ਮਾਨਸਾ (ਜੱਸਲ) : ਮਾਨਸਾ ਪੁਲਸ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਕਾਰਵਾਈ ਕਰਦੇ ਹੋਏ ਵੱਖ-ਵੱਖ ਥਾਣਿਆਂ 'ਚ 6 ਮੁਕੱਦਮੇ ਦਰਜ ਕਰ ਕੇ 10 ਵਿਅਕਤੀ ਨੂੰ ਕਾਬੂ ਕਰ ਕੇ ਉਨ੍ਹਾਂ ਕੋਲੋਂ 08 ਗ੍ਰਾਮ ਹੈਰੋਇਨ, 60 ਨਸ਼ੇ ਵਾਲੀਆਂ ਗੋਲੀਆਂ, 1350 ਸਿਗਨੇਚਰ ਕੈਪਸੂਲ ਬਰਾਮਦ ਕਰਨ 'ਚ ਸਫ਼ਲਤਾ ਹਾਸਲ ਕੀਤੀ ਗਈ ਹੈ। ਇਹ ਜਾਣਕਾਰੀ ਦਿੰਦੇ ਜ਼ਿਲ੍ਹਾ ਪੁਲਸ ਮੁਖੀ ਭਾਗੀਰਥ ਸਿੰਘ ਮੀਨਾ ਨੇ ਦੱਸਿਆ ਕਿ ਥਾਣਾ ਸਿਟੀ-1 ਮਾਨਸਾ ਦੀ ਪੁਲਸ ਟੀਮ ਨੇ ਖੁਸਪ੍ਰੀਤ ਸਿੰਘ ਪੁੱਤਰ ਜਸਵੰਤ ਸਿੰਘ ਵਾਸੀ ਵਾ. ਨੰ. 25 ਮਾਨਸਾ ਕੋਲੋਂ ਦੌਰਾਨੇ ਗਸ਼ਤ1350 ਸਿਗਨੇਚਰ ਕੈਪਸੂਲ ਬਰਾਮਦ ਕਰ ਕੇ ਮੁਕੱਦਮਾ ਥਾਣਾ ਸਿਟੀ-1 ਮਾਨਸਾ ਤਹਿਤ ਦਰਜ ਕਰ ਕੇ ਜਾਂਚ ਅਮਲ 'ਚ ਲਿਆਂਦੀ। ਥਾਣਾ ਸਿਟੀ-2 ਮਾਨਸਾ 'ਚ ਐਟੀਨਾਰਕੋਟਿਕ ਸਟਾਫ਼ ਦੀ ਪੁਲਸ ਟੀਮ ਨੇ ਟਿੰਕੂ ਸਿੰਘ ਪੁੱਤਰ ਦੇਵੀ ਰਾਮ ਵਾਸੀ ਵਾ.ਨੰ. 15 ਭੱਠਾ ਬਸਤੀ ਮਾਨਸਾ ਕੋਲੋਂ ਦੌਰਾਨੇ ਗਸ਼ਤ 8 ਗ੍ਰਾਮ ਹੈਰੋਇਨ ਬਰਾਮਦ ਕਰ ਕੇ ਮੁਕੱਦਮਾ ਥਾਣਾ ਸਿਟੀ 2 ਮਾਨਸਾ ਤਹਿਤ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਥਾਣਾ ਸਦਰ ਬੁਢਲਾਡਾ ਦੀ ਪੁਲਸ ਟੀਮ ਨੇ ਨਰਿੰਦਰਜੀਤ ਸਿੰਘ ਪੁੱਤਰ ਬਲੌਰ ਸਿੰਘ ਵਾਸੀ ਰੱਲੀ ਕੋਲੋਂ ਦੌਰਾਨੇ ਗਸ਼ਤ 10 ਨਸ਼ੇ ਵਾਲੀਆਂ ਗੋਲੀਆਂ ਬਰਾਮਦ ਕਰ ਕੇ ਮੁਕੱਦਮਾ ਥਾਣਾ ਸਦਰ ਬੁਢਲਾਡਾ ਤਹਿਤ ਦਰਜ ਕਰਕੇ ਤਫ਼ਤੀਸ਼ ਅਮਲ 'ਚ ਲਿਆਂਦੀ। ਥਾਣਾ ਭੀਖੀ ਦੀ ਪੁਲਸ ਟੀਮ ਨੇ ਕਿਰਨਾ ਕੌਰ ਪਤਨੀ ਪਾਲ ਸਿੰਘ ਵਾਸੀ ਵਾ.ਨੰ. 02 ਭੀਖੀ, ਰਜਨੀ ਕੌਰ ਪਤਨੀ ਕੁਲਦੀਪ ਸਿੰਘ ਵਾਸੀ ਵਾ.ਨੰ. 05 ਭੀਖੀ ਕੋਲੋਂ ਦੌਰਾਨੇ ਗਸ਼ਤ 30 ਨਸ਼ੇ ਵਾਲੀਆਂ ਗੋਲੀਆਂ ਬਰਾਮਦ ਕਰ ਕੇ ਮੁਕੱਦਮਾ ਥਾਣਾ ਭੀਖੀ ਤਹਿਤ ਦਰਜ ਕਰ ਕੇ ਜਾਂਚ ਅਮਲ ’ਚ ਲਿਆਂਦੀ। ਥਾਣਾ ਬਰੇਟਾ ਦੀ ਪੁਲਸ ਟੀਮ ਨੇ ਕੁਲਦੀਪ ਸਿੰਘ ਪੁੱਤਰ ਮਿੱਠੂ ਸਿੰਘ ਵਾਸੀ ਬਰੇਟਾ, ਨਿੱਕਾ ਸਿੰਘ ਪੁੱਤਰ ਭੋਲਾ ਸਿੰਘ, ਜੋਸ਼ੀ ਸਿੰਘ ਪੁੱਤਰ ਕਾਲਾ ਸਿੰਘ, ਚਰਨਾ ਸਿੰਘ ਪੁੱਤਰ ਕਾਲਾ ਸਿੰਘ ਵਾਸੀਆਨ ਖੁਡਾਲ ਕਲਾਂ ਨੂੰ ਦੌਰਾਨੇ ਗਸ਼ਤ ਕਾਬੂ ਕਰ ਕੇ ਡੋਪ ਟੈਸਟ ਕਰਵਾਉਣ ’ਤੇ ਡੋਪ ਪਾਜ਼ੇਟਿਵ ਆਉਣ ’ਤੇ ਮੁਕੱਦਮਾ ਥਾਣਾ ਬਰੇਟਾ ਤਹਿਤ ਦਰਜ ਕਰ ਲਿਆ ਹੈ। ਥਾਣਾ ਜੋੜਕੀਆਂ ਦੀ ਪੁਲਸ ਟੀਮ ਨੇ ਲਖਦੀਪ ਸਿੰਘ ਪੁੱਤਰ ਮੰਦਰ ਸਿੰਘ ਵਾਸੀ ਰਾਏਪੁਰ ਕੋਲੋਂ ਦੌਰਾਨੇ ਗਸ਼ਤ 30 ਨਸ਼ੇ ਵਾਲੀਆਂ ਗੋਲੀਆਂ ਬਰਾਮਦ ਕਰ ਕੇ ਮੁਕੱਦਮਾ ਥਾਣਾ ਜੌੜਕੀਆਂ ਤਹਿਤ ਦਰਜ ਕਰ ਲਿਆ ਹੈ।
ਵਿਆਹੁਤਾ ਔਰਤ ਦੀ ਸ਼ੱਕੀ ਹਾਲਾਤ ’ਚ ਮੌਤ
NEXT STORY