ਗੁਰੂਹਰਸਹਾਏ, (ਆਵਲਾ)— ਪਿੰਡ ਮੇਘਾ ਪੰਜ ਗਰਾਈਂ ਵਿਚ ਜ਼ਮੀਨੀ ਵਿਵਾਦ ਨੂੰ ਲੈ ਕੇ ਕਥਿਤ ਰੂਪ ਵਿਚ ਮਾਰਕੁੱਟ ਕਰਨ ਦੇ ਦੋਸ਼ ਵਿਚ ਥਾਣਾ ਗੁਰੂਹਰਸਹਾਏ ਦੀ ਪੁਲਸ ਨੇ 10 ਲੋਕਾਂ ਖਿਲਾਫ ਮੁਕੱਦਮਾ ਦਰਜ ਕੀਤਾ ਹੇ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਏ. ਐੱਸ. ਆਈ. ਅਮਰੀਕ ਸਿੰਘ ਨੇ ਦੱਸਿਆ ਕਿ ਪ੍ਰੇਮ ਸਿੰਘ ਪੁੱਤਰ ਕਸ਼ਮੀਰ ਸਿੰਘ ਵਾਸੀ ਕਮਰੇ ਵਾਲਾ ਨੇ ਪੁਲਸ ਨੂੰ ਦਿੱਤੇ ਬਿਆਨਾਂ ਵਿਚ ਦੋਸ਼ ਲਾਇਆ ਕਿ ਜ਼ਮੀਨ ਦੇ ਝਗੜੇ ਨੂੰ ਲੈ ਕੇ ਕਥਿਤ ਰੂਪ ਵਿਚ ਬਹਾਲ ਸਿੰਘ, ਮੱਲ ਸਿੰਘ, ਲਾਲ ਸਿੰਘ, ਦੌਲਤ ਸਿੰਘ, ਬਲਦੇਵ ਸਿੰਘ, ਬਗੀਚਾ ਸਿੰਘ, ਚਰਨਜੀਤ ਸਿੰਘ ਤੇ 3 ਹੋਰ ਅਣਪਛਾਤੇ ਵਿਅਕਤੀਆਂ ਨੇ ਮਿਲੀਭੁਗਤ ਕਰ ਕੇ ਉਸ ਨੂੰ, ਉਸ ਦੇ ਭਰਾ ਜਬਰ ਸਿੰਘ ਤੇ ਅਮਰ ਸਿੰਘ ਨੂੰ ਸੱਟਾਂ ਮਾਰ ਕੇ ਜ਼ਖਮੀ ਕਰ ਦਿੱਤਾ। ਉਨ੍ਹਾਂ ਦੱਸਿਆ ਕਿ ਪੁਲਸ ਵੱਲੋਂ ਨਾਮਜ਼ਦ ਲੋਕਾਂ ਖਿਲਾਫ ਮੁਕੱਦਮਾ ਦਰਜ ਕਰ ਕੇ ਕਾਰਵਾਈ ਕੀਤੀ ਜਾ ਰਹੀ ਹੈ।
ਟਰੈਕਟਰ-ਟਰਾਲੀ ਦੀ ਲਪੇਟ 'ਚ ਆਉਣ ਨਾਲ ਬੱਚੇ ਦੀ ਮੌਤ
NEXT STORY