ਤਰਨਤਾਰਨ, (ਰਾਜੂ)- ਜ਼ਿਲਾ ਤਰਨਤਾਰਨ ਦੀ ਪੁਲਸ ਨੇ ਵੱਖ-ਵੱਖ ਥਾਣਿਆ ਦੇ ਅਧੀਨ ਆਉਂਦੇ ਖੇਤਰਾਂ ਵਿੱਚ ਛਾਪੇਮਾਰੀ ਕਰਕੇ ਨਸ਼ੀਲੇ ਪਦਾਰਥਾਂ ਸਮੇਤ 12 ਵਿਅਕਤੀਆਂ ਨੂੰ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਜਾਣਕਾਰੀ ਅਨੁਸਾਰ ਥਾਣਾ ਵਲਟੋਹਾ ਦੇ ਏ.ਐਸ.ਆਈ ਸਾਹਿਬ ਸਿੰਘ ਨੇ ਦੱਸਿਆ ਕਿ ਉਹ ਸਮੇਤ ਸਾਥੀ ਕਰਮਚਾਰੀਆ ਗਸ਼ਤ ਦੇ ਸਬੰਧ ਵਿੱਚ ਪਿੰਡ ਡਿੱਬੀਪੁਰਾ ਤੋਂ ਕਰਨਬੀਰ ਸਿੰਘ ਪੁੱਤਰ ਛਿੰਦਰ ਸਿੰਘ ਵਾਸੀ ਬੱਲਿਆਵਾਲਾ ਨੂੰ ਸ਼ੱਕ ਦੀ ਬਨ੍ਹਿਾਂ ਤੇ ਕਾਬੂ ਕਰਕੇ ਉਸ ਪਾਸੋਂ 10 ਗ੍ਰਾਮ ਹੈਰੋਇਨ ਬ੍ਰਾਮਦ ਕੀਤੀ ਹੈ।
ਥਾਣਾ ਸਦਰ ਤਰਨਤਾਰਨ ਦੇ ਏ.ਐਸ.ਆਈ ਨਰੇਸ਼ ਕੁਮਾਰ ਨੇ ਦੱਸਿਆ ਕਿ ਉਹ ਸਮੇਤ ਪੁਲਸ ਪਾਰਟੀ ਦੌਰਾਨੇ ਨਾਕਾਬੰਦੀ ਪੱਟੀ ਰੋਡ ਰਸੂਲਪੁਰ ਨਹਿਰਾਂ ਤੋਂ ਇੱਕ ਕਾਰ ਨੰਬਰੀ ਪੀ.ਬੀ.46ਵੀ8227 ਸਵਿਫਟ ਰੰਗ ਚਿੱਟਾ ਨੂੰ ਸ਼ੱਕ ਦੀ ਬਨ੍ਹਿਾਂ ਤੇ ਰੋਕਿਆ ਗਿਆ ਜਿਸ ਵਿੱਚ ਬੈਠੇ ਲਵ ਸਿੰਘ ਪੁੱਤਰ ਅਮਰੀਕ ਸਿੰਘ ਪਾਸੋਂ 200 ਨਸ਼ੀਲੀਆਂ ਗੋਲੀਆਂ ਅਤੇ ਬਲਜਿੰਦਰ ਸਿੰਘ ਪੁੱਤਰ ਪ੍ਰੀਤਮ ਸਿੰਘ ਵਾਸੀਆਨ ਸੰਘੇ ਪਾਸੋਂ 840 ਨਸ਼ੀਲੀਆਂ ਗੋਲੀਆ ਬ੍ਰਾਮਦ ਕੀਤੀਆਂ ਗਈਆ।
ਥਾਣਾ ਕੱਚਾ ਪੱਕਾ ਦੇ ਏ.ਐਸ.ਆਈ ਕੁਲਵੰਤ ਸਿੰਘ ਨੇ ਦੱਸਿਆ ਕਿ ਉਹ ਸਮੇਤ ਸਾਥੀ ਕਰਮਚਾਰੀਆ ਗਸ਼ਤ ਦੇ ਸਬੰਧ ਵਿੱਚ ਸੂਏ ਦੀ ਸੱਜੀ ਪਟਡ਼ੀ ਪਟਡ਼ੀ ਪਿੰਡ ਮਨਿਆਲਾ ਜੈ ਸਿੰਘ ਵਾਲੀ ਸਾਇਡ ਤੋਂ ਦੋ ਨੌਜਵਾਨ ਇੱਕ ਮੋਟਰਸਾਈਕਲ ਰੰਗ ਕਾਲਾ ਬਨ੍ਹਿਾਂ ਨੰਬਰੀ ਤੇ ਦਿਖਾਈ ਦਿੱਤੇ ਜੋ ਸਾਹਮਣੇ ਪੁਲਿਸ ਪਾਰਟੀ ਨੂੰ ਵੇਖ ਕੇ ਪਿੱਛੇ ਨੂੰ ਮੁਡ਼ਨ ਲੱਗੇ ਤੰ ਮੋਟਰਸਾਈਕਲ ਡਿੱਗ ਪਿਆ ਤਾਂ ਸਾਥੀ ਕਰਮਚਾਰੀਆਂ ਦੀ ਮੱਦਦ ਨਾਲ ਕਾਬੂ ਕਰਕੇ ਉਨ੍ਹਾਂ ਪਾਸੋਂ 780 ਨਸ਼ੀਲੀਆ ਗੋਲੀਆ ਬ੍ਰਾਮਦ ਕੀਤੀਆ ਗਈਅ ਅਤੇ ਫਡ਼ੇ ਗਏ ਦੋਸ਼ੀਆ ਦੀ ਪਹਿਚਾਣ ਗੁਰਵਿੰਦਰ ਸਿੰਘ ਪੁੱਤਰ ਦਲਜੀਤ ਸਿੰਘ ਅਤੇ ਰਛਪਾਲ ਸਿੰਘ ਪੁੱਤਰ ਸੁਰਜੀਤ ਸਿੰਘ ਵਾਸੀਆਨ ਦਿਆਲਪੁਰ ਵਜੋਂ ਹੋਈ
ਇਸੇ ਤਰ੍ਹਾਂ ਥਾਣਾ ਕੱਚਾ ਪੱਕਾ ਦੇ ਐਸ.ਆਈ ਰਜਿੰਦਰ ਸਿੰਘ ਨੇ ਦੱਸਿਆ ਕਿ ਉਹ ਸਮੇਤ ਪੁਲਸ ਪਾਰਟੀ ਗਸ਼ਤ ਦੇ ਸਬੰਧ ਵਿੱਚ ਪੁਲ ਸੂਆ ਮਰਗਿੰਦਪੁਰਾ ਤੋਂ ਅੰਗਰੇਜ ਸਿੰਘ ਪੁੱਤਰ ਹਰਬੰਸ ਸਿੰਘ ਵਾਸੀ ਦਿਆਲਪੁਰ ਨੂੰ ਸ਼ੱਕ ਦੀ ਬਨ੍ਹਿਾਂ ਤੇ ਕਾਬੂ ਕਰਕੇ ਉਸ ਪਾਸੋਂ 1140 ਨਸ਼ੀਲੀਆਂ ਗੋਲੀਆਂ ਬ੍ਰਾਮਦ ਕੀਤੀਆ ਗਈਆ।
ਥਾਣਾ ਖੇਮਕਰਨ ਦੇ ਏ.ਐਸ.ਆਈ ਬਲਵਿੰਦਰ ਸਿੰਘ ਨੇ ਦੱਸਿਆ ਕਿ ਉਹ ਸਮੇਤ ਸਾਥੀ ਕਰਮਚਾਰੀਆ ਗਸ਼ਤ ਦੇ ਸਬੰਧ ਵਿੱਚ ਰੱਤੋਕੇ ਤੋਂ ਸੁਖਪਾਲ ਸਿੰਘ ਪੁੱਤਰ ਸਵ. ਸੁਬੇਗ ਸਿੰਘ ਵਾਸੀ ਵਾਡਨ ਨੰ. 4 ਖੇਮਕਰਨ ਨੂੰ ਸ਼ੱਕ ਦੀ ਬਨ੍ਹਿਾਂ ਤੇ ਕਾਬੂ ਕਰਕੇ ਉਸ ਪਾਸੋਂ 780 ਨਸ਼ੀਲੀਆਂ ਗੋਲੀਆ ਬ੍ਰਾਮਦ ਕੀਤੀਆ ਗਈਆ।
ਥਾਣਾ ਸਰਹਾਲੀ ਦੇ ਏ.ਐਸ.ਆਈ ਬਲਬੀਰ ਸਿੰਘ ਨੇ ਦੱਸਿਆ ਕਿ ਉਹ ਸਮੇਤ ਪੁਲਸ ਪਾਰਟੀ ਗਸ਼ਤ ਦੇ ਸਬੰਧ ਵਿੱਚ ਟੀ-ਪੁਆਇੰਟ ਢੋਟੀਆਂ ਬਾਈਪਾਸ ਤੋਂ ਦੋ ਵਿਅਕਤੀਆਂ ਨੂੰ ਸ਼ੱਕ ਦੀ ਬਨ੍ਹਿਾਂ ਤੇ ਕਾਬੂ ਕਰਕੇ ਨਿਸ਼ਾਨ ਸਿੰਘ ਪੁੱਤਰ ਮੁਖਤਾਰ ਸਿੰਘ ਵਾਸੀ ਚੌਧਰੀਵਾਲਾ ਪਾਸੋਂ 400 ਨਸ਼ੀਲੀਆ ਗੋਲੀਆ ਅਤੇ ਚਰਨਜੀਤ ਸਿੰਘ ਪੁੱਤਰ ਵਿਰਸਾ ਸਿੰਘ ਵਾਸੀ ਜੱਲੇਵਾਲ ਪਾਸੋ 190 ਨਸ਼ੀਲੀਆ ਗੋਲੀਆ ਬ੍ਰਾਮਦ ਕੀਤੀਆ ਗਈਆ।
