ਮੋਗਾ, (ਆਜ਼ਾਦ)- ਮੋਗਾ ਪੁਲਸ ਵੱਲੋਂ 12 ਪੇਟੀਆਂ ਸ਼ਰਾਬ ਬਰਾਮਦ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ, ਜਦਕਿ ਸਮੱਗਲਰ ਫਰਾਰ ਹੋਣ 'ਚ ਸਫਲ ਹੋ ਗਿਆ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਸਿਟੀ ਸਾਊਥ ਦੇ ਇੰਚਾਰਜ ਇੰਸਪੈਕਟਰ ਸੁਰਜੀਤ ਸਿੰਘ ਨੇ ਦੱਸਿਆ ਕਿ ਜਦ ਹੌਲਦਾਰ ਜਸਵਿੰਦਰ ਸਿੰਘ ਪੁਲਸ ਪਾਰਟੀ ਸਮੇਤ ਇਲਾਕੇ ਵਿਚ ਗਸ਼ਤ ਕਰ ਰਹੇ ਸਨ ਤਾਂ ਉਨ੍ਹਾਂ ਨੂੰ ਗੁਪਤ ਜਾਣਕਾਰੀ ਮਿਲੀ ਕਿ ਰਾਜਾ ਸਿੰਘ ਨਿਵਾਸੀ ਪਿੰਡ ਉਚਾ ਵਿਹੜਾ ਮੋਗਾ ਸ਼ਰਾਬ ਦਾ ਧੰਦਾ ਕਰਦਾ ਹੈ ਅਤੇ ਉਨ੍ਹਾਂ ਦੇ ਘਰ ਵੱਡੀ ਮਾਤਰਾ 'ਚ ਸ਼ਰਾਬ ਪਈ ਹੈ, ਜਿਸ 'ਤੇ ਪੁਲਸ ਪਾਰਟੀ ਨੇ ਜਦੋਂ ਛਾਪੇਮਾਰੀ ਕੀਤੀ ਤਾਂ ਉਕਤ ਵਿਅਕਤੀ ਪੁਲਸ ਪਾਰਟੀ ਨੂੰ ਦੇਖ ਕੇ ਭੱਜ ਨਿਕਲਿਆ। ਪੁਲਸ ਨੇ ਉਥੋਂ 9 ਪੇਟੀਆਂ ਮਾਰਕਾ ਕੈਸ਼ ਤੇ 9 ਪੈਟੀਆਂ ਫਸਟ ਚੁਆਇਸ (12 ਪੇਟੀਆਂ) ਸ਼ਰਾਬ ਦੀਆਂ ਬਰਾਮਦ ਕੀਤੀਆਂ। ਕਥਿਤ ਦੋਸ਼ੀ ਖਿਲਾਫ ਐਕਸਾਈਜ਼ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਇਸ ਮਾਮਲੇ ਦੀ ਅਗਲੇਰੀ ਜਾਂਚ ਹੌਲਦਾਰ ਜਸਵਿੰਦਰ ਸਿੰਘ ਵੱਲੋਂ ਕੀਤੀ ਜਾ ਰਹੀ ਹੈ।
ਪੁਲਸ ਹੱਥ ਲੱਗੀ ਸਫਲਤਾ ਨਸ਼ੇ ਵਾਲੇ ਪਦਾਰਥਾਂ ਸਣੇ 3 ਕਾਬੂ
NEXT STORY