ਤਰਨਤਾਰਨ (ਰਮਨ)-ਕੇਂਦਰੀ ਜੇਲ੍ਹ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਨਸ਼ੀਲੇ ਪਦਾਰਥ, ਮੋਬਾਈਲ ਫੋਨ ਅਤੇ ਹੋਰ ਸਾਮਾਨ ਬਰਾਮਦ ਹੋਣ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ, ਇਸ ਦੀ ਇਕ ਹੋਰ ਤਾਜ਼ਾ ਮਿਸਾਲ ਉਸ ਵੇਲੇ ਵੇਖਣ ਨੂੰ ਮਿਲੀ ਜਦੋਂ ਜੇਲ੍ਹ ਪ੍ਰਸ਼ਾਸਨ ਵੱਲੋਂ ਚਲਾਏ ਗਏ ਤਲਾਸ਼ੀ ਅਭਿਆਨ ਦੌਰਾਨ 10 ਮੋਬਾਈਲ ਫੋਨ, 4 ਮੋਬਾਈਲ ਚਾਰਜਰ , 6 ਸਪਰਿੰਗ ਹੀਟਰ ਅਤੇ 3 ਸਿਮ ਬਰਾਮਦ ਕੀਤੇ ਗਏ। ਇਸ ਸਬੰਧੀ ਥਾਣਾ ਸ੍ਰੀ ਗੋਇੰਦਵਾਲ ਸਾਹਿਬ ਦੀ ਪੁਲਸ ਨੇ ਇਕ ਵਿਅਕਤੀ ਨੂੰ ਨਾਮਜ਼ਦ ਕਰਦੇ ਹੋਏ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਪੰਜਾਬ 'ਚ 27,28,29 ਤੇ 30 ਨੂੰ ਬਦਲ ਰਿਹਾ ਮੌਸਮ, ਪੜ੍ਹੋ Weather Update
ਜਾਣਕਾਰੀ ਦਿੰਦੇ ਹੋਏ ਡੀ.ਐੱਸ.ਪੀ. ਗੋਇੰਦਵਾਲ ਸਾਹਿਬ ਅਤੁਲ ਸੋਨੀ ਨੇ ਦੱਸਿਆ ਕਿ ਜੇਲ੍ਹ ਦੇ ਸਹਾਇਕ ਸੁਪਰਡੈਂਟ ਹੰਸਰਾਜ ਵੱਲੋਂ ਜੇਲ ਅੰਦਰ ਚਲਾਏ ਗਏ ਤਲਾਸ਼ੀ ਅਭਿਆਨ ਦੌਰਾਨ ਵੱਖ-ਵੱਖ ਥਾਵਾਂ ਤੋਂ 10 ਮੋਬਾਈਲ ਫੋਨ, 4 ਮੋਬਾਇਲ ਚਾਰਜਰ , 6 ਸਪਰਿੰਗ ਹੀਟਰ ਅਤੇ 3 ਸਿਮ ਬਰਾਮਦ ਕੀਤੇ ਗਏ। ਉਨ੍ਹਾਂ ਦੱਸਿਆ ਕਿ ਜੇਲ੍ਹ ਦੇ ਸਹਾਇਕ ਸੁਪਰਡੈਂਟ ਵੱਲੋਂ ਦਿੱਤੇ ਗਏ ਬਿਆਨਾਂ ਤਹਿਤ ਖਾਣਾ ਸ੍ਰੀ ਗੋਇੰਦਵਾਲ ਸਾਹਿਬ ਦੀ ਪੁਲਸ ਨੇ ਜੇਲ੍ਹ ਵਿਚ ਬੰਦ ਹਵਾਲਾਤੀ ਪ੍ਰਮੋਦ ਕੁਮਾਰ ਉਰਫ ਲਾਡੀ ਪੁੱਤਰ ਨੰਦ ਲਾਲ ਵਾਸੀ ਘਰਵਾਲੀ ਗੇਟ ਅੰਮ੍ਰਿਤਸਰ ਅਤੇ ਇਕ ਅਣਪਛਾਤੇ ਵਿਅਕਤੀ ਖਿਲਾਫ ਪਰਚਾ ਦਰਜ ਕਰਦੇ ਹੋਏ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਪੰਜਾਬ ਵਿਚ ਹੁਣ ਰਾਸ਼ਨ ਡਿਪੂਆਂ ਤੋਂ ਨਹੀਂ ਮਿਲੇਗੀ ਕਣਕ !
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਦੇ ਖਿਡਾਰੀ ਦਾ ਗੋਲੀਆਂ ਮਾਰ ਕੇ ਕਤਲ ਕਰਨ ਵਾਲੇ ਦਾ ਹੋ ਗਿਆ ਐਨਕਾਊਂਟਰ (ਵੀਡੀਓ)
NEXT STORY