ਚੰਡੀਗੜ੍ਹ/ਜਲੰਧਰ (ਅੰਕੁਰ, ਧਵਨ)- 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਦੇ 104ਵੇਂ ਦਿਨ ਪੰਜਾਬ ਪੁਲਸ ਨੇ ਸ਼ੁੱਕਰਵਾਰ ਨੂੰ 116 ਨਸ਼ਾ ਸਮੱਗਲਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ’ਚੋਂ 9.9 ਕਿੱਲੋ ਹੈਰੋਇਨ, 1.5 ਕਿੱਲੋ ਅਫ਼ੀਮ ਅਤੇ 11.23 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਗ੍ਰਿਫ਼ਤਾਰ ਕੀਤੇ ਗਏ ਕੁੱਲ੍ਹ ਨਸ਼ਾ ਸਮੱਗਲਰਾਂ ਦੀ ਗਿਣਤੀ 17,282 ਹੋ ਗਈ ਹੈ।
ਇਹ ਵੀ ਪੜ੍ਹੋ: ਪੰਜਾਬ ਦੇ 9 ਜ਼ਿਲ੍ਹਿਆਂ 'ਚ Red Alert! ਮੌਸਮ ਦੀ ਹੋਈ ਵੱਡੀ ਭਵਿੱਖਬਾਣੀ, ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਮੀਂਹ
ਸਪੈਸ਼ਲ ਡੀ. ਜੀ. ਪੀ. ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਦੱਸਿਆ ਕਿ 90 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1300 ਤੋਂ ਵੱਧ ਪੁਲਸ ਕਰਮਚਾਰੀਆਂ ਦੀ ਸ਼ਮੂਲੀਅਤ ਵਾਲੀਆਂ 200 ਤੋਂ ਵੱਧ ਪੁਲਸ ਟੀਮਾਂ ਨੇ ਸੂਬਾ ਭਰ ’ਚ 469 ਥਾਵਾਂ ’ਤੇ ਛਾਪੇਮਾਰੀ ਕੀਤੀ, ਜਿਸ ਕਾਰਨ ਸੂਬੇ 80 ਐੱਫ਼. ਆਈ. ਆਰਜ਼. ਦਰਜ ਕੀਤੀਆਂ ਗਈਆਂ। ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਸ ਟੀਮਾਂ ਨੇ 499 ਸ਼ੱਕੀ ਵਿਅਕਤੀਆਂ ਦੀ ਜਾਂਚ ਵੀ ਕੀਤੀ। ਪੰਜਾਬ ਪੁਲਸ ਨੇ ਇਸ ਰਣਨੀਤੀ ਦੇ ਹਿੱਸੇ ਵਜੋਂ 56 ਵਿਅਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ ਵਸੇਬੇ ਦਾ ਇਲਾਜ ਲੈਣ ਲਈ ਰਾਜ਼ੀ ਕੀਤਾ ਹੈ।
ਇਹ ਵੀ ਪੜ੍ਹੋ: ਗਰਮੀ ਨੇ ਤੋੜੇ ਰਿਕਾਰਡ, ਪੰਜਾਬ ਤੇ ਹਰਿਆਣਾ ’ਚ ਸਭ ਤੋਂ ਗਰਮ ਚੰਡੀਗੜ੍ਹ ਦੀਆਂ ਰਾਤਾਂ, Red Alert ਜਾਰੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬੀਓ ਪਹਿਲਾਂ ਕਰ ਲਓ ਤਿਆਰੀ, ਬਿਜਲੀ ਸਪਲਾਈ ਰਹੇਗੀ ਬੰਦ
NEXT STORY