ਹੁਸ਼ਿਆਰਪੁਰ, (ਘੁੰਮਣ)- ਜ਼ਿਲੇ ਵਿਚ ਹੁਣ ਤੱਕ 375 ਮਰੀਜ਼ ਕੋਰੋਨਾ ਤੋਂ ਨਿਜਾਤ ਪਾ ਚੁੱਕੇ ਹਨ। ਅੱਜ ਪ੍ਰਾਪਤ ਹੋਈ 23 ਸੈਂਪਲਾਂ ਦੀ ਰਿਪੋਰਟ ਵਿਚ 10 ਪਾਜ਼ੇਟਿਵ ਮਰੀਜ਼ ਹੋਰ ਆਏ ਹਨ। ਇਕ ਮਰੀਜ਼ ਮਾਹਿਲਪੁਰ ਨਾਲ ਸਬੰਧਿਤ ਹੈ ਅਤੇ ਉਹ ਪੀ. ਜੀ. ਆਈ. ਤੋਂ ਰਿਪੋਰਟ ਹੋਇਆ ਹੈ। ਜਦਕਿ ਦੂਜਾ ਮਰੀਜ਼ ਸ਼ਹਿਰ ਦੇ ਅਸਲਾਮਾਬਾਦ ਇਲਾਕੇ ਨਾਲ ਸਬੰਧਿਤ ਹੈ, ਜੋ ਫੋਰਟੀਜ਼ ਹਸਪਤਾਲ ਮੋਹਾਲੀ ਤੋਂ ਰਿਪੋਰਟ ਹੋਇਆ ਹੈ। ਇਸਦੇ ਨਾਲ ਹੀ ਜ਼ਿਲੇ ਵਿਚ ਪਾਜ਼ੇਟਿਵ ਮਰੀਜ਼ਾਂ ਦੀ ਕੱੁਲ ਗਿਣਤੀ 536 ਹੋ ਗਈ ਹੈ। ਸਿਵਲ ਸਰਜਨ ਡਾ. ਜਸਬੀਰ ਸਿੰਘ ਨੇ ਦੱਸਿਆ ਕਿ ਅੱਜ 384 ਸ਼ੱਕੀ ਮਰੀਜ਼ਾਂ ਦੇ ਨਵੇਂ ਸੈਂਪਲ ਲਏ ਗਏ ਹਨ। ਜ਼ਿਲੇ ਵਿਚ ਹੁਣ ਤੱਕ ਲਏ ਗਏ 27,710 ਸੈਂਪਲਾਂ ਵਿਚੋਂ 25,542 ਦੀ ਰਿਪੋਰਟ ਨੈਗੇਟਿਵ ਆਈ ਹੈ। ਵਿਭਾਗ ਨੂੰ 1623 ਸੈਂਪਲਾਂ ਦੀ ਰਿਪੋਰਟ ਦਾ ਅਜੇ ਇੰਤਜ਼ਾਰ ਹੈ। 55 ਸੈਂਪਲ ਹੁਣ ਤੱਕ ਇਨਵੈਲਿਡ ਪਾਏ ਗਏ ਹਨ। 375 ਮਰੀਜ਼ ਰਿਕਵਰ ਕਰ ਚੁੱਕੇ ਹਨ ਅਤੇ ਐਕਟਿਵ ਮਰੀਜ਼ਾਂ ਦੀ ਗਿਣਤੀ 149 ਹੈ।
ਸਿਵਲ ਸਰਜਨ ਨੇ ਜ਼ਿਲਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ 10 ਸਾਲ ਤੱਕ ਦੀ ਉਮਰ ਦੇ ਬੱਚਿਆਂ, ਬਜ਼ੁਰਗਾਂ ਅਤੇ ਗਰਭਵਤੀ ਔਰਤਾਂ ਨੂੰ ਘਰਾਂ ਤੋਂ ਬਾਹਰ ਨਾ ਜਾਣ ਦਿੱਤਾ ਜਾਵੇ। ਘਰਾਂ ਤੋਂ ਨਿਕਲਦੇ ਸਮੇਂ ਮਾਸਕ ਪਾਉਣਾ ਯਕੀਨੀ ਬਣਾਇਆ ਜਾਵੇ। ਆਪਣੇ ਹੱਥਾਂ ਨੂੰ ਵਾਰ-ਵਾਰ ਸਾਬਣ ਨਾਲ ਸਾਫ਼ ਕਰੋ ਅਤੇ ਸਮਾਜਿਕ ਦੂਰੀ ਦਾ ਵੀ ਵਿਸ਼ੇਸ਼ ਧਿਆਨ ਰੱਖੋ ਤਾਂ ਕਿ ਕੋਰੋਨਾ ਵਾਇਰਸ ਦੀ ਅੱਗੇ ਵਧਦੀ ਚੇਨ ਨੂੰ ਤੋਡ਼ਿਆ ਜਾ ਸਕੇ।
ਰੂਪਨਗਰ ਜ਼ਿਲ੍ਹੇ ’ਚ 12 ਨਵੇਂ ਕੋਰੋਨਾ ਪਾਜ਼ੇਟਿਵ ਕੇਸਾਂ ਦੀ ਪੁਸਟੀ
NEXT STORY