ਪਟਿਆਲਾ, (ਬਲਜਿੰਦਰ)- ਥਾਣਾ ਸਦਰ ਦੀ ਪੁਲਸ ਨੇ ਐੈੱਸ. ਐੈੱਚ. ਓ. ਇੰਸਪੈਕਟਰ ਜਸਵਿੰਦਰ ਸਿੰਘ ਟਿਵਾਣਾ ਦੀ ਅਗਵਾਈ ਹੇਠ ਇਕ ਵਿਅਕਤੀ ਨੂੰ 1200 ਨਸ਼ੀਲੀਆਂ ਗੋਲੀਆਂ ਸਮੇਤ ਗ੍ਰਿਫਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਸੋਮਨਾਥ ਵਾਸੀ ਬਾਲਾ ਪੱਤੀ ਪਿੰਡ ਰਾਏਪੁਰ ਮੰਡਲਾ ਵਜੋਂ ਹੋਈ ਹੈ। ਪੁਲਸ ਮੁਤਾਬਕ ਐੈੱਸ. ਆਈ. ਕੌਰ ਸਿੰਘ ਪੁਲਸ ਪਾਰਟੀ ਸਮੇਤ ਸ਼੍ਰੀ ਗਣੇਸ਼ ਭੱਠਾ ਪਿੰਡ ਭੱਠਲਾਂ ਵਿਖੇ ਮੌਜੂਦ ਸਨ। ਸ਼ੱਕ ਦੇ ਆਧਾਰ 'ਤੇ ਜਦੋਂ ਉਕਤ ਵਿਅਕਤੀ ਨੂੰ ਰੋਕ ਕੇ ਚੈੱਕ ਕੀਤਾ ਗਿਆ ਤਾਂ ਉਸ ਤੋਂ 1200 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਉਸ ਖਿਲਾਫ ਐੈੱਨ. ਡੀ. ਪੀ. ਐੈੱਸ. ਐਕਟ ਤਹਿਤ ਕੇਸ ਦਰਜ ਕਰ ਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ।
ਸੀਵਰੇਜ ਦੇ ਢੱਕਣ ਧਸਣ ਕਾਰਨ ਲੋਕ ਪ੍ਰੇਸ਼ਾਨ
NEXT STORY