ਮੋਹਾਲੀ (ਜ. ਬ.) : ਮੋਹਾਲੀ ਦੀ ਜ਼ਿਲ੍ਹਾ ਅਦਾਲਤ 'ਚ ਪੇਸ਼ੀ ਲਈ ਆਏ ਸੀਨੀਅਰ ਅਕਾਲੀ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਪੰਜਾਬ ਦੀ ਆਬਕਾਰੀ ਨੀਤੀ ਵੀ ਦਿੱਲੀ 'ਚ ਬੈਠ ਕੇ ਬਣਾਈ ਗਈ ਹੈ ਅਤੇ ਸਪੱਸ਼ਟ ਹੈ ਕਿ ਜਿਸ ਤਰ੍ਹਾਂ ਦੀ ਨੀਤੀ ਦਿੱਲੀ ਲਈ ਬਣਾਈ ਗਈ ਹੈ, ਉਹੀ ਪੰਜਾਬ ਲਈ ਵੀ ਬਣਾਈ ਗਈ ਹੈ। ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਸੀ.ਬੀ.ਆਈ. ਵੱਲੋਂ ਨਾਮਜ਼ਦ ਕੀਤੇ ਜਾਣ ’ਤੇ ਉਨ੍ਹਾਂ ਕਿਹਾ ਕਿ ਜੇਕਰ ਸ਼ਰਾਬ ਨੀਤੀ 'ਚ ਕੋਈ ਗੜਬੜੀ ਨਹੀਂ ਹੋਈ ਸੀ ਤਾਂ ਦਿੱਲੀ ਸਰਕਾਰ ਨੇ ਇਹ ਨੀਤੀ ਵਾਪਸ ਕਿਉਂ ਲਈ। ਉਨ੍ਹਾਂ ਕਿਹਾ ਕਿ ਇਸ ਦੀ ਉੱਚ ਪੱਧਰੀ ਜਾਂਚ ਕਰਵਾ ਕੇ ਨਾਮਜ਼ਦ ਵਿਅਕਤੀਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇ।
ਇਹ ਵੀ ਪੜ੍ਹੋ : ਜਥੇਦਾਰ ਅਜੀਤ ਸਿੰਘ ਕੋਹਾੜ ਦੇ ਭਤੀਜੇ ਬੈਂਕ ਮੈਨੇਜਰ ਨੇ ਖ਼ੁਦ ਨੂੰ ਗੋਲੀ ਮਾਰ ਕੇ ਜੀਵਨਲੀਲਾ ਕੀਤੀ ਸਮਾਪਤ
ਇਸ ਮੌਕੇ ਮਜੀਠੀਆ ਨੇ ਇਹ ਵੀ ਇਲਜ਼ਾਮ ਲਾਇਆ ਕਿ ਚੰਨੀ ਸਰਕਾਰ ਦੇ 3 ਮਹੀਨਿਆਂ ਦੇ ਕਾਰਜਕਾਲ ਦੌਰਾਨ 1000 ਕਰੋੜ ਰੁਪਏ ਦਾ ਘਪਲਾ ਹੋਇਆ ਸੀ ਅਤੇ ਇਹ ਪੈਸਾ ਦਿੱਲੀ 'ਚ ਟਰਾਂਸਫਰ ਕੀਤਾ ਗਿਆ ਸੀ। ਖੁਰਾਕ ਤੇ ਸਪਲਾਈ ਵਿਭਾਗ ਦੇ ਡਿਪਟੀ ਡਾਇਰੈਕਟਰ ਰਾਕੇਸ਼ ਕੁਮਾਰ ਸਿੰਗਲਾ ਨੂੰ ਨੌਕਰੀ ਤੋਂ ਮੁਅੱਤਲ ਕਰਨ ਦੇ ਮਾਮਲੇ 'ਚ ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਇਸ ਮਾਮਲੇ ਦਾ ਪਰਦਾਫਾਸ਼ 2020 ਵਿੱਚ ਕੀਤਾ ਸੀ। ਉਨ੍ਹਾਂ ਕਿਹਾ ਸੀ ਕਿ ਸਿੰਗਲਾ ਕੋਲ ਵਿਦੇਸ਼ੀ ਨਾਗਰਿਕਤਾ ਹੋਣ ਕਾਰਨ ਉਹ ਵਿਦੇਸ਼ ਭੱਜ ਜਾਵੇਗਾ ਪਰ ਇਸ ਦੇ ਬਾਵਜੂਦ ਉਨ੍ਹਾਂ ਨੂੰ ਨਹੀਂ ਹਟਾਇਆ ਗਿਆ, ਸਗੋਂ ਸਿੰਗਲਾ ਨੂੰ ਤਰੱਕੀ ਦੇ ਦਿੱਤੀ ਗਈ।
ਇਹ ਵੀ ਪੜ੍ਹੋ : ਭਾਜਪਾ ਬੁਲਾਰਾ ਆਰ. ਪੀ. ਸਿੰਘ ਨੇ ਦਿੱਲੀ ਸਰਕਾਰ ਦੇ ਮੰਤਰੀਆਂ ਖ਼ਿਲਾਫ਼ ਖੋਲ੍ਹਿਆ ਮੋਰਚਾ, ਨੰਬਰ ਕੀਤਾ ਜਾਰੀ
ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।
ਸਰਕਾਰੀ ਡਿਊਟੀ 'ਚ ਵਿਘਨ ਪਾਉਣ ਦੇ ਦੋਸ਼ ਹੇਠ MP ਬਿੱਟੂ ਖ਼ਿਲਾਫ਼ ਪੁਲਸ ਕਮਿਸ਼ਨਰ ਨੂੰ ਸ਼ਿਕਾਇਤ
NEXT STORY