ਥਾਣਾ ਸਿਟੀ ਪੱਟੀ ਦੇ ਐਸ.ਆਈ ਗੁਲਜਾਰ ਸਿੰਘ ਨੇ ਦੱਸਿਆ ਕਿ ਉਹ ਸਮੇਤ ਪੁਲਸ ਪਾਰਟੀ ਗਸ਼ਤ ਦੇ ਸਬੰਧ ਵਿੱਚ ਦਾਣਾ ਮੰਡੀ ਕੈਰੋਂ ਤੋਂ ਰਣਜੀਤ ਸਿੰਘ ਪੁੱਤਰ ਜਸਵੰਤ ਸਿੰਘ ਵਾਸੀ ਨੇਡ਼ੇ ਰੇਲਵੇ ਸਟੇਸ਼ਨ ਪਿੰਡ ਕੈਰੋਂ ਨੂੰ ਸ਼ੱਕ ਦੀ ਬਨ੍ਹਿਾਂ ਤੇ ਕਾਬੂ ਕਰਕੇ ਉਸ ਪਾਸੋਂ 536 ਨਸ਼ੀਲੀਆ ਗੋਲੀਆ ਬ੍ਰਾਮਦ ਕੀਤੀਆ ਗਈਆ।
ਥਾਣਾ ਚੋਹਲਾ ਸਾਹਿਬ ਦੇ ਐਸ.ਆਈ ਸੁਖਰਾਜ ਸਿੰਘ ਨੇ ਦੱਸਿਆ ਕਿ ਉਹ ਸਮੇਤ ਸਾਥੀ ਕਰਮਚਾਰੀਆ ਗਸ਼ਤ ਦੇ ਸਬੰਧ ਵਿੱਚ ਚੋਹਲਾ ਸਾਹਿਬ ਤੋਂ ਮੰਗਲ ਸਿੰਘ ਪੁੱਤਰ ਮੇਜਰ ਸਿੰਘ ਵਾਸੀ ਧੁੰਨ ਢਾਏ ਵਾਲਾ ਨੂੰ ਸ਼ੱਕ ਦੀ ਬਨ੍ਹਿਾਂ ਤੇ ਕਾਬੂ ਕਰਕੇ ਉਸ ਪਾਸੋਂ 25 ਗ੍ਰਾਮ ਹੈਰੋਇਨ ਅਤੇ 960 ਨਸ਼ੀਲੀਆ ਗੋਲੀਆ ਬ੍ਰਾਮਦ ਕੀਤੀਆ ਗਈਆ।
ਇਕ ਹੋਰ ਮਾਮਲੇ ਵਿੱਚ ਥਾਣਾ ਸਦਰ ਪੱਟੀ ਦੇ ਏ.ਐਸ.ਆਈ ਲਖਵਿੰਦਰ ਸਿੰਘ ਨੇ ਦੱਸਿਆ ਕਿ ਉਹ ਸਮੇਤ ਸਾਥੀ ਕਰਮਚਾਰੀਆ ਗਸ਼ਤ ਦੇ ਸਬੰਧ ਵਿੱਚ ਘਾਰੇਵਾਲੀ ਰਾਡ਼ੇਵਾਲੀ ਤੋਂ ਪ੍ਰਤਾਪ ਸਿੰਘ ਪੁੱਤਰ ਪ੍ਰੀਤਮ ਸਿੰਘ ਵਾਸੀ ਜੰਡ ਨੂੰ ਸ਼ੱਕ ਦੀ ਬਨ੍ਹਿਾਂ ਤੇ ਕਾਬੂ ਕਰਕੇ ਉਸ ਪਾਸੋਂ 180 ਨਸ਼ੀਲੀਆ ਗੋਲੀਆ ਬ੍ਰਾਮਦ ਕੀਤੀਆ। ਇਸ ਸਬੰਧੀ ਤਫਤੀਸ਼ੀ ਅਫਸਰ ਨੇ ਉਕਤ ਵਿਅਕਤੀਆਂ ਖਿਲਾਫ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਮਾਨਸਿਕ ਪ੍ਰੇਸ਼ਾਨੀ ਕਾਰਨ ਨੌਜਵਾਨ ਨੇ ਲਿਆ ਫਾਹ
NEXT STORY