ਪਠਾਨਕੋਟ (ਸ਼ਾਰਦਾ)- ਪਠਾਨਕੋਟ-ਅੰਮ੍ਰਿਤਸਰ ਨੈਸ਼ਨਲ ਹਾਈਵੇ ’ਤੇ ਸਥਿਤ ਬਾਬਾ ਅਮਰਨਾਥ ਬਰਫਾਨੀ ਮੰਦਿਰ ’ਚ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਮੰਦਿਰ ’ਚੋਂ 100 ਰੁਪਏ ਦਾ ਪਾਕਿਸਤਾਨੀ ਕਰੰਸੀ ਵਾਲਾ ਨੋਟ ਮਿਲਿਆ। ਨੋਟ ਦੇਖ ਕੇ ਮੱਥਾ ਟੇਕਣ ਆਏ ਸ਼ਰਧਾਲੂਆਂ ਨੇ ਇਸ ਦੀ ਸੂਚਨਾ ਮੰਦਰ ਕਮੇਟੀ ਨੂੰ ਦਿੱਤੀ, ਜਿਸ ਤੋਂ ਬਾਅਦ ਇਸ ਦੀ ਸੂਚਨਾ ਥਾਣਾ ਡਵੀਜ਼ਨ ਨੰ. 2 ਨੂੰ ਦਿੱਤੀ ਗਈ।
ਸੂਚਨਾ ਮਿਲਦੇ ਹੀ ਥਾਣਾ ਡਵੀਜ਼ਨ ਨੰਬਰ 2 ਦੇ ਏ.ਐੱਸ.ਆਈ. ਨੇ ਮੌਕੇ ’ਤੇ ਪਹੁੰਚ ਕੇ ਨੋਟ ਨੂੰ ਕਬਜ਼ੇ ’ਚ ਲੈ ਲਿਆ ਅਤੇ ਮੰਦਰ ’ਚ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਨੂੰ ਖੰਗਾਲਣਾ ਸ਼ੁਰੂ ਕਰ ਦਿੱਤਾ ਤਾਂ ਜੋ ਇਹ ਪਤਾ ਲੱਗ ਸਕੇ ਕਿ ਇਹ ਕਿਸੇ ਦੀ ਸ਼ਰਾਰਤ ਹੈ ਜਾਂ ਫਿਰ ਕਿਸੇ ਸ਼ਰਧਾਲੂ ਵੱਲੋਂ ਇਹ ਨੋਟ ਸ਼ਰਧਾ ਨਾਲ ਚੜ੍ਹਾਇਆ ਗਿਆ ਹੈ।
ਇਹ ਵੀ ਪੜ੍ਹੋ- ਰਾਹੁਲ ਗਾਂਧੀ ਨੇ ਛੱਡੀ ਵਾਇਨਾਡ ਸੀਟ, ਰਾਏਬਰੇਲੀ ਤੋਂ ਬਣੇ ਰਹਿਣਗੇ ਸਾਂਸਦ
ਉਥੇ ਹੀ ਡੀ.ਐੱਸ.ਪੀ. ਸੁਮੀਰ ਸਿੰਘ ਮਾਨ ਨੇ ਦੱਸਿਆ ਕਿ ਪੁਲਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ ਤਾਂ ਜੋ ਅਸਲ ਕਾਰਨਾਂ ਦਾ ਪਤਾ ਲਗਾਇਆ ਜਾ ਸਕੇ।
ਇਹ ਵੀ ਪੜ੍ਹੋ- ਚਚੇਰੇ ਭਰਾ ਵੱਲੋਂ ਭਰੀ ਪੰਚਾਇਤ 'ਚ ਜ਼ਲੀਲ ਕੀਤੇ ਜਾਣ ਤੋਂ ਬਾਅਦ ਠੇਕੇਦਾਰ ਦੀ ਨਹਿਰ 'ਚੋਂ ਮਿਲੀ ਲਾਸ਼
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਚਚੇਰੇ ਭਰਾ ਵੱਲੋਂ ਭਰੀ ਪੰਚਾਇਤ 'ਚ ਜ਼ਲੀਲ ਕੀਤੇ ਜਾਣ ਤੋਂ ਬਾਅਦ ਠੇਕੇਦਾਰ ਦੀ ਨਹਿਰ 'ਚੋਂ ਮਿਲੀ ਲਾਸ਼
NEXT STORY