ਚੰਡੀਗੜ੍ਹ (ਪ੍ਰੀਕਸ਼ਿਤ) : ਜ਼ਿਲ੍ਹਾ ਅਦਾਲਤ ਨੇ ਭਾਰੀ ਮਾਤਰਾ ’ਚ ਨਸ਼ੀਲੇ ਪਦਾਰਥਾਂ ਸਮੇਤ ਫੜ੍ਹੇ ਗਏ ਮੁਲਜ਼ਮ ਨੂੰ 10 ਸਾਲ ਦੀ ਕੈਦ ਤੇ 1 ਲੱਖ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਹੈ। ਮੁਲਜ਼ਮ ਦੀ ਪਛਾਣ ਵਾਜਿਦ ਅਲੀ ਉਰਫ਼ ਰਾਜਾ (40) ਵਾਸੀ ਹੱਲੋਮਾਜਰਾ ਵਜੋਂ ਹੋਈ ਹੈ।
2021 ’ਚ ਸੈਕਟਰ-31 ਥਾਣਾ ਪੁਲਸ ਨੇ ਐੱਨ. ਡੀ. ਪੀ. ਐੱਸ. ਐਕਟ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਕੇ ਉਸ ਨੂੰ ਗ੍ਰਿਫ਼ਤਾਰ ਕੀਤਾ ਸੀ। ਪੁਲਸ ਨੇ ਮੁਲਜ਼ਮ ਨੂੰ ਹੱਲੋਮਾਜਰਾ ਦੇ ਦੀਪ ਕੰਪਲੈਕਸ ਤੋਂ ਕਾਬੂ ਕੀਤਾ ਸੀ। ਉਹ ਨਸ਼ੇ ਦੀ ਵੱਡੀ ਖ਼ੇਪ ਸਪਲਾਈ ਕਰਨ ਲਈ ਨਿਕਲਿਆ ਸੀ।
ਸਰਹੱਦੀ ਇਲਾਕਿਆਂ ’ਚ ਪ੍ਰਭਾਵਿਤ ਪਰਿਵਾਰਾਂ ਨੂੰ ਵੰਡੀ ਗਈ 795 ਟਰੱਕ ਦੀ ਰਾਹਤ ਸਮੱਗਰੀ
NEXT STORY