ਐੱਸ .ਏ . ਐੱਸ ਨਗਰ : ਦਸਵੀਂ ਅਤੇ ਬਾਰਵੀਂ ਸ਼੍ਰੇਣੀ ਰੈਗੂਲਰ ਮਾਰਚ-2026 ਦੀ ਪ੍ਰੀਖਿਆਵਾਂ ਲਈ ਪ੍ਰੀਖਿਆ ਫਾਰਮ ਅਤੇ ਫੀਸ ਭਰਨ ਸਬੰਧੀ ਸ਼ਡਿਊਲ ਬੋਰਡ ਦਫਤਰ ਵੱਲੋਂ ਜਾਰੀ ਕੀਤਾ ਗਿਆ ਸੀ। ਇਸ ਤੋਂ ਬਾਅਦ ਮਿਤੀ 30.11.2025 ਤੱਕ ਸ਼ਡਿਊਲ ਵਿਚ ਵਾਧਾ ਕੀਤਾ ਗਿਆ ਸੀ ਪਰੰਤੂ ਕੁਝ ਸਕੂਲਾਂ ਵਲੋਂ ਪ੍ਰੀਖਿਆ ਫੀਸ ਅਤੇ ਫਾਰਮ ਭਰਨ ਦਾ ਕੰਮ ਹਾਲੇ ਤੱਕ ਵੀ ਮੁਕੰਮਲ ਨਹੀਂ ਕੀਤਾ ਗਿਆ ਹੈ। ਇਨ੍ਹਾਂ ਸਕੂਲਾਂ ਵਲੋਂ ਕੀਤੀ ਗਈ ਅਣਗਹਿਲੀ ਦਾ ਬੋਰਡ ਦੇ ਉਚ ਅਧਿਕਾਰੀਆ ਵਲੋਂ ਗੰਭੀਰ ਨੋਟਿਸ ਲਿਆ ਗਿਆ ਹੈ ਅਤੇ ਪ੍ਰੀਖਿਆਰਥੀਆਂ ਦੇ ਭਵਿੱਖ ਨੂੰ ਮੁੱਖ ਰੱਖਦੇ ਹੋਏ ਮਾਰਚ-2026 ਦੀਆਂ ਪ੍ਰੀਖਿਆਵਾਂ ਲਈ ਪ੍ਰੀਖਿਆ ਫਾਰਮ ਅਤੇ ਫੀਸ ਭਰਨ ਦਾ ਆਖਰੀ ਮੌਕਾ ਦਿੱਤਾ ਹੈ।
ਇਹ ਵੀ ਪੜ੍ਹੋ : ਪੰਜਾਬ : 6 ਮਹੀਨਿਆਂ ਦੀ ਤੇਜ਼ੀ ਮਗਰੋਂ ਪ੍ਰਾਪਰਟੀ ਦੇ ਭਾਅ ‘ਮੂਧੇ-ਮੂੰਹ’ ਡਿੱਗੇ
ਜਿਸ ਦੇ ਚੱਲਦੇ ਮਿਤੀ 10.12.2025 ਤੱਕ ਸ਼ਡਿਊਲ ਵਿਚ ਵਾਧਾ ਕੀਤਾ ਗਿਆ ਹੈ। ਜੋ ਸਬੰਧਤ ਸਕੂਲਾਂ ਦੀ ਲਾਗ-ਇਨ ਆਈ.ਡੀ 'ਤੇ ਉਪਲੱਬਧ ਹੈ। ਜੇਕਰ ਕਿਸੇ ਸੰਸਥਾ/ਸਕੂਲ ਵੱਲੋਂ ਜਾਰੀ ਕੀਤੇ ਸ਼ਡਿਊਲ ਅਨੁਸਾਰ ਕਾਰਵਾਈ ਨਹੀਂ ਕੀਤੀ ਜਾਂਦੀ ਤਾਂ ਇਸ ਸਬੰਧੀ ਸਮੁੱਚੀ ਜ਼ਿੰਮੇਵਾਰੀ ਸਕੂਲ ਮੁੱਖੀ ਦੀ ਹੋਵੇਗੀ।
ਇਹ ਵੀ ਪੜ੍ਹੋ : ਪੰਜਾਬ ਬਿਜਲੀ ਵਿਭਾਗ ਨੇ ਚੁੱਕ ਲਿਆ ਵੱਡਾ ਕਦਮ, ਆਖਿਰ ਇਨ੍ਹਾਂ ਲੋਕਾਂ 'ਤੇ ਸ਼ੁਰੂ ਹੋਈ ਕਾਰਵਾਈ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਵਿਦੇਸ਼ ਜਾਣ ਵਾਲੇ ਪੰਜਾਬੀਆਂ ਨੂੰ ਜਥੇਦਾਰ ਕੁਲਦੀਪ ਸਿੰਘ ਗੜਗੱਜ ਦੀ ਖ਼ਾਸ ਅਪੀਲ
NEXT STORY