ਮੋਗਾ (ਸੰਦੀਪ ਸ਼ਰਮਾ) - ਮਾਣਯੋਗ ਜ਼ਿਲਾ ਅਤੇ ਵਧੀਕ ਸੈਸ਼ਨ ਜੱਜ ਦੀ ਅਦਾਲਤ ਨੇ 6 ਸਾਲ ਪਹਿਲਾਂ ਥਾਣਾ ਧਰਮਕੋਟ ਪੁਲਸ ਵੱਲੋਂ ਗੋਲੀਆਂ ਚਲਾ ਕੇ ਕਾਰ ਖੋਹਣ ਦੇ ਮਾਮਲੇ ’ਚ ਨਾਮਜ਼ਦ ਕੀਤੇ 2 ਦੋਸ਼ੀਆਂ ਨੂੰ 10-10 ਸਾਲ ਦੀ ਕੈਦ ਅਤੇ 15-15 ਹਜ਼ਾਰ ਰੁਪਏ ਜੁਰਮਾਨਾ ਭਰਨ ਦਾ ਹੁਕਮ ਸੁਣਾਇਆ ਹੈ। ਇਸ ਮਾਮਲੇ ’ਚ ਸ਼ਿਕਾਇਤਕਰਤਾ ਪੀੜਤ ਕਿਸਾਨ ਰਣਜੀਤ ਸਿੰਘ ਵਾਸੀ ਪਿੰਡ ਖਟੜਾ, ਜ਼ਿਲਾ ਲੁਧਿਆਣਾ ਨੇ 24 ਮਾਰਚ 2018 ਨੂੰ ਥਾਣਾ ਧਰਮਕੋਟ ਨੂੰ ਦਿੱਤੇ ਆਪਣੇ ਬਿਆਨਾਂ ’ਚ ਦੱਸਿਆ ਸੀ ਕਿ 23 ਮਾਰਚ 2018 ਨੂੰ ਉਹ ਅਪਣੇ ਇਕ ਦੋਸਤ ਸ਼ਰਨਜੀਤ ਸਿੰਘ ਦੀ ਕਾਰ ਲੈ ਕੇ ਆਪਣੀ ਮਾਸੀ ਦੀ ਧੀ ਨੂੰ ਛੱਡਣ ਲਈ ਫਿਰੋਜ਼ਪੁਰ ਜ਼ਿਲੇ ਦੇ ਜ਼ੀਰਾ ਸ਼ਹਿਰ ਗਿਆ ਸੀ।
ਇਹ ਵੀ ਪੜ੍ਹੋ: ਹੁਣ ਫੈਸ਼ਨ ਲਈ ਮਾਡਲਾਂ ਦੀ ਥਾਂ ਲੈਣਗੇ AI ਅਵਤਾਰ, ਲੱਖਾਂ ਰੁਪਏ ਦੀ ਹੋਵੇਗੀ ਬਚਤ
ਜਦੋਂ ਉਹ ਦੇਰ ਸ਼ਾਮ ਵਾਪਸ ਆ ਰਿਹਾ ਸੀ ਤਾਂ ਪਿੰਡ ਚੀਮਾ ਨੇੜੇ ਪੈਟਰੋਲ ਪੰਪ ਕੋਲ ਉਸ ਨੇ ਕਾਰ ਰੋਕੀ ਅਤੇ ਉਹ ਮੋਬਾਈਲ ’ਤੇ ਕਾਲ ਸੁਣਨ ਲੱਗਾ ਤਾਂ ਇਸੇ ਦੌਰਾਨ 2 ਮੋਟਰਸਾਈਕਲਾਂ ’ਤੇ 2 ਨੌਜਵਾਨ ਆਏ ਅਤੇ ਕਾਰ ਦੇ ਅੱਗੇ ਮੋਟਰਸਾਈਕਲ ਖੜ੍ਹਾ ਕਰ ਦਿੱਤਾ ਅਤੇ ਉਸ ਤੋਂ ਪੁੱਛ-ਗਿੱਛ ਕਰਨ ਤੋਂ ਬਾਅਦ ਉਸ ਦੀ ਕਾਰ ਦੀਆਂ ਚਾਬੀਆਂ ਮੰਗਣ ਲੱਗ ਪਏ, ਜਦੋਂ ਉਸ ਨੇ ਚਾਬੀਆਂ ਦੇਣ ਤੋਂ ਇਨਕਾਰ ਕਰ ਦਿੱਤਾ ਤਾਂ ਨੌਜਵਾਨਾਂ ਨੇ ਉਸ ਨਾਲ ਧੱਕਾ-ਮੁੱਕੀ ਕਰਨੀ ਸ਼ੁਰੂ ਕਰ ਦਿੱਤੀ। ਜਦੋਂ ਉਸ ਨੇ ਵਿਰੋਧ ਕੀਤਾ ਤਾਂ ਨੌਜਵਾਨਾਂ ਨੇ ਆਪਣਾ ਰਿਵਾਲਵਰ ਕੱਢ ਲਿਆ ਅਤੇ ਗੋਲੀਆਂ ਚਲਾ ਦਿੱਤੀਆਂ, ਜਿਸ ਕਾਰਨ ਉਹ ਗੰਭੀਰ ਜ਼ਖਮੀ ਹੋ ਗਿਆ।
ਇਹ ਵੀ ਪੜ੍ਹੋ: ਸਾਬਕਾ AIG ਦੇ ਵਾਇਸ ਰਿਕਾਰਡਰ ਤੋਂ ਮਿਲੀ ਕੋਰਟ ਦੀ ਰਿਕਾਰਡਿੰਗ, ਪੈਸੇ ਦੇ ਕੇ ਲਗਵਾਇਆ ਧਰਨਾ
ਇਸ ਤੋਂ ਬਾਅਦ ਉਕਤ ਨੌਜਵਾਨ ਆਪਣੀ ਬਾਈਕ ਅਤੇ ਇਕ ਨੌਜਵਾਨ ਕਾਰ ’ਤੇ ਮੌਕੇ ਤੋਂ ਫਰਾਰ ਹੋ ਗਏ। ਪੁਲਸ ਨੇ ਪੀੜਤ ਦੇ ਬਿਆਨਾਂ ਦੇ ਆਧਾਰ ’ਤੇ 2 ਅਣਪਛਾਤੇ ਮੁਲਜ਼ਮਾਂ ਖਿਲਾਫ ਕੇਸ ਦਰਜ ਕਰ ਲਿਆ ਸੀ। ਪੁਲਸ ਨੇ ਜਾਂਚ ਤੋਂ ਬਾਅਦ ਇਸ ਮਾਮਲੇ ’ਚ ਜਸਵਿੰਦਰ ਸਿੰਘ ਅਤੇ ਗੁਰਦੀਪ ਸਿੰਘ ਦੇ ਨਾਂ ਸ਼ਾਮਲ ਕੀਤੇ ਸਨ। ਇਸ ਮਾਮਲੇ ’ਚ ਮਾਣਯੋਗ ਅਦਾਲਤ ’ਚ ਪੇਸ਼ੀ ਦੌਰਾਨ ਪੇਸ਼ ਕੀਤੇ ਸਬੂਤਾਂ ਅਤੇ ਗਵਾਹਾਂ ਦੇ ਆਧਾਰ ’ਤੇ ਜਸਵਿੰਦਰ ਸਿੰਘ ਅਤੇ ਗੁਰਦੀਪ ਸਿੰਘ ਨੂੰ ਦੋਸ਼ੀ ਕਰਾਰ ਦੇ ਕੇ ਸਜ਼ਾ ਸੁਣਾਈ ਗਈ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।
ਕਿਸੇ ਦੁਨਿਆਵੀ ਅਦਾਲਤ ਨੂੰ ਸਿੱਖ ਪਛਾਣ ਦੀ ਪਰਿਭਾਸ਼ ਤੈਅ ਕਰਨ ਦਾ ਕੋਈ ਅਧਿਕਾਰ ਨਹੀਂ : ਗਿਆਨੀ ਰਘਬੀਰ ਸਿੰਘ
NEXT STORY