ਚੰਡੀਗੜ੍ਹ : 10ਵੀਂ ਦੇ ਨਤੀਜਿਆਂ ਵਿਚ ਪਹਿਲੇ ਤਿੰਨ ਸਥਾਨਾਂ ’ਤੇ ਬਾਜ਼ੀ ਮਾਰਨ ਵਾਲੀਆਂ ਧੀਆਂ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ ਵੱਡਾ ਐਲਾਨ ਕੀਤਾ ਹੈ। ਮੁੱਖ ਮੰਤਰੀ ਨੇ ਵਿਦਿਆਰਥਣਾਂ ਦੀ ਇਸ ਉਪਲਬਧੀ ਲਈ ਹੌਂਸਲਾ ਅਫਜ਼ਾਈ ਕਰਦਿਆਂ ਆਖਿਆ ਹੈ ਕਿ ਅੱਜ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਦਸਵੀਂ ਦੇ ਨਤੀਜੇ ਐਲਾਨੇ ਗਏ। ਸਾਡੀਆਂ ਧੀਆਂ ਨੇ ਮੁੜ ਤੋਂ ਬਾਜ਼ੀ ਮਾਰੀ ਹੈ। ਪਹਿਲੇ, ਦੂਜੇ ਸਥਾਨ ’ਤੇ ਫ਼ਰੀਦਕੋਟ ਜ਼ਿਲ੍ਹਾ ਅਤੇ ਤੀਜੇ ਸਥਾਨ ’ਤੇ ਮਾਨਸਾ ਜ਼ਿਲ੍ਹਾ ਰਿਹਾ ਹੈ। ਪਾਸ ਹੋਏ ਸਾਰੇ ਬੱਚਿਆਂ ਅਤੇ ਮਾਪੇ-ਅਧਿਆਪਕਾਂ ਨੂੰ ਵੀ ਵਧਾਈਆਂ। ਮੁੱਖ ਮੰਤਰੀ ਨੇ ਕਿਹਾ ਕਿ ਵਾਅਦੇ ਮੁਤਾਬਕ ਅੱਵਲ ਬੱਚਿਆਂ ਨੂੰ 51 ਹਜ਼ਾਰ ਰੁਪਏ ਇਨਾਮੀ ਰਾਸ਼ੀ ਦਿੱਤੀ ਜਾਵੇਗੀ।
ਇਹ ਵੀ ਪੜ੍ਹੋ : ਪੰਜਾਬ ਦੇ ਲੱਖਾਂ ਰਾਸ਼ਨ ਕਾਰਡ ਧਾਰਕਾਂ ਲਈ ਅਹਿਮ ਖ਼ਬਰ, ਕੇਂਦਰ ਸਰਕਾਰ ਨੇ ਚੁੱਕਿਆ ਵੱਡਾ ਕਦਮ
ਪਹਿਲੇ ਤਿੰਨ ਸਥਾਨਾਂ ’ਤੇ ਲੜਕੀਆਂ ਨੇ ਮਾਰੀ ਬਾਜ਼ੀ
ਨਤੀਜੇ ਦਾ ਐਲਾਨ ਕਰਦੇ ਹੋਏ ਸਿੱਖਿਆ ਬੋਰਡ ਦੇ ਵਾਈਸ ਚੇਅਰਮੈਨ ਡਾਕਟਰ ਵਰਿੰਦਰ ਭਾਟੀਆ ਨੇ ਦੱਸਿਆ ਕਿ ਸੰਤ ਮੋਹਨ ਦਾਸ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਕੋਟ ਸੁਖੀਆ ਫਰੀਦਕੋਟ ਦੀ ਵਿਦਿਆਰਥਣ ਗਗਨਦੀਪ ਕੌਰ ਪੁੱਤਰੀ ਗੁਰਸੇਵਕ ਸਿੰਘ 650 ’ਚੋਂ 650 ਅੰਕਾਂ ਨਾਲ ਪਹਿਲੇ, ਇਸੇ ਹੀ ਸਕੂਲ ਦੀ ਨਵਜੋਤ 648 ਅੰਕਾਂ ਨਾਲ ਦੂਜੇ ਅਤੇ ਜ਼ਿਲ੍ਹਾ ਮਾਨਸਾ ਦੇ ਸਰਕਾਰੀ ਹਾਈ ਸਕੂਲ ਮੰਢਾਲੀ ਦੀ ਹਰਮਨਦੀਪ ਕੌਰ ਨੇ 646 ਅੰਕਾਂ ਨਾਲ ਪੰਜਾਬ ਭਰ ਵਿਚੋਂ ਤੀਜੇ ਸਥਾਨ ਰਹੀ ਹੈ। ਬਾਰ੍ਹਵੀਂ ਜਮਾਤ ਦੇ ਨਤੀਜੇ ਵਾਂਗ ਇਸ ਵਾਰ ਵੀ ਪਹਿਲੇ ਤਿੰਨ ਸਥਾਨਾਂ ’ਤੇ ਲੜਕੀਆਂ ਹੀ ਕਾਬਜ਼ ਹਨ। ਇਸ ਵਾਰ ਸਰਕਾਰੀ ਸਕੂਲਾਂ ਦੀ ਕਾਰਗੁਜ਼ਾਰੀ ਪ੍ਰਾਈਵੇਟ ਸਕੂਲਾਂ ਨਾਲੋਂ ਬਿਹਤਰ ਰਹੀ ਹੈ।
ਇਹ ਵੀ ਪੜ੍ਹੋ : 10ਵੀਂ ਦੇ ਨਤੀਜਿਆਂ ’ਚ ਫਿਰ ਧੀਆਂ ਨੇ ਗੱਡੇ ਝੰਡੇ, ਫਰੀਦਕੋਟ ਦੇ ਸਕੂਲ ਨੇ ਰਚਿਆ ਇਤਿਹਾਸ
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।
ਪੰਜਾਬ ਅਤੇ ਦੇਸ਼ ਦੁਨੀਆਂ ਦੀਆਂ ਖ਼ਬਰਾਂ ਟੈਲੀਗ੍ਰਾਮ ’ਤੇ ਵੀ ਪੜ੍ਹਨ ਲਈ ਇਸ ਲਿੰਕ ’ਤੇ ਕਲਿੱਕ ਕਰੋ https://t.me/onlinejagbani
97 ਫ਼ੀਸਦ ਤੋਂ ਵੱਧ ਰਿਹਾ ਦਸਵੀਂ ਜਮਾਤ ਦਾ ਨਤੀਜਾ, ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਆਖੀ ਇਹ ਗੱਲ
NEXT STORY