ਚੰਡੀਗੜ੍ਹ : ਪੰਜਾਬ 'ਚ 112 ਦਵਾਈਆਂ ਦੀ ਵਿਕਰੀ 'ਤੇ ਪੂਰੀ ਤਰ੍ਹਾਂ ਪਾਬੰਦੀ ਲਾ ਦਿੱਤੀ ਗਈ ਹੈ। ਇਨ੍ਹਾਂ ਦਵਾਈਆਂ ਨੂੰ ਸੈਂਟਰਲ ਡਰੱਗਜ਼ ਸਟੈਂਡਰਡ ਕੰਟਰੋਲ ਆਰਗੇਨਾਈਜ਼ੇਸ਼ਨ (CDSCO) ਵਲੋਂ ਸਬਸਟੈਂਡਰਡ (ਘਟੀਆ ਗੁਣਵੱਤਾ) ਦਵਾਈਆਂ ਐਲਾਨਿਆ ਗਿਆ ਹੈ। ਇਸ ਲਈ ਸਿਹਤ ਵਿਭਾਗ ਪੰਜਾਬ ਵਲੋਂ ਇਨ੍ਹਾਂ ਦਵਾਈਆਂ ਦੀ ਵਿਕਰੀ 'ਤੇ ਪੂਰੀ ਤਰ੍ਹਾਂ ਪਾਬੰਦੀ ਲਾ ਦਿੱਤੀ ਗਈ ਹੈ। ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਸੋਸ਼ਲ ਮੀਡੀਆ 'ਤੇ ਪੋਸਟ ਪਾ ਕੇ ਇਨ੍ਹਾਂ ਦਵਾਈਆਂ ਦੀ ਵਿਕਰੀ ਨੂੰ ਪੂਰੀ ਤਰ੍ਹਾਂ ਰੋਕ ਦਿੱਤਾ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਲੱਖਾਂ ਪੈਨਸ਼ਨ ਧਾਰਕਾਂ ਲਈ ਖ਼ੁਸ਼ਖ਼ਬਰੀ, ਮਾਨ ਸਰਕਾਰ ਨੇ ਚੁੱਕਿਆ ਵੱਡਾ ਕਦਮ
ਸਿਹਤ ਮੰਤਰੀ ਵਲੋਂ ਸਖ਼ਤ ਚਿਤਾਵਨੀ ਜਾਰੀ ਕੀਤੀ ਗਈ ਹੈ ਕਿ ਲਿਸਟ 'ਚ ਦਿੱਤੀਆਂ ਗਈਆਂ ਦਵਾਈਆਂ ਦੀ ਵਰਤੋਂ ਕਿਸੇ ਵੀ ਮਰੀਜ਼ 'ਤੇ ਨਾ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵੀ ਦਵਾਈ ਦੀ ਦੁਕਾਨ 'ਤੇ ਇਨ੍ਹਾਂ 'ਚੋਂ ਕੋਈ ਵੀ ਦਵਾਈ ਵਿਕ ਰਹੀ ਹੋਵੇ ਤਾਂ ਤੁਰੰਤ ਸਿਹਤ ਵਿਭਾਗ ਨੂੰ ਸੂਚਿਤ ਕੀਤਾ ਜਾਵੇ।
ਇਹ ਵੀ ਪੜ੍ਹੋ : ਪੰਜਾਬ ਭਰ 'ਚ ਇਹ ਸਰਕਾਰੀ ਦਫ਼ਤਰ ਹੋਣਗੇ ਬੰਦ! ਮਾਨ ਸਰਕਾਰ ਨੇ ਲਿਆ ਵੱਡਾ ਫ਼ੈਸਲਾ
ਉਨ੍ਹਾਂ ਕਿਹਾ ਕਿ ਸੂਬਾ ਵਾਸੀਆਂ ਦੀ ਸਿਹਤ ਪੰਜਾਬ ਸਰਕਾਰ ਦੀ ਤਰਜ਼ੀਹ ਹੈ। ਦੱਸਣਯੋਗ ਹੈ ਕਿ ਪੰਜਾਬ 'ਚ ਤਿਆਰ ਕੀਤੀਆਂ ਗਈਆਂ 11 ਦਵਾਈਆਂ ਦੇ ਸੈਂਪਲ ਫੇਲ੍ਹ ਹੋ ਗਏ ਸਨ। ਇਨ੍ਹਾਂ ਸੈਂਪਲਾਂ ਦੀ ਜਾਂਚ ਤੋਂ ਬਾਅਦ ਸਬੰਧਿਤ ਫਾਰਮਾ ਕੰਪਨੀਆਂ ਨੂੰ ਨੋਟਿਸ ਜਾਰੀ ਕਰ ਦਿੱਤਾ ਗਿਆ ਹੈ। ਇਨ੍ਹਾਂ ਦਵਾਈਆਂ ਨਾਲ ਸਬੰਧਿਤ ਬੈਚਾਂ ਨੂੰ ਬਜ਼ਾਰ ਤੋਂ ਹਟਾਉਣ ਦੀ ਪ੍ਰਕਿਰਿਆ ਵੀ ਤੇਜ਼ ਕਰ ਦਿੱਤੀ ਗਈ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਦੇ ਲੱਖਾਂ ਪੈਨਸ਼ਨ ਧਾਰਕਾਂ ਲਈ ਖ਼ੁਸ਼ਖ਼ਬਰੀ, ਮਾਨ ਸਰਕਾਰ ਨੇ ਚੁੱਕਿਆ ਵੱਡਾ ਕਦਮ
NEXT STORY