ਤਰਨਤਾਰਨ, (ਰਾਜੂ)- ਥਾਣਾ ਸਰਹਾਲੀ ਦੀ ਪੁਲਸ ਅਤੇ ਐਕਸਾਈਜ਼ ਵਿਭਾਗ ਵੱਲੋਂ ਸਾਂਝੇ ਤੌਰ 'ਤੇ ਨਾਕਾਬੰਦੀ ਦੌਰਾਨ ਨਾਜਾਇਜ਼ ਸ਼ਰਾਬ ਸਮੇਤ ਟਰੱਕ ਕਾਬੂ ਕਰਨ 'ਚ ਸਫਲਤਾ ਹਾਸਲ ਕੀਤੀ ਗਈ ਹੈ ਜਦਕਿ ਟਰੱਕ ਡਰਾਈਵਰ ਮੌਕੇ ਤੋਂ ਭੱਜਣ 'ਚ ਕਾਮਯਾਬ ਹੋ ਗਿਆ।
ਜਾਣਕਾਰੀ ਅਨੁਸਾਰ ਥਾਣਾ ਸਰਹਾਲੀ ਦੇ ਐੱਸ. ਐੱਚ. ਓ. ਅਮੋਲਕਦੀਪ ਸਿੰਘ, ਚੌਕੀ ਇੰਚਾਰਜ ਏ. ਐੱਸ. ਆਈ. ਬਲਰਾਜ ਸਮੇਤ ਪੁਲਸ ਪਾਰਟੀ ਪਿੰਡ ਢੋਟੀਆਂ ਨਾਕਾਬੰਦੀ 'ਤੇ ਮੌਜੂਦ ਸੀ ਕਿ ਮੁਖਬਰ ਨੇ ਇਤਲਾਹ ਦਿੱਤੀ ਕਿ ਅੰਗਰੇਜ਼ੀ ਸ਼ਰਾਬ ਦਾ ਟਰੱਕ ਨਾਜਾਇਜ਼ ਤੌਰ 'ਤੇ ਇਧਰ ਆ ਰਿਹਾ ਹੈ। ਤੁਰੰਤ ਕਾਰਵਾਈ ਕਰਦੇ ਹੋਏ ਪੁਲਸ ਨੇ ਟਰੱਕ ਨੂੰ ਘੇਰਿਆ ਤਾਂ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ।
ਪੁਲਸ ਨੇ 1200 ਪੇਟੀਆਂ ਸ਼ਰਾਬ ਦੀਆਂ ਆਪਣੇ ਕਬਜ਼ੇ 'ਚ ਲਈਆਂ, ਜਦਕਿ ਟਰੱਕ ਡਰਾਈਵਰ ਦੀ ਭਾਲ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਪੁਲਸ ਨੇ ਮਾਮਲਾ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਜ਼ਿਲਾ ਅੰਮ੍ਰਿਤਸਰ ਨਾਲ ਸਬੰਧਤ ਨੌਜਵਾਨਾਂ ਦੇ ਪਰਿਵਾਰਕ ਮੈਂਬਰਾਂ ਦਾ ਡੀ. ਐੱਨ. ਏ. ਜਾਂਚਣ ਲਈ ਲਏ ਸੈਂਪਲ
NEXT STORY