ਨਿਹਾਲ ਸਿੰਘ ਵਾਲਾ/ਬਿਲਾਸਪੁਰ - ਪੁਲਸ ਚੌਂਕੀ ਬਿਲਾਸਪੁਰ ਦੇ ਇੰਚਾਰਜ਼ ਅਮਰਜੀਤ ਸਿੰਘ ਦੀਆਂ ਵਿਸ਼ੇਸ਼ ਹਦਾਇਤਾਂ ਤੇ ਹੌਲਦਾਰ ਅਵਤਾਰ ਸਿੰਘ ਦੀ ਅਗਵਾਈ ਹੇਠਲੀ ਪੁਲਸ ਪਾਰਟੀ ਨੇ ਇਕ ਵਿਅਕਤੀ ਤੋਂ 12 ਬੋਤਲਾਂ ਨਾਜਾਇਜ਼ ਸਰਾਬ ਫੜਨ 'ਚ ਸਫ਼ਲਤਾ ਹਾਸਲ ਕੀਤੀ ਹੈ। ਪੁਲਸ ਸੂਤਰਾਂ ਅਨੁਸਾਰ ਹੌਲਦਾਰ ਅਵਤਾਰ ਸਿੰਘ ਦੀ ਅਗਵਾਈ ਹੇਠ ਪੁਲਸ ਪਾਰਟੀ ਇਲਾਕੇ 'ਚ ਗਸ਼ਤ ਕਰ ਰਹੀ ਸੀ ਤਾਂ ਖਾਸ਼ ਮੁਖਬਰ ਦੀ ਇਤਲਾਹ ਤੇ ਕੁਲਵਿੰਦਰ ਸਿੰਘ ਉਰਫ ਬੱਗੀ ਵਾਸੀ ਬਿਲਾਸਪੁਰ ਦੇ ਘਰ ਰੇਡ ਕੀਤੀ ਤਾਂ 12 ਬੋਤਲਾਂ ਨਾਜਾਇਜ਼ ਸ਼ਰਾਬ ਸਮੇਤ ਵਿਅਕਤੀ ਨੂੰ ਕਾਬੂ ਕਰ ਲਿਆ। ਉਕਤ ਵਿਅਕਤੀ ਖ਼ਿਲਾਫ਼ ਥਾਣਾ ਨਿਹਾਲ ਸਿੰਘ ਵਾਲਾ ਵਿਖੇ ਆਬਕਾਰੀ ਐਕਟ ਅਧੀਨ ਮਾਮਲਾ ਦਰਜ ਕਰ ਲਿਆ ਹੈ।
ਚੰਡੀਗੜ੍ਹ 'ਚ ਗੋਦਾਮ ਨੂੰ ਲੱਗੀ ਭਿਆਨਕ ਅੱਗ (ਤਸਵੀਰਾਂ)
NEXT STORY