ਅੰਮ੍ਰਿਤਸਰ (ਆਰ. ਗਿੱਲ) : ਮਜੀਠਾ ਹਲਕੇ ’ਚ ਜ਼ਹਿਰੀਲੀ ਸ਼ਰਾਬ ਨਾਲ ਮੌਤਾਂ ਲਈ ਜ਼ਿੰਮੇਵਾਰ 12 ਮੁਲਜ਼ਮਾਂ ਨੂੰ ਅੱਜ ਮੁੜ ਅੰਮ੍ਰਿਤਸਰ ਦੀ ਮਾਣਯੋਗ ਅਦਾਲਤ ’ਚ ਪੇਸ਼ ਕੀਤਾ ਗਿਆ। ਅਦਾਲਤ ਵੱਲੋਂ ਇਨ੍ਹਾਂ ਮੁਲਜ਼ਮਾਂ ਤੋਂ ਪੁੱਛਗਿੱਛ ਵਾਸਤੇ ਪੁਲਸ ਨੂੰ 4 ਦਿਨ ਦਾ ਰਿਮਾਂਡ ਦਿੱਤਾ ਹੈ, ਜਦਕਿ ਨਿੰਦਰ ਕੌਰ ਨੂੰ ਜੁਡੀਸ਼ੀਅਲ ਰਿਮਾਂਡ ’ਤੇ ਭੇਜ ਦਿੱਤਾ ਗਿਆ ਹੈ। ਪੁਲਸ ਵੱਲੋਂ ਇਸ ਮਾਮਲੇ ਦੀ ਡੂੰਘਾਈ ਤੱਕ ਜਾਣ ਲਈ ਮੁਲਜ਼ਮਾਂ ਦੇ ਵਾਰ-ਵਾਰ ਰਿਮਾਂਡ ਲਏ ਜਾ ਰਹੇ ਹਨ।
ਰਿਮਾਂਡ ਦੌਰਾਨ ਕੀਤੀ ਗਈ ਪੁੱਛਗਿੱਛ ਤੋਂ ਬਾਅਦ ਪੁਲਸ ਨੂੰ ਹੋਰ ਰਿਕਵਰੀ ਕਰਨ ’ਚ ਕਾਮਯਾਬੀ ਵੀ ਮਿਲੀ ਹੈ। ਬੀਤੇ ਕੱਲ੍ਹ ਪੁਲਸ ਵੱਲੋਂ ਮੇਥਾਨੋਲ ਸਪਲਾਈ ਕਰਨ ਵਾਲੇ ਪਿਓ-ਪੁੱਤ ਨੂੰ ਅਦਾਲਤ ’ਚ ਪੇਸ਼ ਕੀਤਾ ਗਿਆ ਸੀ ਅਤੇ ਅੱਜ 12 ਮੁਲਜ਼ਮਾਂ ਨੂੰ ਅਦਾਲਤ ’ਚ ਪੇਸ਼ ਕਰਕੇ ਮਾਣਯੋਗ ਅਦਾਲਤ ਕੋਲੋਂ 7 ਦਿਨਾਂ ਪੁਲਸ ਰਿਮਾਂਡ ਦੀ ਮੰਗ ਕੀਤੀ ਗਈ ਪਰ ਅਦਾਲਤ ਵੱਲੋਂ 11 ਮੁਲਜ਼ਮਾਂ ਦੀ ਇੰਟੈਰੋਗੇਸ਼ਨ ਵਾਸਤੇ 4 ਦਿਨ ਦਾ ਰਿਮਾਂਡ ਦਿੱਤਾ ਗਿਆ ਅਤੇ ਨਿੰਦਰ ਕੌਰ ਨਾਂ ਦੀ ਬਜ਼ੁਰਗ ਮਹਿਲਾ ਨੂੰ ਜੁਡੀਸ਼ੀਅਲ ਰਿਮਾਂਡ 'ਤੇ ਭੇਜ ਦਿੱਤਾ ਗਿਆ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੁਲਸ ਥਾਣਿਆਂ ’ਚ ਬੰਦ ਪਏ ਵਾਹਨਾਂ ’ਤੇ ਹਾਈਕੋਰਟ ਸਖ਼ਤ, DGP ਨੂੰ 90 ਦਿਨਾਂ ’ਚ ਰਿਪੋਰਟ ਪੇਸ਼ ਕਰਨ ਦੇ ਹੁਕਮ
NEXT STORY