ਵਿਚ ਚੈਕਿੰਗ ਕਰਨ ਦੌਰਾਨ 10 ਮੋਬਾਈਲ ਫੋਨ, 4 ਚਾਰਜਰ, 4 ਈਅਰ ਪੌਡ, 50 ਪੱਤਾ ਸ਼ਾਪ ਤੰਬਾਕੂ ਪੁੜੀਆਂ, 59 ਬੀੜੀਆਂ, 10 ਹੀਟਰ ਦੇ ਸਪਰਿੰਗ ਬਰਾਮਦ ਕੀਤੇ ਗਏ।
ਇਹ ਵੀ ਪੜ੍ਹੋ- ਸਵਾਰੀਆਂ ਨਾਲ ਭਰੀ ਬੱਸ ਦਾ ਸਟੇਅਰਿੰਗ ਹੋਇਆ ਫੇਲ੍ਹ, ਦਰਖਤਾਂ ਨੂੰ ਤੋੜਦੀ ਗਈ ਬੱਸ, ਉੱਡੇ ਪਰਖੱਚੇ
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡੀ. ਐੱਸ. ਪੀ. ਗੋਇੰਦਵਾਲ ਸਾਹਿਬ ਅਤੁਲ ਸੋਨੀ ਨੇ ਦੱਸਿਆ ਕਿ ਸਹਾਇਕ ਸੁਪਰਡੈਂਟ ਪਿਆਰਾ ਰਾਮ ਅਤੇ ਸੁਸ਼ੀਲ ਕੁਮਾਰ ਵੱਲੋਂ ਦਿੱਤੇ ਗਏ ਬਿਆਨਾਂ ਤਹਿਤ ਅਰਸ਼ਦੀਪ ਸਿੰਘ ਪੁੱਤਰ ਗੁਰਬੀਰ ਸਿੰਘ ਵਾਸੀ ਪਿੰਡ ਸੁਰ ਸਿੰਘ ਅਤੇ ਇਕ ਅਣਪਛਾਤੇ ਵਿਅਕਤੀ ਖਿਲਾਫ ਪਰਚਾ ਦਰਜ ਕਰਦੇ ਹੋਏ ਉਕਤ ਸਾਮਾਨ ਨੂੰ ਆਪਣੇ ਕਬਜ਼ੇ ਵਿਚ ਲੈ ਲਿਆ ਗਿਆ ਹੈ।
ਇਹ ਵੀ ਪੜ੍ਹੋ- ਪੰਜਾਬ 'ਚ 18 ਜਨਵਰੀ ਨੂੰ ਛੁੱਟੀ ਦਾ ਐਲਾਨ!
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਵਿਦੇਸ਼ ਤੋਂ ਪੰਜਾਬ ਪਰਤੇ ਨੌਜਵਾਨ ਦੀ ਗੋਲ਼ੀ ਵੱਜਣ ਨਾਲ ਮੌਤ
NEXT STORY