ਲੁਧਿਆਣਾ (ਮਹਿਰਾ) : ਨਸ਼ੇ ਦੀਆਂ ਦਵਾਈਆਂ ਦੀ ਤਸਕਰੀ ਕਰਨ ਦੇ ਦੋਸ਼ ’ਚ ਵਧੀਕ ਸੈਸ਼ਨ ਜੱਜ ਜਗਦੀਪ ਸੂਦ ਦੀ ਅਦਾਲਤ ਨੇ ਮੁਹੰਮਦ ਸਈਅਦ ਭੱਟ ਨਿਵਾਸੀ ਅਨੰਤਨਾਗ, ਮਜੀਦ ਜਗੀਰ ਖਾਨ ਨਿਵਾਸੀ ਸ਼੍ਰੀਨਗਰ ਅਤੇ ਇਮਰਾਨ ਅਹਿਮਦ ਬਾਨੀ ਨਿਵਾਸੀ ਸ਼੍ਰੀਨਗਰ ਨੂੰ 10-10 ਸਾਲ ਦੀ ਕੈਦ ਦੀ ਸਜ਼ਾ ਸੁਣਾਈ ਹੈ। ਇਸ ਤੋਂ ਇਲਾਵਾ ਅਦਾਲਤ ਨੇ ਤਿੰਨੋਂ ਮੁਲਜ਼ਮਾਂ ਨੂੰ 1-1 ਲੱਖ ਰੁਪਏ ਜੁਰਮਾਨਾ ਵੀ ਅਦਾ ਕਰਨ ਦਾ ਹੁਕਮ ਦਿੱਤਾ।
ਇਸ ਸਬੰਧੀ ਪੁਲਸ ਥਾਣਾ ਸਦਰ ਵੱਲੋਂ 26 ਮਈ 2022 ਨੂੰ ਮੁਲਜ਼ਮਾਂ ਖ਼ਿਲਾਫ਼ ਨਸ਼ੇ ਦੀਆਂ ਦਵਾਈਆਂ ਦੀ ਤਸਕਰੀ ਕਰਨ ਦੇ ਦੋਸ਼ ’ਚ ਕੇਸ ਦਰਜ ਕੀਤਾ ਗਿਆ ਸੀ। ਪੁਲਸ ਵੱਲੋਂ ਦਰਜ ਕੀਤੀ ਗਈ ਐੱਫ. ਆਈ. ਆਰ. ਮੁਤਾਬਕ ਜਦੋਂ ਪੁਲਸ ਨੇ ਨਾਕਾ ਲਾਇਆ ਹੋਇਆ ਸੀ ਤਾਂ ਮੁਲਜ਼ਮ ਕਾਰ ’ਤੇ ਆਉਂਦੇ ਦਿਖਾਈ ਦਿੱਤੇ ਅਤੇ ਜਦੋਂ ਸ਼ੱਕ ਪੈਣ ’ਤੇ ਉਨ੍ਹਾਂ ਦੀ ਤਲਾਸ਼ੀ ਲਈ ਗਈ ਤਾਂ ਉਨ੍ਹਾਂ ਕੋਲੋਂ ਨਸ਼ੇ ਦੀਆਂ ਦਵਾਈਆਂ ਦੀ ਵੱਡੀ ਖ਼ੇਪ ਬਰਾਮਦ ਹੋਈ। ਪੁੱਛੇ ਜਾਣ ’ਤੇ ਮੁਲਜ਼ਮ ਕੋਈ ਵੀ ਤਸੱਲੀਬਖਸ਼ ਜਵਾਬ ਨਹੀਂ ਦੇ ਸਕੇ, ਜਿਸ ਕਾਰਨ ਅਦਾਲਤ ਨੇ ਉਨ੍ਹਾਂ ਨੂੰ ਉਕਤ ਸਜ਼ਾ ਸੁਣਾਈ।
ਚੰਡੀਗੜ੍ਹ ਯੂਨੀਵਰਸਿਟੀ ਦੇ ਵਿਦਿਆਰਥੀ ਲਈ ਕਿਰਾਏ ਦੀ ਕਾਰ ਬਣੀ ਕਾਲ, ਇੰਝ ਆਵੇਗੀ ਮੌਤ ਸੋਚਿਆ ਨਾ ਸੀ
NEXT STORY