ਨਵੀਂ ਦਿੱਲੀ/ ਚੰਡੀਗੜ੍ਹ- ਦਿੱਲੀ ਅਤੇ ਪੰਜਾਬ ਦੀ ਸੱਤਾ 'ਤੇ ਕਾਬਜ਼ ਆਮ ਆਦਮੀ ਪਾਰਟੀ (ਆਪ) ਦੀ ਸਥਾਪਨਾ ਨੂੰ ਅੱਜ 11 ਸਾਲ ਪੂਰੇ ਹੋ ਗਏ ਹਨ। ਇਸ ਦਿਨ ਯਾਨੀ 26 ਨਵੰਬਰ ਨੂੰ ਆਮ ਆਦਮੀ ਪਾਰਟੀ ਦੀ ਸਥਾਪਨਾ ਕੀਤੀ ਗਈ ਸੀ। ਇਸ ਖੁਸ਼ੀ 'ਚ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਸਪਰੀਮੋ ਅਰਵਿੰਦ ਕੇਜਰੀਵਾਲ ਨੇ ਸੋਸ਼ਲ ਮੀਡੀਆ 'ਤੇ ਜਾਣਕਾਰੀ ਦਿੱਤੀ ਹੈ।
ਇਹ ਵੀ ਪੜ੍ਹੋ- ਟਰੇਨ 'ਚ ਖ਼ਰਾਬ ਖਾਣਾ ਪਰੋਸਣ 'ਤੇ ਲੱਗੇਗਾ ਭਾਰੀ ਜੁਰਮਾਨਾ, ਤੈਅ ਕੀਤੀਆਂ 4 ਸ਼੍ਰੇਣੀਆਂ
ਆਮ ਆਦਮੀ ਪਾਰਟੀਲ ਦੇ ਸਪਰੀਮੋ ਅਰਵਿੰਦ ਕੇਜਰੀਵਾਲ ਨੇ ਟਵੀਟ 'ਚ ਲਿਖਿਆ ਹੈ ਕਿ 'ਅੱਜ ਦੇ ਦਿਨ ਸਾਲ 2012 'ਚ ਦੇਸ਼ ਦੇ ਆਮ ਆਦਮੀ ਨੇ ਉੱਠ ਕੇ ਆਪਣੀ ‘ਆਮ ਆਦਮੀ ਪਾਰਟੀ’ ਦੀ ਸਥਾਪਨਾ ਕੀਤੀ ਸੀ। ਉਦੋਂ ਤੋਂ ਲੈ ਕੇ ਅੱਜ ਤੱਕ ਇਨ੍ਹਾਂ 11 ਸਾਲਾਂ ਵਿਚ ਕਈ ਉਤਰਾਅ-ਚੜ੍ਹਾਅ ਅਤੇ ਬਹੁਤ ਸਾਰੀਆਂ ਮੁਸ਼ਕਲਾਂ ਵੀ ਆਈਆਂ ਹਨ, ਪਰ ਸਾਡੇ ਸਾਰਿਆਂ ਦੇ ਜਜ਼ਬੇ ਅਤੇ ਜਨੂਨ ਵਿਚ ਕੋਈ ਕਮੀ ਨਹੀਂ ਆਈ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਅੱਜ ਇਕ ਛੋਟੀ ਜਿਹੀ ਪਾਰਟੀ ਨੂੰ ਲੋਕਾਂ ਦੇ ਪਿਆਰ ਅਤੇ ਅਸ਼ੀਰਵਾਦ ਨਾਲ ਰਾਸ਼ਟਰੀ ਪਾਰਟੀ ਦਾ ਰੂਪ ਦਿੱਤਾ ਗਿਆ ਹੈ, ਜਨਤਾ ਦਾ ਅਸ਼ੀਰਵਾਦ ਸਾਡੇ ਨਾਲ ਹੈ, ਅਸੀਂ ਸਾਰੇ ਆਪਣੇ ਮਜ਼ਬੂਤ ਇਰਾਦੇ ਨਾਲ ਅੱਗੇ ਵਧਦੇ ਰਹਾਂਗੇ ਅਤੇ ਜਨਤਾ ਲਈ ਕੰਮ ਕਰਦੇ ਰਹਾਂਗੇ। ਸਮੂਹ ਵਰਕਰਾਂ ਨੂੰ ਪਾਰਟੀ ਦੇ ਸਥਾਪਨਾ ਦਿਵਸ ਦੀਆਂ ਸ਼ੁਭਕਾਮਨਾਵਾਂ।'
ਇਹ ਵੀ ਪੜ੍ਹੋ- ਬਾਬੇ ਨਾਨਕ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਜਥਾ ਜੈਕਾਰਿਆਂ ਦੀ ਗੂੰਜ ਨਾਲ ਪਾਕਿਸਤਾਨ ਲਈ ਰਵਾਨਾ
ਇੰਨਾ ਹੀ ਨਹੀਂ ਪਾਰਟੀ ਦੇ 11 ਸਾਲ ਪੂਰੇ ਹੋਣ ਦੀ ਖੁਸ਼ੀ ਜ਼ਾਹਿਰ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਰਾਹੀਂ 'ਆਪ' ਸਪਰੀਮੋ ਅਰਵਿੰਦ ਕੇਜਰੀਵਾਲ ਨੂੰ ਵਧਾਈ ਦਿੱਤੀ ਹੈ। ਮੁੱਖ ਮੰਤਰੀ ਮਾਨ ਨੇ ਲਿਖਿਆ '11 ਸਾਲਾਂ ਦਾ ਸ਼ਾਨਦਾਰ ਸਫ਼ਰ..., ਜਿਸ ਦਿਨ ਤੋਂ ਚੱਲਿਆ ਹਾਂ, ਮੇਰੀ ਮੰਜ਼ਿਲ 'ਤੇ ਨਜ਼ਰ ਹੈ। ਅੱਖਾਂ ਨੇ ਕਦੇ ਮੀਲ ਦਾ ਪੱਥਰ ਨਹੀਂ ਦੇਖਿਆ..., ਅਰਵਿੰਦ ਕੇਜਰੀਵਾਲ ਜੀ ਤੁਹਾਨੂੰ ਬਹੁਤ-ਬਹੁਤ ਵਧਾਈ...।'
ਇਹ ਵੀ ਪੜ੍ਹੋ- ਗੁਰਦਾਸਪੁਰ ਦੇ ਆਟੋਮੋਬਾਇਲ ਇੰਜੀਨੀਅਰ ਨੇ ਕੀਤਾ ਕਮਾਲ, ਪਰਾਲੀ ਤੋਂ ਹੀ ਤਿਆਰ ਕਰ ਦਿੱਤੀ ਬੇਮਿਸਾਲ ਚੀਜ਼
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸੰਸਦ ਦੇ ਸਰਦ ਰੁੱਤ ਸੈਸ਼ਨ ਤੋਂ ਪਹਿਲਾਂ ਸਰਕਾਰ ਨੇ 2 ਦਸੰਬਰ ਨੂੰ ਸੱਦੀ ਸਰਬ ਪਾਰਟੀ ਮੀਟਿੰਗ
NEXT STORY