ਮਾਨਸਾ (ਸੰਦੀਪ ਮਿੱਤਲ) : ਮਾਨਸਾ ਪੁਲਸ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਕਾਰਵਾਈ ਕਰਦੇ ਹੋਏ ਵੱਖ-ਵੱਖ ਥਾਣਿਆਂ ’ਚ 7 ਮੁਕੱਦਮੇ ਦਰਜ ਕਰ ਕੇ 11 ਵਿਅਕਤੀਆਂ ਨੂੰ ਕਾਬੂ ਕਰ ਕੇ ਉਨ੍ਹਾਂ ਕੋਲੋਂ 73 ਗ੍ਰਾਮ ਹੈਰੋਇਨ 1,10,000 ਰੁਪਏ ਸਮੇਤ ਕਰੇਟਾ ਕਾਰ ਤੇ ਸਿਗਨੇਚਰ ਕੈਪਸੂਲ ਬਰਾਮਦ ਕਰਨ ’ਚ ਸਫ਼ਲਤਾ ਹਾਸਲ ਕੀਤੀ ਗਈ ਹੈ। ਇਹ ਜਾਣਕਾਰੀ ਦਿੰਦੇ ਐੱਸ. ਐੱਸ. ਪੀ. ਭਾਗੀਰਥ ਸਿੰਘ ਮੀਨਾ ਨੇ ਦੱਸਿਆ ਕਿ ਥਾਣਾ ਬੋਹਾ ਦੀ ਪੁਲਸ ਟੀਮ ਨੇ ਅਮਰਜੀਤ ਸਿੰਘ ਪੁੱਤਰ ਸੁਖਵਿੰਦਰ ਸਿੰਘ ਵਾਸੀ ਮੱਲ ਸਿੰਘ ਵਾਲਾ ਦਾ ਦੌਰਾਨੇ ਗਸ਼ਤ ਡੋਪ ਟੈਸਟ ਕਰਵਾਉਣ ਤੇ ਡੋਪ ਪਾਜ਼ੇਟਿਵ ਆਉਣ ’ਤੇ ਮੁਕੱਦਮਾ ਨੰ. 08 ਥਾਣਾ ਬੋਹਾ ਤਹਿਤ ਦਰਜ ਕਰ ਕੇ ਜਾਂਚ ਅਮਲ ਵਿਚ ਲਿਆਂਦੀ। ਥਾਣਾ ਝੁਨੀਰ ਦੀ ਪੁਲਸ ਟੀਮ ਨੇ ਗੁਰਵਿੰਦਰ ਸਿੰਘ ਪੁੱਤਰ ਸੇਵਕ ਸਿੰਘ ਵਾਸੀ ਝੁਨੀਰ ਕੋਲੋਂ ਦੌਰਾਨੇ ਗਸ਼ਤ 30 ਸਿਗਨੇਚਰ ਕੈਪਸੂਲ ਬਰਾਮਦ ਕਰ ਕੇ ਮੁਕੱਦਮਾ ਥਾਣਾ ਝੁਨੀਰ ਤਹਿਤ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਥਾਣਾ ਦੀ ਪੁਲਸ ਟੀਮ ਨੇ ਵਿਨੈ ਕੁਮਾਰ ਪੁੱਤਰ ਕਰਮਚੰਦ ਵਾਸੀ ਫੱਤਾ ਮਾਲੋਕਾ ਕੋਲੋਂ ਦੌਰਾਨੇ ਗਸ਼ਤ 16 ਗ੍ਰਾਮ ਹੈਰੋਇਨ ਬਰਾਮਦ ਕਰ ਕੇ ਮੁਕੱਦਮਾ ਥਾਣਾ ਝੁਨੀਰ ਤਹਿਤ ਦਰਜ ਕਰ ਕੇ ਜਾਂਚ ਅਮਲ ’ਚ ਲਿਆਂਦੀ। ਥਾਣਾ ਸਦਰ ਮਾਨਸਾ ਦੀ ਪੁਲਸ ਟੀਮ ਨੇ ਬੰਸੀ ਸਿੰਘ ਪੁੱਤਰ ਲਾਲ ਸਿੰਘ ਵਾਸੀ ਵਾ. ਨੰ. 