ਜਲੰਧਰ(ਰੱਤਾ)- ਕੋਰੋਨਾ ਨੂੰ ਲੈ ਕੇ ਲੋਕਾਂ 'ਚ ਲਾਪ੍ਰਵਾਹੀ ਤੇ ਪ੍ਰਸ਼ਾਸਨ ਦੇ ਸਖਤ ਕਦਮ ਨਾ ਚੁੱਕਣ ਕਾਰਨ ਪੀੜ੍ਹਤ ਮਰੀਜ਼ਾਂ ਦੀ ਗਿਣਤੀ 'ਚ ਲਗਾਤਾਰ ਵਾਧਾ ਹੋ ਰਿਹਾ ਹੈ। ਜਾਣਕਾਰੀ ਮੁਤਾਬਕ ਜ਼ਿਲ੍ਹੇ 'ਚ ਹੁਣ ਤੱਕ 103 ਲੋਕਾਂ ਦੀ ਰਿਪੋਰਟ ਕੋਰੋਨਾ ਪਾਜ਼ੇਟਿਵ ਪਾਈ ਗਈ ਹੈ। ਇਨ੍ਹਾਂ 'ਚੋਂ 83 ਲੋਕਾਂ ਦੀ ਰਿਪੋਰਟ ਪਹਿਲਾਂ ਹੀ ਪਾਜ਼ੇਟਿਵ ਆ ਗਈ ਸੀ ਤੇ ਹੁਣ 20 ਹੋਰ ਲੋਕਾਂ ਦੀ ਰਿਪੋਰਟ ਪਾਜ਼ੇਟਿਵ ਆਉਣ ਨਾਲ ਜ਼ਿਲ੍ਹੇ 'ਚ ਅੱਜ ਕੁਲ 103 ਨਵੇਂ ਕੇਸ ਪਾਜ਼ੇਟਿਵ ਪਾਏ ਗਏ ਹਨ। ਇਸ ਦੇ ਨਾਲ ਹੀ ਅੱਜ ਕੋਰੋਨਾ ਕਾਰਨ ਜ਼ਿਲ੍ਹੇ 'ਚ ਇਕ ਮੌਤ ਦੀ ਵੀ ਪੁਸ਼ਟੀ ਹੋਈ ਹੈ।
ਜਲੰਧਰ 'ਚ ਇਹ ਵਾਇਰਸ ਵੱਧਦਾ ਹੀ ਜਾ ਰਿਹਾ ਹੈ। ਪਿੱਛਲੇ ਦਿਨ ਵੀ ਜ਼ਿਲ੍ਹੇ 'ਚ ਕੋਰੋਨਾ ਕਾਰਨ 4 ਮਰੀਜ਼ਾਂ ਦੀ ਮੌਤ ਤੇ 87 ਲੋਕਾਂ ਦੀ ਰਿਪੋਰਟ ਕੋਰੋਨਾ ਪਾਜ਼ੇਟਿਵ ਆਈ ਸੀ। ਇਕੋ ਦਿਨ 100 ਤੋਂ ਵੱਧ ਕੇਸਾਂ ਦਾ ਆਉਣਾ ਪ੍ਰਸ਼ਾਸਨ ਲਈ ਇਕ ਚਿੰਤਾ ਦਾ ਵਿਸ਼ਾ ਹੈ।
ਟਿਕ-ਟਾਕ ਸਟਾਰ ਨੂਰ ਸਮੇਤ ਇਕ ਹੋਰ ਟੀਮ ਮੈਂਬਰ ਦੀ ਰਿਪੋਰਟ ਕੋਰੋਨਾ ਪਾਜ਼ੇਟਿਵ
NEXT STORY