ਜਲਾਲਾਬਾਦ- ਇੱਥੇ ਇਹ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ, ਜਿਥੇ 10 ਰੁਪਏ ਪਿੱਛੇ ਕੁੱਝ ਵਿਅਕਤੀਆਂ ਵਲੋਂ ਸਬਜ਼ੀ ਵੇਚਣ ਵਾਲੇ ਵਿਅਕਤੀ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ ਗਿਆ ਹੈ। ਜਿਸ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ।
ਇਹ ਵੀ ਪੜ੍ਹੋ- ਭਿਆਨਕ ਸੜਕ ਹਾਦਸੇ ਦਾ ਸ਼ਿਕਾਰ ਹੋਏ ਦੋ ਸਕੇ ਭਰਾ, ਇਕ ਦੀ ਮੌਕੇ 'ਤੇ ਮੌਤ
ਜਾਣਕਾਰੀ ਮੁਤਾਬਕ ਇਹ ਮਾਮਲਾ ਜਲਾਲਾਬਾਦ ਦੇ ਪਿੰਡ ਕਮਰਾਵਾਲਾ ਦਾ ਹੈ। ਸਬਜ਼ੀ ਵੇਚਣ ਵਾਲੇ ਪੀੜਤ ਭਾਰਤਭੂਸ਼ਨ ਦਾ ਕਹਿਣਾ ਹੈ ਕਿ ਉਹ ਰੇਹੜੀ 'ਤੇ ਪਿੰਡਾਂ 'ਚ ਜਾ ਕੇ ਸਬਜ਼ੀ ਵੇਚਣ ਦਾ ਕੰਮ ਕਰਦਾ ਹੈ। ਉਸ ਨੇ ਦੱਸਿਆ ਜਦੋਂ ਉਹ ਪਿੰਡ ਕਮਰਾਵਾਲਾ 'ਚ ਸਬਜ਼ੀ ਵੇਚਣ ਲਈ ਗਿਆ ਤਾਂ ਇਕ ਵਿਅਕਤੀ ਨੇ ਸਬਜ਼ੀ ਲੈ ਕੇ ਉਸ ਨੂੰ 10 ਰੁਪਏ ਘੱਟ ਦਿੱਤੇ ਗਏ।ਜਦੋਂ ਉਸ ਨੇ ਪੂਰੇ ਪੈਸੇ ਮੰਗੇ ਤਾਂ ਉਸ ਵਿਅਕਤੀ ਨੇ ਭਾਰਤਭੂਸ਼ਨ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਜਿਸ ਤੋਂ ਬਾਅਦ ਮੈਂ ਮੌਕੇ 'ਤੇ ਬੇਹੋਸ਼ ਹੋ ਗਿਆ ਅਤੇ ਕੁਝ ਪਿੰਡ ਵਾਲੇ ਲੋਕਾਂ ਨੇ ਮੈਨੂੰ ਹਸਪਤਾਲ ਪਹੁੰਚਾਇਆ।
ਇਹ ਵੀ ਪੜ੍ਹੋ- ਗਰਭਵਤੀ ਔਰਤ ਨੂੰ ਜਿਊਂਦਾ ਸਾੜਨ ਦਾ ਮਾਮਲਾ: ਮਾਂ ਦੇ ਰੋਂਦੇ-ਕੁਰਲਾਉਂਦੇ ਬੋਲ ਸੁਣ ਖੜ੍ਹੇ ਹੋ ਜਾਣਗੇ ਰੌਂਗਟੇ (ਵੀਡੀਓ)
ਪੀੜਤ ਵਿਅਕਤੀ ਦੇ ਕਿਹਾ ਕਿ ਪੁਲਸ ਵਲੋਂ ਕੋਈ ਕਾਰਵਾਈ ਨਹੀਂ ਕੀਤੀ ਗਈ । ਮੈਂ ਪ੍ਰਸ਼ਾਸਨ ਨੂੰ ਗੁਹਾਰ ਲਗਾਉਂਦਾ ਹਾਂ ਕਿ ਇਨ੍ਹਾਂ ਮੁਲਜ਼ਮਾਂ 'ਤੇ ਸਖ਼ਤ ਕਾਰਵਾਈ ਕੀਤੀ ਜਾਵੇ।
ਇਹ ਵੀ ਪੜ੍ਹੋ- ਪੰਜਾਬ 'ਚ ਦਿਲ ਦਹਿਲਾ ਦੇਣ ਵਾਲੀ ਘਟਨਾ, ਪਤੀ ਨੇ ਜ਼ਿਊਂਦੀ ਸਾੜ ਦਿੱਤੀ ਗਰਭਵਤੀ ਪਤਨੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਬਜ਼ੁਰਗ ਔਰਤ ਕੋਲੋਂ ਪੈਸਿਆਂ ਵਾਲਾ ਬੈਗ ਖੋਹ ਕੇ ਫਰਾਰ ਹੋਣ ਵਾਲੇ ਲੁਟੇਰੇ ਚੜ੍ਹੇ ਪੁਲਸ ਅੜਿੱਕੇ, ਕਰ'ਤੇ ਵੱਡੇ ਖੁਲਾਸੇ
NEXT STORY