26 ਮਾਨਸਾ ਕੋਲੋਂ ਦੌਰਾਨੇ ਗਸ਼ਤ 120 ਸਿਗਨੇਚਰ ਕੈਪਸੂਲ ਮੁਕੱਦਮਾ ਥਾਣਾ ਸਦਰ ਮਾਨਸਾ ਤਹਿਤ ਦਰਜ ਕਰ ਲਿਆ ਹੈ। ਥਾਣਾ ਸਿਟੀ ਬੁਢਲਾਡਾ ਐਟੀਨਾਰਕੋਟਿਕ ਸੈੱਲ ਦੀ ਪੁਲਸ ਟੀਮ ਨੇ ਸੰਜੂ ਉਰਫ ਸੰਜੇ ਰਾਮ ਪੁੱਤਰ ਚਰਨਾ ਰਾਮ ਵਾਸੀ ਵਾ. ਨੰ. 11 ਬੁਢਲਾਡਾ ਕੋਲੋਂ ਦੌਰਾਨੇ ਗਸ਼ਤ 07 ਗ੍ਰਾਮ ਹੈਰੋਇਨ ਬਰਾਮਦ ਕਰ ਕੇ ਮੁਕੱਦਮਾ ਥਾਣਾ ਸਿਟੀ ਬੁਢਲਾਡਾ ਤਹਿਤ ਦਰਜ ਕਰ ਲਿਆ ਹੈ।
ਥਾਣਾ ਭੀਖੀ ’ਚ ਸੀ. ਆਈ. ਏ. ਸਟਾਫ ਦੀ ਪੁਲਸ ਟੀਮ ਨੇ ਸਨੀ ਪੁੱਤਰ ਬਿੰਦਰ ਸਿੰਘ, ਜਗਸੀਰ ਸਿੰਘ ਪੁੱਤਰ ਛੋਟਾ ਸਿੰਘ ਵਾਸੀਆਨ ਵਾ. ਨੰ. 05 ਭੀਖੀ, ਸੁਖਚੈਨ ਸਿੰਘ ਪੁੱਤਰ ਗੁਰਚਰਨ ਸਿੰਘ,ਬਲਕਾਰ ਸਿੰਘ ਪੁੱਤਰ ਗੁਰਤੇਜ ਸਿੰਘ ਵਾਸੀਆਨ ਅਤਲਾ ਖੁਰਦ ਕੋਲੋਂ ਦੌਰਾਨੇ ਗਸ਼ਤ 50 ਗ੍ਰਾਮ ਹੈਰੋਇਨ, 1,10,000 ਰੁਪਏ ਡਰੱਗ ਮਨੀ, ਕਰੇਟਾ ਕਾਰ ਬਰਾਮਦ ਕਰ ਕੇ ਮੁਕੱਦਮਾ ਥਾਣਾ ਭੀਖੀ ਤਹਿਤ ਦਰਜ ਕਰ ਕੇ ਜਾਂਚ ਅਮਲ ’ਚ ਲਿਆਂਦੀ ਅਤੇ ਥਾਣਾ ਦੀ ਪੁਲਸ ਟੀਮ ਨੇ ਸੁਸ਼ੀਲ ਕੁਮਾਰ ਪੁੱਤਰ ਅਸ਼ੋਕ ਕੁਮਾਰ, ਪੱਪੂ ਸਿੰਘ ਪੁੱਤਰ ਬਾਰੂ ਸਿੰਘ ਵਾਸੀ ਭੀਖੀ ਦਾ ਦੌਰਾਨੇ ਗਸ਼ਤ ਡੋਪ ਟੈਸਟ ਕਰਵਾਉਣ ਤੇ ਡੋਪ ਪਾਜ਼ੇਟਿਵ ਆਉਣ ’ਤੇ ਮੁਕੱਦਮਾ ਥਾਣਾ ਭੀਖੀ ਤਹਿਤ ਦਰਜ ਕਰ ਲਿਆ ਹੈ।
ਵੱਡੀ ਖ਼ਬਰ: ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦਾ ਜਲੰਧਰ ਦਾ ਦੌਰਾ ਹੋਇਆ ਰੱਦ
NEXT STORY